ਅਦਾਲਤ ਨੇ ਗ੍ਰਿਫ਼ਤਾਰੀ 'ਤੇ ਰੋਕ ਲਗਾਉਣ ਤੋਂ ਇਨਕਾਰ
Published : May 8, 2020, 10:45 pm IST
Updated : May 8, 2020, 10:45 pm IST
SHARE ARTICLE
1
1

ਸੁਮੇਧ ਸੈਣੀ ਨੂੰ ਨਹੀਂ ਮਿਲੀ ਪੇਸ਼ਗੀ ਜ਼ਮਾਨਤ

ਐਸ.ਏ.ਐਸ ਨਗਰ, 8 ਮਈ (ਸੁਖਦੀਪ ਸਿੰਘ ਸੋਈਂ) : ਪੰੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਵਿਰੁਧ 1991 ਦੇ ਇਕ ਮਾਮਲੇ ਵਿਚ ਸਾਬਕਾ ਆਈ.ਏ.ਐਸ. ਅਧਿਕਾਰੀ ਡੀ.ਐਸ. ਮੁਲਤਾਨੀ ਦੇ ਬੇਟੇ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ 'ਤੇ ਬੀਤੀ ਸ਼ਾਮ ਥਾਣਾ ਮਟੌਰ ਵਿਚ ਆਈ.ਪੀ.ਸੀ. ਦੀ ਧਾਰਾ 364, 201, 344, 330, 219 ਅਤੇ 120 ਬੀ ਤਹਿਤ ਦਰਜ ਕੀਤੇ ਮਾਮਲੇ ਸਬੰਧੀ ਸਥਾਨਕ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ 8 ਹੋਰਨਾਂ ਦੀ


ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ ਕਰਦਿਆਂ ਰਾਹਤ ਦੇਣ ਤੋਂ ਇਨਕਾਰ ਕਰ ਦਿਤਾ ਹੈ।


ਸੁਮੇਧ ਸੈਣੀ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੇਸ਼ਗੀ ਜ਼ਮਾਨਤ ਲਈ ਸਥਾਨਕ ਅਦਾਲਤ ਵਿਚ ਪਹੁੰਚ ਕੀਤੀ ਸੀ ਪਰ ਅਦਾਲਤ ਉਸ ਨੂੰ ਦੂਜੀ ਧਿਰ ਦੀ ਗੱਲ ਸੁਣੇ ਬਗ਼ੈਰ ਪਾਰਟੀ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿਤਾ। ਅਦਾਲਤ ਨੇ ਸਰਕਾਰ ਅਤੇ ਪੁਲਿਸ ਨੂੰ ਨੋਟਿਸ ਜਾਰੀ ਕਰ ਕੇ ਇਸ ਮਾਮਲੇ ਵਿਚ ਉਨ੍ਹਾਂ ਦਾ ਜਵਾਬ ਮੰਗਿਆ ਹੈ।11


ਵਰਣਨਯੋਗ ਹੈ ਕਿ 29 ਸਾਲ ਪੁਰਾਣੇ ਮਾਮਲੇ ਵਿਚ 6 ਮਈ ਨੂੰ ਮੁਹਾਲੀ ਵਿਖੇ ਅਗ਼ਵਾ ਦਾ ਕੇਸ ਦਰਜ ਕੀਤਾ ਗਿਆ ਸੀ। ਸੈਣੀ ਉਸ ਸਮੇਂ ਚੰਡੀਗੜ੍ਹ ਦੇ ਐਸਐਸਪੀ ਸਨ। ਇਹ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਉਸ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਅਗ਼ਵਾ ਕਰ ਕੇ ਉਸ ਨੂੰ ਮਾਰ ਦਿਤਾ। ਕਰੀਬ 29 ਸਾਲ ਪੁਰਾਣੇ ਇਸ ਕੇਸ  ਵਿਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁਧ ਬਲਵੰਤ ਸਿੰਘ ਮੁਲਤਾਨੀ ਨੂੰ ਲਾਪਤਾ ਕਰਨ ਦਾ ਦੋਸ਼ ਹੈ। ਸੈਣੀ ਤੋਂ ਇਲਾਵਾ ਐਫਆਈਆਰ ਵਿਚ ਕੁੱਝ ਹੋਰ ਲੋਕਾਂ ਦੇ ਨਾਮ ਵੀ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement