ਲਾਕਡਾਊਨ ਦੇ ਚਲਦਿਆਂ ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿਚ ਫਸੇ ਲੋਕਾਂ ਲਈ ਕੀਤਾ ਵੱਡਾ ਐਲਾਨ
Published : May 8, 2020, 5:24 pm IST
Updated : May 8, 2020, 6:02 pm IST
SHARE ARTICLE
the punjab government has taken steps to bring back punjabi to home in punjab
the punjab government has taken steps to bring back punjabi to home in punjab

ਦਸ ਦਈਏ ਕਿ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਨਿਕਾਸੀ ਲਈ ਭਾਰਤ ਸਰਕਾਰ...

ਚੰਡੀਗੜ੍ਹ:  ਕੋਰੋਨਾ ਵਾਇਰਸ ਨੂੰ ਰੋਕਣ ਲਈ ਲਾਏ ਕਰਫ਼ਿਊ ਕਾਰਨ ਦੇਸ਼ ਦੇ ਹੋਰ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਫਸੇ ਸ਼ਰਧਾਲੂਆਂ, ਸੈਲਾਨੀਆਂ ਅਤੇ ਵਿਦਿਆਰਥੀਆਂ ਨੂੰ ਵਾਪਿਸ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲਾ ਕੀਤਾ ਗਿਆ ਹੈ। ਜੋ ਵੀ ਸਾਡੇ ਪੰਜਾਬੀ ਭਾਈ, ਭੈਣ ਤੇ ਬੱਚੇ ਪੰਜਾਬ ਆਪਣੇ ਘਰ ਵਾਪਿਸ ਆਉਣਾ ਚਾਹੁੰਦੇ ਹਨ ਉਹ www.covidhelp.punjab.gov.in 'ਤੇ ਉਪਲਬਧ ਫਾਰਮ ਭਰੋ।

Canada Canada

ਦਸ ਦਈਏ ਕਿ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਨਿਕਾਸੀ ਲਈ ਭਾਰਤ ਸਰਕਾਰ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਮੁਹਿੰਮ ‘ਵੰਦੇ ਭਾਰਤ ਮਿਸ਼ਨ’ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਗੌਰਤਲਬ ਹੈ ਕਿ ਕੋਰੋਨਾ ਵਾਇਰਸ ਕਾਰਨ ਹੀ ਤਾਲਾਬੰਦੀ ਕਾਰਨ ਵਿਦੇਸ਼ਾਂ ਵਿੱਚ ਫਸੇ ਤਕਰੀਬਨ 14,800 ਭਾਰਤੀ ਨਾਗਰਿਕਾਂ ਨੂੰ ਵਾਪਸ ਦੇਸ਼ ਲਿਆਉਣ ਲਈ ਸਰਕਾਰ 13 ਮਈ ਤੱਕ 64 ਉਡਾਨਾਂ ਰਵਾਨਾ ਕਰੇਗੀ।

Canada Visa Canada Visa

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਆਪ੍ਰੇਸ਼ਨ ਦੀ ਤਿਆਰੀ ਸ਼ੁਰੂ ਹੋ ਗਈ ਹੈ ਅਤੇ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਭਾਰਤੀ ਦੂਤਘਰਾਂ ਦੇ ਸੰਪਰਕ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਗੌਰਤਲਬ ਹੈ ਕਿ ਇਸ ਮੁਹਿੰਮ ਲਈ ਕੁੱਲ 64 ਉਡਾਣਾਂ ਦਾ ਇੰਤਜ਼ਾਮ ਕੀਤਾ ਗਿਆ ਹੈ। ਜਿਸ ਵਿੱਚੋਂ ਯੂ.ਏ.ਈ. ਤੋਂ 10, ਕਤਰ ਤੋਂ 2, ਸਾਊਦੀ ਅਰਬ ਤੋਂ 5, ਯੂ.ਕੇ. ਤੋਂ 7, ਸਿੰਗਾਪੁਰ ਤੋਂ 5, ਅਮਰੀਕਾ ਤੋਂ 7, ਫਿਲੀਪੀਨਜ਼ ਤੋਂ 5, ਬੰਗਲਾਦੇਸ਼ ਤੋਂ 7, ਬਹਿਰੀਨ ਤੋਂ 2, ਮਲੇਸ਼ੀਆ ਤੋਂ 7, ਕੁਵੈਤ ਤੋਂ 5 ਅਤੇ ਓਮਾਨ ਤੋਂ 2 ਉਡਾਣਾਂ ਹਨ।

IGI AirportIGI Airport

ਇਸ ਦੇ ਨਾਲ ਹੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰ: ਕੁਲਵੰਤ ਸਿੰਘ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੋਰਨਾਂ ਦੇਸ਼ਾਂ ਵਿਚ ਫਸੇ ਲੋਕਾਂ ਨੂੰ ਅਪੀਲ ਕੀਤੀ ਹੈ ਜੋ ਆਪਣੇ ਘਰਾਂ ਨੂੰ ਪਰਤਣਾ ਚਾਹੁੰਦੇ ਹਨ ਤਾਂ ਉਹ ਆਪਣਾ ਵੇਰਵਾ  citizeninfofzr@gmail.com ਤੇ ਭੇਜ ਸਕਦੇ ਹਨ। 

Air IndiaAir India

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦੇਸ਼ਾਂ ਵਿਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵਾਪਸ ਆਉਣ ਦੀ ਇੱਛਾ ਰੱਖਣ ਵਾਲੇ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਵੇਰਵਾ ਭੇਜਣਾ ਹੋਵੇਗਾ।

AirportAirport

ਉਨ੍ਹਾਂ ਵਿਦੇਸ਼ਾਂ ਵਿਚ ਫਸੇ ਨਾਗਰਿਕਾਂ ਨੂੰ ਆਪਣਾ ਨਾਮ, ਉਨ੍ਹਾਂ ਦੇ ਪਿਤਾ ਦਾ ਨਾਮ, ਮੌਜੂਦਾ ਮੋਬਾਈਲ ਨੰਬਰ, ਵਿਦੇਸ਼ੀ ਪਤਾ, ਪਾਸਪੋਰਟ ਨੰਬਰ, ਉਨ੍ਹਾਂ ਦੇ ਨਾਲ ਆਉਣ ਵਾਲੇ ਹੋਰ ਲੋਕਾਂ ਦੀ ਜਾਣਕਾਰੀ (ਪਰਿਵਾਰਕ ਮੈਂਬਰਾਂ ਦਾ ਵੇਰਵਾ) ਅਤੇ ਪੰਜਾਬ ਵਿਚ ਉਨ੍ਹਾਂ ਦੇ ਜ਼ਿਲ੍ਹੇ ਦੇ ਨੇੜਲੇ ਹਵਾਈ ਅੱਡੇ ਬਾਰੇ ਜਾਣਕਾਰੀ ਉਕਤ ਈਮੇਲ ਆਈਡੀ ਤੇ ਜਲਦੀ ਤੋਂ ਜਲਦੀ ਭੇਜਣ ਦੀ ਅਪੀਲ ਕੀਤੀ  ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement