
ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤੀ ਐਸਐਚਓ ਅਰਸ਼ਪ੍ਰੀਤ ਕੌਰ
ਲੁਧਿਆਣਾ: ਕੋਰੋਨਾ ਦੇ ਕਹਿਰ ਦੌਰਾਨ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਇਕ ਰਾਹਤ ਦੀ ਖ਼ਬਰ ਆਈ ਹੈ। ਦਰਅਸਲ ਲੁਧਿਆਣਾ ਵਿਖੇ ਥਾਣਾ ਬਸਤੀ ਜੋਧੇਵਾਲ ਦੀ ਐਸਐਚਓ ਅਰਸ਼ਪ੍ਰੀਤ ਕੌਰ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਕੋਰੋਨਾ ਰਿਪੋਰਟ ਨੇਗੇਟਿਵ ਆਉਣ ਤੋਂ ਬਾਅਦ ਅਰਸ਼ਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
Photo
ਘਰ ਪਹੁੰਚਣ 'ਤੇ ਪੁਲਿਸ ਅਧਿਕਾਰੀਆਂ ਨੇ ਅਰਸ਼ਪ੍ਰੀਤ ਦਾ ਭਰਵਾਂ ਸਵਾਗਤ ਕੀਤਾ। ਅਰਸ਼ਪ੍ਰੀਤ ਕੌਰ ਦਾ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੱਸ ਦਈਏ ਕਿ ਅਰਸ਼ਪ੍ਰੀਤ ਕੌਰ ਏਸੀਪੀ ਅਨਿਲ ਕੋਹਲੀ ਦੇ ਸੰਪਰਕ ਵਿਚ ਆਉਣ ਕਾਰਨ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ।