ਆਉਣ ਵਾਲੇ ਦਿਨਾਂ ‘ਚ ਗਰਮੀ ਦਿਖਾਏਗੀ ਅਪਣੇ ਰੰਗ, ਵਧੇਗਾ ਪਾਰਾ
Published : May 8, 2019, 5:16 pm IST
Updated : May 8, 2019, 5:16 pm IST
SHARE ARTICLE
Summer Season
Summer Season

ਮਈ ਮਹੀਨੇ ਵਿਚ ਸੂਰਜ ਦੀ ਤਪਸ਼ ਅਤੇ ਚੱਲ ਰਹੀਆਂ ਗਰਮ ਹਵਾਵਾਂ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ...

ਚੰਡੀਗੜ੍ਹ : ਮਈ ਮਹੀਨੇ ਵਿਚ ਸੂਰਜ ਦੀ ਤਪਸ਼ ਅਤੇ ਚੱਲ ਰਹੀਆਂ ਗਰਮ ਹਵਾਵਾਂ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ। ਸਵੇਰੇ ਚੜ੍ਹਦੇ ਹੀ ਗਰਮੀ ਇੰਨੀ ਵਧ ਜਾਂਦੀ ਹੈ ਕਿ ਲੋਕਾਂ ਦਾ ਘਰੋਂ ਨਿਕਲਣਾ ਵੀ ਮੁਸ਼ਕਿਲ ਹੋ ਜਾਂਦਾ ਹੈ, ਜਿਸ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂ-ਕਾਰਾਂ ‘ਤੇ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

Punjab SummerPunjab Summer

ਗੂਗਲ ਦੀ ਰਿਪੋਰਟ ਮੁਤਾਬਿਕ ਬੁੱਧਵਾਰ ਨੂੰ ਜਲੰਧਰ ਸ਼ਹਿਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਇਕ ਹੋਰ ਰਿਪੋਰਟ ਮੁਤਾਬਿਕ ਵੀਰਵਾਰ ਨੂੰ ਇਹ ਤਾਪਮਾਨ 42 ਡਿਗਰੀ ‘ਤੇ ਪਹੁੰਚਣ ਦੀ ਸੰਭਾਵਨਾ ਹੈ ਮਤਲਬ ਕਿ ਆਉਣ ਵਾਲੇ ਦਿਨਾਂ ‘ਚ ਗਰਮੀ ਹੋਰ ਵੀ ਕੜਾਕੇ ਕੱਢੇਗੀ। ਗਰਮੀ ਤੋਂ ਬਚਣ ਲਈ ਲੋਕਾਂ ਵੱਲੋਂ ਕਈ ਤਰ੍ਹਾਂ ਦੇ ਸਾਧਨ ਅਪਣਾਏ ਜਾ ਰਹੇ ਹਨ।

Punjab SummerPunjab Summer

ਗਰਮੀ ‘ਚ ਬੇਹਾਲ ਹੋਏ ਲੋਕ ਸੜਕਾਂ ‘ਤੇ ਜੂਸ, ਗੰਨੇ ਦਾ ਰਸ, ਸ਼ਿਕੰਜਵੀ ਆਦਿ ਪੀਂਦੇ ਹੋਏ ਆਮ ਦੇਖੇ ਜਾ ਸਕਦੇ ਹਨ। ਹਾਲ ਇਹ ਹੈ ਕਿ ਦੁਪਹਿਰ ਸਮੇਂ ਸੜਕਾਂ ਅਤੇ ਬਾਜ਼ਾਰਾਂ ‘ਚ ਸੁੰਨਸਾਨ ਪਈ ਰਹਿੰਦੀ ਹੈ ਅਤੇ ਸੂਰਜ ਢੱਲਦੇ ਸਾਰ ਹੀ ਲੋਕ ਅਪਣੇ ਘਰਾਂ ਤੋਂ ਬਾਹਰ ਨਿਕਲਦੇ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement