ਬਾਦਲਾਂ ਨੂੰ ਜੇਲ੍ਹ ਦੀ ਹਵਾ ਜਲਦ ਖੁਆਵਾਂਗੇ : ਕੈਪਟਨ
Published : May 8, 2019, 4:09 pm IST
Updated : May 8, 2019, 4:12 pm IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣ ਨੂੰ ਲੈ ਕੇ ਲਗਾਏ ਗਏ ਚੋਣ ਜ਼ਾਬਤੇ ਦੇ ਹਟਦੇ ਹੀ...

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣ ਨੂੰ ਲੈ ਕੇ ਲਗਾਏ ਗਏ ਚੋਣ ਜ਼ਾਬਤੇ ਦੇ ਹਟਦੇ ਹੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਦੁਬਾਰਾ ਸਰਕਾਰ ਐਸਆਈਟੀ ‘ਚ ਬਹਾਲ ਕਰ ਦਿੱਤਾ ਜਾਵੇਗਾ। ਤਾਂਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀ ਚੱਲ ਰਹੀ ਜਾਂਚ ਦੇ ਕਾਰਜ਼ ਨੂੰ ਪੂਰਾ ਕੀਤਾ ਜਾ ਸਕੇ। ਮੁੱਖ ਮੰਤਰੀ ਅੱਜ ਰਾਏ ‘ਚ ਵੱਖ-ਵੱਖ ਸਥਾਨਾਂ ‘ਤੇ ਰੈਲੀਆਂ  ਨੂੰ ਸੰਬੋਧਿਤ ਕਰ ਰਹੇ ਸੀ।

Parkash Singh Badal With Sukhbir Singh BadalParkash Singh Badal With Sukhbir Singh Badal

ਮੁੱਖ ਮੰਤਰੀ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀ ਦੀ ਮਾਫਰਤ ਸਮਾਜ ਨੂੰ ਸੰਪਰਦਾਇਕ ਆਧਾਰ ‘ਤੇ ਵੰਡਣ ਦੇ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਜ਼ਿਆਦਾ ਦਿਨਾਂ ਤੱਕ ਬਚ ਨਹੀਂ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਦੇ ਦਬਾਅ ਦੇ ਅਧੀਨ ਹੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਤਬਦੀਲ ਕੀਤਾ ਗਿਆ ਸੀ। ਅਗਰ ਬਾਦਲ ਇਨ੍ਹਾਂ ਮਾਮਲਿਆਂ ਵਿਚ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਜੇਲ੍ਹ ਦੀ ਹਵਾ ਖਾਣੀ ਹੀ ਪਵੇਗੀ। ਸਾਬਕਾ ਅਕਾਲੀ ਸਰਕਾਰ ਦੇ ਸਮੇਂ ਹੋਈਆਂ ਘਟਨਾਵਾਂ ਨੂੰ ਲੈ ਕੇ ਬਾਦਲ ਖੁੱਦ ਨੂੰ ਜ਼ਿਆਦਾ ਦਿਨਾਂ ਤੱਕ ਬਚਾ ਨਹੀਂ ਸਕਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੂਰਾ ਪੰਜਾਬ ਨੂੰ ਬਾਦਲਾਂ ਤੋਂ ਛੁਟਕਾਰਾ ਚਾਹੁੰਦਾ ਹੈ। ਇਸ ਲਈ ਸਾਰੇ ਲੋਕਾਂ ਨੂੰ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਦੋਰਾਨ ਅਪਣੇ ਵੋਟ ਅਧਿਕਾਰ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਦ ਪ੍ਰਯੋਗ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਮਿਸ਼ਨ 13 ਦੇ ਟਿੱਚੇ ਨੂੰ ਹਾਸਲ ਕਰੇਗੀ ਅਤੇ ਉਸਦੇ ਬਾਅਦ ਸੰਸਦ ਵਿਚ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦਾ ਉਪਰਾਲਾ ਕਰੇਗੀ।

ਉਨ੍ਹਾਂ ਨੇ ਕਿਹਾ ਕਿ ਜੋ ਵੀ ਲੋਕ ਅਕਾਲੀਆਂ ਦੇ ਹੱਥਾਂ ਵਿਚੋਂ ਐਸਜੀਪੀ ਨੂੰ ਛੁਡਾਉਣ ਲਈ ਅੱਗੇ ਆਉਣਗੇ। ਉਨ੍ਹਾਂ ਦੀ ਉਹ ਵਿਅਕਤੀਗਤ ਤੌਰ ‘ਤੇ ਪੂਰੀ ਮੱਦਦ ਕਰਨਗੇ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਬਾਦਲਾਂ ਨੇ ਪੰਜਾਬ ਨੂੰ ਪਹਿਲੇ ਸਥਾਨ ਤੋਂ 16ਵੇਂ ਸਥਾਨ ‘ਤੇ ਲਿਆ ਦਿੱਤਾ ਹੈ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement