
ਸਬ ਡਵੀਜ਼ਨ ਪੱਟੀ ਦੇ ਪਿੰਡ ਸੈਦਪੁਰ ਵਿਖੇ ਬੀਤੀ ਰਾਤ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਕੇ ਲਾਸ਼ ਸੜਕ ਕਿਨਾਰੇ ਸੁੱਟ ਦਿਤੀ। ਥਾਣਾ ਸਦਰ ਪੱਟੀ ਦੀ
ਪੱਟੀ, 7 ਮਈ (ਅਜੀਤ ਘਰਿਆਲਾ/ਪ੍ਰਦੀਪ): ਸਬ ਡਵੀਜ਼ਨ ਪੱਟੀ ਦੇ ਪਿੰਡ ਸੈਦਪੁਰ ਵਿਖੇ ਬੀਤੀ ਰਾਤ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਕੇ ਲਾਸ਼ ਸੜਕ ਕਿਨਾਰੇ ਸੁੱਟ ਦਿਤੀ। ਥਾਣਾ ਸਦਰ ਪੱਟੀ ਦੀ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੀ ਪਛਾਣ ਰਮਨਜੋਤ ਸਿੰਘ ਉਰਫ਼ ਰੰਮੀ ਪੁੱਤਰ ਸੁਬੇਗ ਸਿੰਘ ਵਾਸੀ ਸੈਦਪੁਰ ਵਜੋਂ ਹੋਈ ਹੈ।
File photo
ਮ੍ਰਿਤਕ ਦੇ ਪਰਵਾਰਕ ਮੈਂਬਰਾਂ ਨੇ ਦਸਿਆ ਕਿ ਸਾਡਾ ਲੜਕਾ ਪਿੰਡ 'ਚ ਸਰਪੰਚ ਮਨਜਿੰਦਰ ਸਿੰਘ ਦੀ ਬਹਿਕ 'ਤੇ ਸੀਰੀ ਦਾ ਕੰਮ ਕਰਦਾ ਸੀ। ਰੋਜ਼ ਦੀ ਤਰ੍ਹਾਂ ਸਵੇਰੇ ਘਰੋਂ ਗਿਆ ਦੇਰ ਰਾਤ ਤਕ ਵਾਪਸ ਘਰ ਨਹੀਂ ਪੁੱਜਾ। ਸਾਨੂੰ ਪਤਾ ਲੱਗਾ ਕਿ ਰਮਨਜੋਤ ਦੀ ਲਾਸ਼ ਸੜਕ ਕਿਨਾਰੇ ਪਈ ਹੈ। ਪਰਵਾਰਕ ਮੈਂਬਰਾਂ ਨੇ ਸ਼ੱਕ ਜ਼ਾਹਰ ਕੀਤਾ ਕਿ ਰਮਨਜੋਤ ਦਾ ਕਤਲ ਕਿਸੇ ਸਾਜਸ਼ ਤਹਿਤ ਕੀਤਾ ਗਿਆ ਹੈ ਅਤੇ ਮਾਮਲੇ ਨੂੰ ਦਬਾਉਣ ਲਈ ਸਾਡੇ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਜਿਸ ਕਰ ਕੇ ਸਵੇਰੇ ਪਿੰਡ ਦੀ ਪੰਚਾਇਤ ਦੇ ਮੈਂਬਰ ਸਾਡੇ ਘਰ ਆਏ। ਪਰਵਾਰਕ ਮੈਂਬਰਾਂ ਨੇ ਪਿੰਡ 'ਚ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਸਾਨੂੰ ਇਨਸਾਫ਼ ਦਿਵਾਇਆ ਜਾਵੇ।
ਥਾਣਾ ਮੁਖੀ ਹਰਪ੍ਰੀਤ ਸਿੰਘ ਨੇ ਦਸਿਆ ਕਿ ਐਸ ਆਈ ਨਿਰਮਲ ਸਿੰਘ ਨੇ ਨੌਜਵਾਨ ਦੀ ਲਾਸ਼ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਪੱਟੀ 'ਚ ਪੋਸਟਮਾਰਟਮ ਲਈ ਭੇਜ ਦਿਤੀ ਹੈ। ਮ੍ਰਿਤਕ ਦੇ ਪਿਤਾ ਸੁਬੇਗ ਸਿੰਘ ਦੇ ਬਿਆਨ ਕਲਮਬੰਦ ਕਰ ਕੇ ਮੁਲਜ਼ਮ ਜੋਬਨਜੀਤ ਵਿਰੁਧ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ।