
ਸੂਬੇ ਦੇ ਅਰਥਚਾਰੇ ਅਤੇ ਉਦਯੋਗ ਨੂੰ ਮੁੜ ਪੈਰਾਂ ’ਤੇ ਖੜਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ
ਚੰਡੀਗੜ੍ਹ: ਸੂਬੇ ਦੇ ਅਰਥਚਾਰੇ ਅਤੇ ਉਦਯੋਗ ਨੂੰ ਮੁੜ ਪੈਰਾਂ ’ਤੇ ਖੜਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਪ੍ਰਭਾਵ ਦੀ ਰੌਸ਼ਨੀ ਵਿੱਚ ਆਬਕਾਰੀ ਨੀਤੀ ਅਤੇ ਕਿਰਤ ਕਾਨੂੰਨਾਂ ਵਿੱਚ ਬਦਲਾਅ ਕਰਨ ’ਤੇ ਵਿਚਾਰ ਕੀਤੀ ਜਾ ਰਹੀ ਹੈ।
photo
ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਮਾਮਲੇ ਵਿਚਾਰ-ਚਰਚਾ ਲਈ ਸਾਹਮਣੇ ਆਏ। ਕੈਪਟਨ ਅਮਰਿੰਦਰ ਸਿੰਘ ਨੇ ਮੁੜ ਦੁਹਰਾਇਆ ਕਿ ਸਰਕਾਰੀ ਮੁਲਾਜ਼ਮਾਂ ਲਈ ਵੀ ‘ਮੁੱਖ ਮੰਤਰੀ ਕੋਵਿਡ ਰਾਹਤ ਫੰਡ’ ਵਿੱਚ ਯੋਗਦਾਨ ਪਾਉਣ ਦਾ ਫੈਸਲਾ ਸਵੈ-ਇਛੁੱਕ ਹੋਣਾ ਚਾਹੀਦਾ ਹੈ ਜਿਵੇਂ ਕਿ ਇਹ ਹੋਰ ਵਰਗਾਂ ਲਈ ਹੈ।
photo
ਆਬਕਾਰੀ ਨੀਤੀ ਬਾਰੇ ਮੰਤਰੀ ਮੰਡਲ ਨੇ ਨੀਤੀ ਅਤੇ ਇਸ ਨੂੰ ਲਾਗੂ ਕਰਨ ਲਈ ਕੋਵਿਡ ਅਤੇ ਲੌਕਡਾਊਨ ਦੇ ਪ੍ਰਭਾਵਾਂ ਬਾਰੇ ਵਿਸਥਾਰ ਵਿੱਚ ਵੇਰਵੇ ਮੰਗੇ ਹਨ। ਆਬਕਾਰੀ ਵਿਭਾਗ ਨੂੰ ਇਸ ਸੰਦਰਭ ਵਿੱਚ ਨੀਤੀ ਨੂੰ ਘੋਖ-ਵਿਚਾਰ ਕੇ ਭਲਕੇ ਮੁੜ ਹੋ ਮੰਤਰੀ ਮੰਤਰੀ ਦੀ ਮੀਟਿੰਗ ਦੌਰਾਨ ਪੇਸ਼ ਕਰਨ ਲਈ ਕਿਹਾ ਤਾਂ ਕਿ ਇਸ ਉਪਰ ਹੋਰ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।
photo
ਮੌਜੂਦਾ ਸਥਿਤੀ ਨੂੰ ਆਸਧਾਰਨ ਦੱਸਦਿਆਂ ਮੰਤਰੀ ਮੰਡਲ ਨੇ ਮਹਿਸੂਸ ਕੀਤਾ ਕਿ ਸੂਬੇ ਦੇ ਆਬਕਾਰੀ ਉਦਯੋਗ ਨੂੰ ਮੁੜ ਪੈਰਾਂ ’ਤੇ ਖੜਾ ਕਰਨ ਖਾਸ ਕਰਕੇ ਸੂਬੇ ਦੇ ਮਾਲੀਏ ਦੇ ਮਾਡਲ ਨੂੰ ਇਸ ਦੀ ਮਹੱਤਤਾ ਦੇਣ ਵਾਸਤੇ ਸਾਰੀਆਂ ਸੰਭਵ ਸੰਭਾਵਨਾਵਾਂ ਤਲਾਸ਼ੀਆਂ ਜਾਣੀਆਂ ਚਾਹੀਦੀਆਂ ਹਨ।
photo
ਇਸ ‘ਤੇ ਜ਼ੋਰ ਦਿੰਦਿਆਂ ਕਿ ਉਦਯੋਗਿਕ ਖੇਤਰ ਵੱਲੋਂ ਕਿਰਤੀਆਂ ਨੂੰ ਆਪਣੇ ਨਾਲ ਜੋੜ ਕੇ ਰੱਖਿਆ ਜਾਵੇ ਅਤੇ ਕਾਮੇ ਪੰਜਾਬ ਵਿੱਚ ਰੁਕਣ ਨੂੰ ਹੀ ਤਵੱਜੋ ਦੇਣ, ਮੁੱਖ ਮੰਤਰੀ ਵੱਲੋਂ ਉਦਯੋਗ ਮੰਤਰੀ ਨੂੰ ਨਿਰਦੇਸ਼ ਦਿੱਤੇ ਗਏ ਕਿ ਕਿਰਤੀਆਂ ਦੀ ਭਲਾਈ ਅਤੇ ਦੇਖਭਾਲ ਲਈ ਹਰ ਸੰਭਵ ਕਦਮ ਉਠਾਇਆ ਜਾਵੇ।
photo
ਇਸੇ ਦੌਰਾਨ ਮੰਤਰੀ ਮੰਡਲ ਵੱਲੋਂ ਲੌਕਡਾਊਨ ਦੀਆਂ ਬੰਦਸ਼ਾਂ ਵਿੱਚ ਮਿਲੀ ਛੋਟ ਦੇ ਚਲਦਿਆਂ 9500 ਹੋਰ ਯੂਨਿਟਾਂ ਦੇ ਕਾਰਜਸ਼ੀਲ ਹੋਣ ਦਾ ਸਵਾਗਤ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਆਪਣੇ ਆਪ ਵਿੱਚ ਹਾਂ-ਪੱਖੀ ਪਹਿਲੂ ਹੈ ਕਿ ਉਦਯੋਗਿਕ ਯੂਨਿਟਾਂ ਵੱਲੋਂ ਕੰਮਕਾਜ ਚਾਲੂ ਕੀਤੇ ਜਾਣ ਸਦਕਾ ਆਪਣੇ ਜੱਦੀ ਸੂਬਿਆਂ ਨੂੰ ਵਾਪਸ ਜਾਣ ਲਈ ਰਜਿਸਟਰਡ ਹੋਣ ਵਾਲੇ ਕਿਰਤੀਆਂ ਵਿੱਚੋਂ ਹੁਣ ਤੱਕ 35 ਫੀਸਦ ਨੇ ਪੰਜਾਬ ਵਿੱਚ ਹੀ ਰੁਕਣ ਦਾ ਫੈਸਲਾ ਕੀਤਾ ਹੈ।
ਉਨਾਂ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਚਾਲੂ ਵਿੱਤੀ ਵਰੇ ਦੇ ਬਜਟ ਵਿੱਚ ਐਲਾਨੇ ਚਾਰ ਉਦਯੋਗਿਕ ਪਾਰਕਾਂ ਦੇ ਵਿਕਾਸ ਦੇ ਕੰਮ ਦੀ ਨਿਗਰਾਨੀ ਪੂਰੀ ਮੁਸਤੈਦੀ ਨਾਲ ਕੀਤੀ ਜਾਵੇ। ਕੈਬਨਿਟ ਨੇ ਇਹ ਵਿਚਾਰ ਰੱਖਿਆ ਕਿ ਕਈ ਮੁਲਕ ਆਪਣੇ ਉਦਯੋਗਿਕ ਕੰਮਕਾਜ ਨੂੰ ਚੀਨ ਵਿੱਚੋਂ ਹੋਰਨਾਂ ਮੁਲਕਾਂ ਵਿੱਚ ਤਬਦੀਲ ਕਰ ਰਹੇ ਹਨ।
ਇਸਦੇ ਚੱਲਦਿਆਂ ਉਦਯੋਗ ਖਾਸਕਰ ਫਾਰਮਾਸਿਊਟੀਕਲ ਪੈਸਟੀਸਾਈਡਸ ਯੂਨਿਟਾਂ ਦੇ ਇਧਰ ਆਉਣ ਦੀਆਂ ਭਰਪੂਰ ਸੰਭਾਵਨਾਵਾਂ ਹਨ। ਇਸ ਦੌਰਾਨ ਮੰਤਰੀ ਮੰਡਲ ਵੱਲੋਂ ਪਰਵਾਸੀ ਕਾਮਿਆਂ ਦੀ ਕਮੀ ਦੇ ਚਲਦਿਆਂ ਝੋਨੇ ਦੀ ਬਿਜਾਈ ਵਿੱਚ ਜ਼ਾਹਰਾ ਤੌਰ ‘ਤੇ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਵੀ ਸਹਿਮਤੀ ਪ੍ਰਗਟਾਈ।
ਕੋਵਿਡ ਮਹਾਂਮਾਰੀ ਦੇ ਚੱਲਦਿਆਂ ਮੂਹਰਲੀ ਕਤਾਰ ਵਿੱਚ ਡਿਊਟੀ ਨਿਭਾ ਰਹੀਆਂ ਉਨਾਂ ਔਰਤਾਂ ਜਿਨਾਂ ਦੇ ਬੱਚੇ (5 ਸਾਲ ਤੋਂ ਘੱਟ ਉਮਰ ਦੇ) ਹਨ, ਦੇ ਸਰੋਕਾਰਾਂ ਬਾਰੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਆਖਿਆ ਕਿ ਉਹ ਵੱਖ-ਵੱਖ ਵਿਭਾਗਾਂ ਨਾਲ ਇਸ ਬਾਰੇ ਵਿਚਾਰ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਤਾਂ ਜੋ ਅਜਿਹੀਆਂ ਮਹਿਲਾ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਸਕੂਲਾਂ ਦੇ ਨਾਨ-ਟੀਚਿੰਗ ਸਟਾਫ ਲਈ ਤਬਾਦਲਾ ਨੀਤੀ ਨੂੰ ਪ੍ਰਵਾਨਗੀ:-
ਇਸੇ ਦੌਰਾਨ ਮੰਤਰੀ ਮੰਡਲ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਨਾਨ-ਟੀਚਿੰਗ ਸਟਾਫ ਲਈ ਤਬਾਦਲਾ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਜਿਹੜੀ 2020-21 ਅਕਾਦਮਿਕ ਸੈਸ਼ਨ ਲਈ ਪਹਿਲੀ ਅਪਰੈਲ 2020 ਤੋਂ ਲਾਗੂ ਹੋਵੇਗੀ।
ਇਸ ਨੀਤੀ ਤਹਿਤ ਸਕੂਲਾਂ/ਦਫਤਰਾਂ ਨੂੰ ਪੰਜ ਜ਼ੋਨਾਂ ਵਿੱਚ ਵੰਡਿਆ ਗਿਆ। ਤਬਾਦਲਾ ਸਾਲ ਵਿੱਚ ਸਿਰਫ ਇਕ ਵਾਰ ਹੋ ਸਕੇਗਾ ਜੋ ਕਿ ਮੈਰਿਟ ’ਤੇ ਆਧਾਰਿਤ ਸਾਫਟਵੇਅਰ ਰਾਹੀਂ ਹੋਵੇਗਾ। ਮੈਰਿਟ ਨਿਰਧਾਰਤ ਕਰਨ ਲਈ ਮਾਪਦੰਡਾਂ ਵਿੱਚੋਂ ਸਰਵਿਸ ਦੀ ਲੰਬਾਈ ਦੇ 95 ਅੰਕ, ਵਿਸ਼ੇਸ਼ ਕੈਟੇਗਰੀ ਦੇ ਮੁਲਾਜ਼ਮਾਂ ਲਈ 55 ਅੰਕ ਅਤੇ ਪ੍ਰਦਰਸ਼ਨ ਦੇ 90 ਅੰਕ ਆਦਿ ਹੋਣਗੇ।
ਇਕ ਸਟੇਸ਼ਨ ’ਤੇ ਕੰਮ ਕਰਦੇ ਮੁਲਾਜ਼ਮ ਦਾ ਉਦੋਂ ਤੱਕ ਤਬਾਦਲਾ ਨਹੀਂ ਹੋ ਸਕੇਗਾ ਜਦੋਂ ਤੱਕ ਉਹ ਇਕ ਸਟੇਸ਼ਨ ’ਤੇ ਪੰਜ ਸਾਲ ਦੀ ਸੇਵਾ ਪੂਰੀ ਨਹੀਂ ਕਰਦਾ। ਇਕ ਵਾਰ ਪੰਜ ਸਾਲ ਪੂਰੇ ਹੋਣ ’ਤੇ ਮੁਲਾਜ਼ਮ ਦਾ ਲਾਜ਼ਮੀ ਤਬਾਦਲਾ ਉਸ ਦੀ ਇੱਛਾ ਅਨੁਸਾਰ ਹੋਵੇਗਾ। ਜੇਕਰ ਕੋਈ ਮੁਲਾਜ਼ਮ ਆਪਣੀ ਇੱਛਾ ਨਹੀਂ ਦੱਸਦਾ ਤਾਂ ਉਸ ਦਾ ਤਬਾਦਲਾ ਵਿਭਾਗ ਆਪਣੇ ਆਪ ਕਰ ਦੇਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।