
ਪੰਜਾਬ ਦੇ ਮੁੱਖ ਮੰਤਰੀ ਨੇ ਵੀਰਵਾਰ ਨੂੰ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਵਲੋਂ ਅਪਣੇ ਵਿਰੁਧ 1991 ਦੇ ਇਕ ਅਗ਼ਵਾ ਕੇਸ ਵਿਚ ਐਫ਼.ਆਈ.ਆਰ.
ਚੰਡੀਗੜ੍ਹ, 7 ਮਈ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਨੇ ਵੀਰਵਾਰ ਨੂੰ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਵਲੋਂ ਅਪਣੇ ਵਿਰੁਧ 1991 ਦੇ ਇਕ ਅਗ਼ਵਾ ਕੇਸ ਵਿਚ ਐਫ਼.ਆਈ.ਆਰ. ਦਰਜ ਹੋਣ ਨੂੰ ਰਾਜਸੀ ਹਿੱਤਾਂ ਤੋਂ ਪ੍ਰੇਰਿਤ ਹੋਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰ ਦਿਤਾ। ਕੈਪਟਨ ਨੇ ਕਿਹਾ ਕਿ ਰਾਜਸੀ ਦਖ਼ਲਅੰਦਾਜ਼ੀ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ
ਅਤੇ ਕਾਨੂੰਨ ਇਸ ਮਾਮਲੇ ਵਿਚ ਅਪਣਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਸਾਬਕਾ ਡੀ.ਜੀ.ਪੀ ਵਿਰੁਧ ਮਾਮਲਾ ਅਦਾਲਤ ਦੇ ਹੁਕਮਾਂ 'ਤੇ ਦਰਜ ਹੋਇਆ ਹੈ ਕਿਉਂਕਿ ਸ਼ਿਕਾਇਤਕਰਤਾ ਨੇ ਬਕਾਇਦਾ ਸੁਪਰੀਮ ਕੋਰਟ ਅੰਦਰ ਚਾਰਾਜੋਈ ਕੀਤੀ ਸੀ। ਉਨ੍ਹਾਂ ਦੁਹਰਾਇਆ ਕਿ ਕਾਨੂੰਨ ਅਪਣਾ ਕੰਮ ਕਰੇਗਾ ਤੇ ਪੂਰੀ ਡੂੰਘਾਈ ਨਾਲ ਪੜਤਾਲ ਕਰ ਕੇ ਹੀ ਅਗਲੀ ਕਾਰਵਾਈ ਕਰੇਗਾ ਤੇ ਕਿਸੇ ਤਰ੍ਹਾਂ ਦੀ ਸਿਆਸੀ ਦਖ਼ਲ ਅੰਦਾਜ਼ੀ ਬਿਲਕੁੱਲ ਵੀ ਨਹੀਂ ਹੋਵੇਗੀ।