
ਸੀਰਮ ਇੰਸਟੀਚਿਊਟ ਤੋਂ ਇਕ ਲੱਖ ਖ਼ੁਰਾਕਾਂ ਹੋਰ ਮਿਲਣ ਦੀ ਉਮੀਦ
ਚੰਡੀਗੜ੍ਹ (ਭੁੱਲਰ): ਸੀਰਮ ਇੰਸਟੀਚਿਊਟ ਆਫ਼ ਇੰਡੀਆ (ਐਸ.ਆਈ.ਆਈ.) ਵਲੋਂ ਸੂਬੇ ਨੂੰ ਇਸ ਹਫ਼ਤੇ ਦੇ ਅਖ਼ੀਰ ਤਕ ਇਕ ਲੱਖ ਖ਼ੁਰਾਕਾਂ ਮਿਲਣ ਦੀ ਸੰਭਾਵਨਾ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਆਖਿਆ ਹੈ ਕਿ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ਦੇ ਤਰਜੀਹੀ ਗਰੁਪਾਂ ਦੇ ਟੀਕਾਕਰਨ ਦੀ ਸ਼ੁਰੂਆਤ ਦੀਆਂ ਤਿਆਰੀਆਂ ਕੀਤੀਆਂ ਜਾਣ।
CM Punjab
ਮੁੱਖ ਮੰਤਰੀ ਨੇ ਕਿਹਾ ਕਿ ਖ਼ੁਰਾਕਾਂ ਦੇ ਮਿਲਦੇ ਸਾਰ ਹੀ ਸੂਬਾ ਸਰਕਾਰ ਵਲੋਂ ਫ਼ੇਜ਼ ਤਿੰਨ ਲਈ ਸ਼ਨਾਖਤ ਕੀਤੇ ਤਰਜੀਹੀ ਗਰੁਪਾਂ ਵਾਸਤੇ ਟੀਕਾਕਰਨ ਦੀ ਸ਼ੁਰੂਆਤ ਹੋ ਜਾਵੇਗੀ। ਸੂਬਾ ਸਰਕਾਰ ਨੇ 18-45 ਸਾਲ ਉਮਰ ਵਰਗ ਵਿਚ ਉਸਾਰੀ ਵਰਕਰਜ਼, ਅਧਿਆਪਕ, ਸਰਕਾਰੀ ਕਰਮਚਾਰੀ ਅਤੇ ਵੱਧ ਜ਼ੋਖਮ ਵਾਲੇ ਵਿਅਕਤੀਗਤ ਲੋਕ ਜਿਨ੍ਹਾਂ ਨੂੰ ਸਹਿ ਬਿਮਾਰੀਆਂ ਹਨ, ਨੂੰ ਟੀਕਾਕਰਨ ਲਈ ਤਰਜੀਹੀ ਗਰੁਪ ਵਿਚ ਸ਼ਾਮਲ ਕੀਤਾ ਹੈ।
CM Punjab
ਮੁੱਖ ਮੰਤਰੀ ਜੋ ਕੋਵਿਡ ਸਮੀਖਿਆ ਸਬੰਧੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਮੈਡੀਕਲ ਦਿੱਕਤਾਂ ਵਾਲਿਆਂ ਨੂੰ ਛੱਡ ਕੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਟੀਕਾਕਰਨ ਲਈ ਨਿਰਦੇਸ਼ ਦਿਤੇ। ਕਿਰਤ ਵਿਭਾਗ ਬੀ.ਓ.ਸੀ.ਡਬਲਿਊ.ਡਬਲਿਊ.ਬੀ. ਦੀ ਫ਼ੰਡਿਗ ਨਾਲ ਸਾਰੇ ਉਸਾਰੀ ਵਰਕਰਜ਼ ਤੇ ਉਨ੍ਹਾਂ ਦੇ ਪ੍ਰਵਾਰਾਂ ਦੇ ਟੀਕਾਕਰਨ ਲਈ ਤਾਲਮੇਲ ਕਰੇਗਾ। ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਟੀਕਾਕਰਨ ਲਈ ਤਾਲਮੇਲ ਕਰਨ ਲਈ ਆਖਿਆ ਹੈ।
CM Punjab
ਸਹਿ ਬਿਮਾਰੀਆਂ ਵਾਲਿਆਂ ਲਈ ਵੀ ਟੀਕਾਕਰਨ ਦੀ ਯੋਜਨਾ ਡਿਪਟੀ ਕਮਿਸ਼ਨਰਾਂ ਵਲੋਂ ਕੀਤੀ ਜਾਵੇਗੀ ਅਤੇ ਸਿਰਫ਼ ਅਗਾਊਂ ਰਜਿਸਟ੍ਰੇਸ਼ਨ ਅਤੇ ਟੀਕਾਕਰਨ ਦੀ ਨਿਰਧਾਰਤ ਜਗ੍ਹਾਂ ਦੀ ਆਗਿਆ ਦਿਤੀ ਗਈ ਹੈ। ਸੂਬਾ ਸਰਕਾਰ ਨੇ ਤੀਜੇ ਪੜਾਅ ਦੇ ਟੀਕਾਕਰਨ ਲਈ ਐਸ.ਆਈ.ਆਈ. ਕੋਲੋਂ 30 ਲੱਖ ਖ਼ੁਰਾਕਾਂ ਲੈਣ ਦਾ ਆਰਡਰ ਕੀਤਾ ਹੈ ਅਤੇ ਭਾਰਤ ਸਰਕਾਰ ਨੇ ਹੁਣ ਇਸ ਮਹੀਨੇ ਲਈ ਆਰਡਰ ਤਹਿਤ ਪੰਜਾਬ ਨੂੰ 3.30 ਲੱਖ ਖੁਰਾਕਾਂ ਅਲਾਟ ਕੀਤੀਆਂ ਹਨ।
CM Punjab
ਬਠਿੰਡਾ ਦੇ ਸਿਵਲ ਹਸਪਤਾਲ ’ਚ ਕੈਂਸਰ ਮਰੀਜ਼ਾਂ ਲਈ ਕੀਮੋਥੈਰੇਪੀ ਪ੍ਰਬੰਧਾਂ ਲਈ ਕਿਹਾ
ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੈਡੀਕਲ ਸਿਖਿਆ ਮੰਤਰੀ ਓ.ਪੀ. ਸੋਨੀ ਨੂੰ ਹਦਾਇਤ ਕੀਤੀ ਕਿ ਉਹ ਬਠਿੰਡਾ ਸਿਵਲ ਹਸਪਤਾਲ ਵਿਚ ਕੈਂਸਰ ਦੇ ਮਰੀਜਾਂ ਨੂੰ ਕੀਮੋਥੈਰੇਪੀ ਮੁਹਈਆ ਕਰਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਜਦੋਂ ਕਿ ਜ਼ਿਲ੍ਹੇ ਦੇ ਕੈਂਸਰ ਹਸਪਤਾਲ ਨੂੰ ਕੋਵਿਡ ਮਰੀਜ਼ਾਂ ਲਈ ਐਲ 3 ਸਹੂਲਤ ਵਜੋਂ ਵਰਤਣਾ ਜਾਰੀ ਰਖਿਆ ਜਾਵੇ।
Balbir Sidhu
ਇਹ ਨਿਰਦੇਸ਼ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਸਿਹਤ ਮੰਤਰੀ ਵਲੋਂ ਕੈਂਸਰ ਹਸਪਤਾਲ ਨੂੰ ਪ੍ਰਸਾਸਨ ਵੱਲੋਂ ਕੋਵਿਡ ਸਹੂਲਤ ਵਜੋਂ ਵਰਤਣ ਕਾਰਨ ਕੈਂਸਰ ਦੇ ਮਰੀਜਾਂ ਨੂੰ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਚਿੰਤਾ ਜ਼ਾਹਰ ਕਰਨ ਉਪਰੰਤ ਜਾਰੀ ਕੀਤਾ ਗਿਆ। ਮੁੱਖ ਸਕੱਤਰ ਵਲੋਂ ਬਠਿੰਡਾ ਵਿਚ ਕੋਈ ਹੋਰ ਐਲ 3 ਸਹੂਲਤ ਨਾ ਹੋਣ ਦੀ ਸੂਰਤ ਵਿਚ ਕੈਂਸਰ ਹਸਪਤਾਲ ਨੂੰ ਕੋਵਿਡ ਸਹੂਲਤ ਵਜੋਂ ਵਰਤਣ ਲਈ ਲਏ ਗਏ ਫ਼ੈਸਲੇ ਦੀ ਹਮਾਇਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਂਸਰ ਦੇ ਜਿਨ੍ਹਾਂ ਮਰੀਜ਼ਾਂ ਨੂੰ ਨਿਯਮਤ ਤੌਰ ’ਤੇ ਦਰਦ ਪ੍ਰਬੰਧਨ ਦੀ ਲੋੜ ਹੁੰਦੀ ਹੈ ਉਨ੍ਹਾਂ ਲਈ ਕੁੱਝ ਬਦਲਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ