
ਕਾਂਗਰਸ ਪਾਰਟੀ ਸ਼ਾਹਕੋਟ ਜ਼ਿਮਨੀ ਚੋਣ ਵਿਕਾਸ ਦੇ ਮੁੱਦੇ 'ਤੇ ਲੜੇਗੀ : ਸ਼ੇਰੋਵਾਲੀਆ
ਸ਼ਾਹਕੋਟ/ਮਲਸੀਆਂ, 7 ਮਈ (ਏ.ਐੱਸ. ਅਰੋੜਾ): 28 ਮਈ ਨੂੰ ਵਿਧਾਨ ਸਭਾ ਹਲਕਾ ਸ਼ਾਹਕੋਟ 'ਚ ਹੋਣ ਜਾ ਰਹੀ ਜ਼ਿਮਨੀ ਚੋਣ ਸਬੰਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਹਲਕਾ ਸ਼ਾਹਕੋਟ ਦੇ ਪਿੰਡ ਥੰਮੂਵਾਲ, ਲੰਗੇਵਾਲ, ਸਾਹਲਾਪੁਰ, ਸੰਢਾਂਵਾਲ ਸਮੇਤ ਹੋਰਨਾਂ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰ ਕੇ ਵਿਸ਼ਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਉਨਾਂ ਨਾਲ ਬਿਕਰਮਜੀਤ ਸਿੰਘ ਬਜਾਜ, ਗੁਰਿੰਦਰ ਸਿੰਘ ਬਹੁਗੁਣ, ਸੁਖਦੀਪ ਸਿੰਘ ਸੋਨੂੰ ਪੀ.ਏ. ਸ਼ੇਰੋਵਾਲੀਆਂ, ਜਸਵਿੰਦਰ ਸਿੰਘ ਰਾਮਪੁਰ ਆਦਿ ਹਾਜ਼ਰ ਸਨ। ਇਸ ਮੌਕੇ ਪਿੰਡਾਂ 'ਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਨੇ ਕਿਹਾ ਕਿ ਕਾਂਗਰਸ ਪਾਰਟੀ 'ਸ਼ਾਹਕੋਟ ਜ਼ਿਮਨੀ ਚੋਣ' ਵਿਕਾਸ ਦੇ ਮੁੱਦੇ 'ਤੇ ਲੜੇਗੀ। ਉਨ੍ਹਾਂ ਕਿਹਾ ਹਲਕਾ ਸ਼ਾਹਕੋਟ ਨੂੰ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਹਲਕੇ 'ਚ ਇਕ ਸਾਲ 'ਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਆਧਾਰ 'ਤੇ ਲੋਕ ਕਾਂਗਰਸ ਪਾਰਟੀ ਨੂੰ ਜਿਤਾਉਣਗੇ।
Election Meeting
ਇਸ ਮੌਕੇ ਮੀਟਿੰਗਾਂ 'ਚ ਹਾਜ਼ਰ ਲੋਕਾਂ ਨੇ ਲਾਡੀ ਸ਼ੇਰੋਵਾਲੀਆ ਨੂੰ ਵੱਡੀ ਗਿਣਤੀ 'ਚ ਵੋਟਾਂ ਪਾਉਣ ਦਾ ਵਿਸ਼ਵਾਸ਼ ਦਿਵਾਇਆ। ਇਸ ਮੌਕੇ ਪਿੰਡ ਲੰਗੇਵਾਲ ਤੋਂ ਅਮਰਪਾਲ ਸਰਪੰਚ, ਸੁਖਦੇਵ ਸਿੰਘ, ਚਰਨਜੀਤ ਪੰਚ, ਪ੍ਰੀਤਮ ਸਿੰਘ ਪੰਚ, ਕੁਲਦੀਪ ਕੌਰ ਪੰਚ, ਗੁਰਮੀਤ ਕੌਰ ਪੰਚ, ਗੁਰਭੇਜ ਸਿੰਘ, ਅਜੀਤ ਸਿੰਘ, ਹਰਦੀਪ ਸਿੰਘ, ਮਹਿੰਦਰ ਸਿੰਘ, ਕਸ਼ਮੀਰ ਸਿੰਘ, ਪਿੰਡ ਥੰਮੂਵਾਲ ਤੇ ਭੋਇਪੁਰ ਤੋਂ ਕਾਮਰੇਡ ਚਰਨਜੀਤ ਥੰਮੂਵਾਲ, ਸਾਹਬ ਸਿੰਘ ਸਾਬਾ, ਨਿਰਮਲ ਸਿੰਘ ਫੌਜੀ, ਦਰਸ਼ਨ ਸਿੰਘ ਭੋਇਪੁਰ, ਗੁਰਮੇਜ ਸਿੰਘ ਪੰਚ, ਨਿਸ਼ਾਨ ਸਿੰਘ ਪੰਚ, ਰਘੁਵੀਰ ਸਿੰਘ, ਗੁਰਜਾ, ਹਰਭਜਨ ਸਿੰਘ ਸਾਬਕਾ ਪੰਚ, ਜਗਤਾਰ ਸਿੰਘ, ਜਸਵਿੰਦਰ ਸਿੰਘ, ਜਸਪਾਲ ਸਿੰਘ, ਗੁਰਨਾਮ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਜਸਪਾਲ ਸਿੰਘ, ਮੁਖਤਿਆਰ ਸਿੰਘ, ਸੋਨੂੰ ਮੰਡ, ਪਿੰਡ ਸਾਹਲਾਪੁਰ ਤੋਂ ਅਵਤਾਰ ਸਿੰਘ ਆਦਿ ਹਾਜ਼ਰ ਸਨ।