
ਇਹ ਦੋ ਸੀਟਾਂ ਕਾਂਗਰਸ ਲਈ ਬਣੀਆਂ ਇੱਜ਼ਤ ਦਾ ਸਵਾਲ
ਚੰਡੀਗੜ੍ਹ: ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਸਿਰਜ ਚੁੱਕਾ ਹੈ ਤੇ ਇਸ ਦੇ ਨਾਲ ਹੀ ਸਿਆਸਤ ਵੀ ਪੂਰੀ ਤਰ੍ਹਾਂ ਸਰਗਰਮ ਹੁੰਦੀ ਨਜ਼ਰ ਆ ਰਹੀ ਹੈ। ਇਸ ਵਾਰ ਆਮ ਜਨਤਾ ਵੀ ਚੋਣਾਂ ਨੂੰ ਲੈ ਕੇ ਬਹੁਤ ਉਤਸ਼ਾਹਿਤ ਨਜ਼ਰ ਆ ਰਹੀ ਹੈ। ਭਾਜਪਾ ਵਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਨੀ ਦਿਓਲ ਨੂੰ ਉਤਾਰੇ ਜਾਣ ਨੂੰ ਲੈ ਕੇ ਪੰਜਾਬ ਕਾਂਗਰਸ ਪਾਰਟੀ ਵਿਚ ਵੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੀ ਮੰਗ ਵਧਣ ਲੱਗੀ ਹੈ।
Priyanka Gandhi
ਇਸ ਲਈ ਪ੍ਰਿਯੰਕਾ ਵਾਡਰਾ ਪਟਿਆਲਾ ਤੋਂ ਪਰਨੀਤ ਕੌਰ ਤੇ ਗੁਰਦਾਸਪੁਰ ਤੋਂ ਸੁਨੀਲ ਜਾਖੜ ਲਈ ਚੋਣ ਪ੍ਰਚਾਰ ਕਰਨ ਆ ਰਹੇ ਹਨ। ਦੱਸਣਯੋਗ ਹੈ ਕਿ ਇਹ ਦੋਵੇਂ ਸੀਟਾਂ ਪਾਰਟੀ ਲਈ ਇੱਜ਼ਤ ਦਾ ਸਵਾਲ ਬਣੀਆਂ ਹੋਈਆਂ ਹਨ ਕਿਉਂਕਿ ਇਨ੍ਹਾਂ ਦੋਵਾਂ ਸੀਟਾਂ ਤੋਂ ਕਾਂਗਰਸ ਦੇ ਨਾਲ-ਨਾਲ ਵਿਰੋਧੀਆਂ ਪਾਰਟੀਆਂ ਵਲੋਂ ਵੀ ਦਿੱਗਜ ਨੇਤਾ ਚੋਣ ਮੈਦਾਨ ਵਿਚ ਉਤਾਰੇ ਗਏ ਹਨ।
Priyanka Gandhi
ਭਾਜਪਾ ਵਲੋਂ ਗੁਰਦਾਸਪੁਰ ਤੋਂ ਸੰਨੀ ਦਿਓਲ ਨੂੰ ਟਿਕਟ ਦਿਤੀ ਗਈ ਹੈ ਜੋ ਸਨੀਲ ਜਾਖੜ ਲਈ ਕਿਤੇ ਨਾ ਕਿਤੇ ਮੁਸ਼ਕਿਲ ਪੈਦਾ ਕਰ ਸਕਦੇ ਹਨ। ਇਹੀ ਕਾਰਨ ਹੈ ਕਿ ਪ੍ਰਿਯੰਕਾ ਨੂੰ ਪ੍ਰਚਾਰ ਲਈ ਮੈਦਾਨ ਵਿਚ ਉਤਾਰਿਆ ਜਾਵੇਗਾ। ਪਟਿਆਲਾ ਲਈ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਕਾਂਗਰਸ ਦਾ ਕੋਈ ਰਾਸ਼ਟਰੀ ਨੇਤਾ ਇੱਥੋਂ ਚੋਣ ਪ੍ਰਚਾਰ ਲਈ ਉਤਰੇਗਾ।
Priyanka Gandhi
ਮਿਲੀ ਜਾਣਕਾਰੀ ਮੁਤਾਬਕ, ਲੋਕ ਸਭਾ ਸੀਟ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਨੀਸ਼ ਤਿਵਾੜੀ ਵੀ ਪ੍ਰਿਯੰਕਾ ਤੋਂ ਰੋਡ ਸ਼ੋਅ ਕਰਵਾਉਣਾ ਚਾਹੁੰਦੇ ਹਨ ਪਰ ਇਸ ਬਾਰੇ ਪ੍ਰਿਯੰਕਾ ਦੇ ਦਫ਼ਤਰ ਵਲੋਂ ਕੁਝ ਵੀ ਫ਼ਾਈਨਲ ਨਹੀਂ ਕੀਤਾ ਗਿਆ ਹੈ।