ਗੜ੍ਹਸ਼ੰਕਰ ਨੇੜੇ ਵੱਡਾ ਹਾਦਸਾ, ਫ਼ੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ 
Published : May 8, 2020, 1:50 pm IST
Updated : May 8, 2020, 1:50 pm IST
SHARE ARTICLE
Photo
Photo

ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਸ਼ੁੱਕਰਵਾਰ ਸਵੇਰੇ ਹਾਦਸਾਗ੍ਰਸਤ ਹੋ ਗਿਆ ਹੈ।

ਗੜਸ਼ੰਕਰ: ਭਾਰਤੀ ਹਵਾਈਫੌਜ ਦਾ ਲੜਾਕੂ ਜਹਾਜ਼ ਸ਼ੁੱਕਰਵਾਰ ਸਵੇਰੇ ਹਾਦਸਾਗ੍ਰਸਤ ਹੋ ਗਿਆ ਹੈ। ਇਹ ਜਾਣਕਾਰੀ ਨਿਊਜ਼ ਏਜੰਸੀ ਨੇ ਦਿੱਤੀ ਹੈ। ਹਾਲਾਂਕਿ ਇਸ ਹਾਦਸੇ ਵਿਚ ਪਾਇਲਟ ਪੂਰੀ ਤਰ੍ਹਾਂ ਸੁਰੱਖਿਅਤ ਹੈ। 

PhotoPhoto

ਸ਼ਹੀਦ ਭਗਤ ਸਿੰਘ ਨਗਰ ਦੇ ਪੁਲਿਸ ਸੁਪਰਡੈਂਟ ਵਜੀਰ ਸਿੰਘ ਖਹਿਰਾ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕੋਲ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਸੀਨੀਅਰ ਐਸਪੀ ਅਲਕਾ ਮੀਣਾ ਨੇ ਕਿਹਾ ਕਿ ਉਹਨਾਂ ਨੂੰ ਸਵੇਰੇ 10.30 ਵਜੇ ਹਾਦਸੇ ਬਾਰੇ ਪਤਾ ਚੱਲਿਆ ਹੈ।

PhotoPhoto

ਉੱਥੇ ਹੀ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਤੋਂ ਪਹਿਲਾਂ ਪਾਇਲਟ ਨੇ ਜਹਾਜ਼ ਤੋਂ ਖੁਦ ਨੂੰ ਸੁਰੱਖਿਅਤ ਇੰਜੈਕਟ ਕਰ ਲਿਆ ਸੀ। ਦੱਸ ਦਈਏ ਕਿ ਹਾਦਸੇ ਦੌਰਾਨ ਫ਼ੌਜ ਦਾ ਮਿਗ-29 ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਪੁਲਿਸ ਅਤੇ ਹਵਾਈ ਫ਼ੌਜ ਦੇ ਅਧਿਕਾਰੀ ਮੌਕੇ 'ਤੇ ਹਾਦਸੇ ਵਾਲੀ ਥਾਂ ਪੁੱਜੇ ਅਤੇ ਉਹਨਾਂ ਨੇ ਘਟਨਾ ਦਾ ਜਾਇਜ਼ਾ ਲਿਆ।

Air Force is AN-32 specialPhoto

ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿਚ ਵੀ ਪੰਜਾਬ ਦੇ ਪਟਿਆਲਾ ਵਿਚ ਹਵਾਈ ਫੌਜ ਦਾ ਇਕ ਜਹਾਜ਼ ਹਾਦਸਾਗ੍ਰਸਤ ਹੋਇਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement