ਸੂਬੇ ਵਿਚ ਬਸਾਂ ਨੂੰ ਚਲਾਉਣ ਸਮੇਂ ਸਫ਼ਾਈ ਤੇ ਸਵੱਛਤਾ ਬਰਕਰਾਰ ਰੱਖਣ ਸਬੰਧੀ ਐਡਵਾਇਜ਼ਰੀ ਜਾਰੀ
Published : May 8, 2020, 8:05 am IST
Updated : May 8, 2020, 8:05 am IST
SHARE ARTICLE
File Photo
File Photo

ਪੰਜਾਬ ਸਰਕਾਰ ਨੇ ਕੋਵਿਡ-19  ਮਹਾਮਾਰੀ  ਦੌਰਾਨ  ਸੂਬਾ  ਸਰਕਾਰ  ਅਧੀਨ  ਸਟੇਟ  ਟ

ਚੰਡੀਗੜ੍ਹ, 7 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਕੋਵਿਡ-19  ਮਹਾਮਾਰੀ  ਦੌਰਾਨ  ਸੂਬਾ  ਸਰਕਾਰ  ਅਧੀਨ  ਸਟੇਟ  ਟਰਾਂਸਪੋਰਟ  ਅਦਾਰੇ (ਪੰਜਾਬ ਰੋਡਵੇਜ਼/ਪੀਆਰਟੀਸੀ/ਪਨਬਸ) ਅਤੇ ਪ੍ਰ੍ਰਾਈਵੇਟ ਬਸਾਂ ਤੇ ਪ੍ਰਵਾਸੀਆਂ/ਹੋ ਰਸਵਾਰੀਆਂ ਦੀ ਸਾਫ਼-ਸਫ਼ਾਈ ਅਤੇ ਸੰਭਾਲ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਸਰਕਾਰੀ ਬੁਲਾਰੇ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਮਾਰੀ ਦੌਰਾਨ ਲੋਕ ਹਿਤਾਂ ਨੂੰ ਮੁੱਖ ਰਖਦੇ ਹੋਏ ਸਾਰੇ 22 ਜ਼ਿਲ੍ਹਿਆਂ ਵਿਚ ਕਰਫ਼ਿਊ ਲਗਾ ਕੇ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤਕ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਦੇ ਬਾਹਰ ਘੁੰਮਣ 'ਤੇ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ।

ਇਸਦੇ ਨਾਲ ਹੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਅੰਤਰ-ਜ਼ਿਲ੍ਹਾ ਅਤੇ ਜ਼ਿਲ੍ਹੇ ਅੰਦਰ ਬਸਾਂ ਚਲਾਉਣ 'ਤੇ ਪਾਬੰਦੀ ਲਗਾਈ ਹੈ। ਪਰ, ਕੇਂਦਰੀ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਨੇ ਪ੍ਰਵਾਸੀ ਵਰਕਰਾਂ, ਸ਼ਰਧਾਲੂਆਂ, ਘੁਮਣ ਗਏ ਯਾਤਰੀਆਂ, ਵਿਦਿਆਰਥੀਆਂ ਅਤੇ ਹੋਰ ਅਜਿਹੇ ਲੋਕਾਂ, ਜੋ ਕਿ ਅਪਣੇ ਰਹਿਣ/ਕੰਮ ਦੇ ਸਥਾਨ ਤੋਂ ਦੂਰ ਗਏ ਹੋਏ ਸਨ ਅਤੇ ਲਾਕਡਾਊਨ ਕਾਰਨ ਉਥੇ ਫਸ ਗਏ ਸਨ, ਨੂੰ ਆਉਣ-ਜਾਣ ਦੀ ਆਗਿਆ ਦੇ ਦਿਤੀ ਹੈ।

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੁਆਰਾ ਜਾਰੀ ਕੀਤੀ ਐਡਵਾਇਜ਼ਰੀ  ਵਿਚ ਲਿਖਿਆ ਹੈ ਕਿ ਟਰਾਂਸਪੋਰਟ ਵਿਭਾਗ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਿਸੇ ਵੀ ਮਕਸਦ ਲਈ ਆਪਣੀਆਂ ਜਾਂ ਪ੍ਰਾਈਵੇਟ ਬੱਸਾਂ ਚਲਾਉਣ ਦੀ ਮਨਜ਼ੂਰੀ ਦੇਣ ਤੋਂ ਪਹਿਲਾਂ ਗ੍ਰਹਿ ਮੰਤਰਾਲਾ, ਪੰਜਾਬ ਸਰਕਾਰ ਤੋਂ ਪ੍ਰਵਾਨਗੀ ਯਕੀਨੀ ਬਣਾਈ ਜਾਵੇ।

ਇਸ ਸਬੰਧੀ ਟ੍ਰਾਂਸਪੋਰਟ ਅਥਾਰਟੀ ਨੂੰ ਇਕ ਵਿਆਪਕ ਯੋਜਨਾ ਇਸ ਢੰਗ ਨਾਲ ਤਿਆਰ ਕਰਨ ਦੀ ਸਲਾਹ ਦਿਤੀ ਗਈ ਹੈ ਕਿ ਉਪਰੋਕਤ ਪਰਿਭਾਸਤਿ ਪ੍ਰਵਾਸੀਆਂ ਦੀ  ਢੋਆ ਢੁਆਈ ਲਈ ਸਿਰਫ ਲੋੜੀਂਦੇ ਸਟਾਫ਼/ਕਰਮਚਾਰੀ ਨੂੰ ਹੀ ਡਿਊਟੀ ਤੇ ਬੁਲਾਇਆ ਜਾਵੇ। ਇਸ ਤੋਂ ਇਲਾਵਾ, ਸਟਾਫ਼/ਕਰਮਚਾਰੀ, ਜੋ ਅਸਲ ਵਿਚ ਪ੍ਰਵਾਸੀਆਂ ਨੂੰ ਨਿਰਧਾਰਤ ਕੀਤੀ ਮੰਜ਼ਿਲ 'ਤੇ ਪਹੁੰਚਾ ਰਿਹਾ ਹੈ, ਦੀ ਯਾਤਰਾ ਤੋਂ ਪਹਿਲਾਂ ਅਤੇ ਬਾਅਦ ਵਿਚ ਡਾਕਟਰੀ ਜਾਂਚ ਕਰਵਾਉਣਾ ਲਾਜ਼ਮੀ ਹੋਵੇਗਾ। ਐਡਵਾਇਜ਼ਰੀ ਵਿਚ ਸਲਾਹ ਦਿਤੀ ਗਈ ਹੈ ਕਿ ਸਟਾਫ਼ ਵਲੋਂ ਸਮਾਜਕ ਦੂਰੀ ਦੇ ਨਿਯਮਾਂ ਅਤੇ ਮਾਸਕ ਪਹਿਨਣ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement