
ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਂਕ ਨੇੜੇ ਸਥਿਤ ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ ਵਿਚ ਭਿਆਨਕ ਅੱਗ ਲੱਗ ਗਈ।
ਜਲੰਧਰ (ਸੁਸ਼ੀਲ ਹੰਸ): ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਂਕ ਨੇੜੇ ਸਥਿਤ ਪਾਸਪੋਰਟ ਦਫ਼ਤਰ ਦੀ ਤੀਜੀ ਮੰਜ਼ਿਲ ਵਿਚ ਭਿਆਨਕ ਅੱਗ ਲੱਗ ਗਈ। ਇਸ ਮੰਜ਼ਿਲ ’ਤੇ ਪੀਐਨਬੀ ਮੈਟਲਾਈਫ ਇੰਸ਼ੋਰੈਂਸ ਕੰਪਨੀ ਦਾ ਦਫ਼ਤਰ ਸਥਿਤ ਹੈ। ਅੱਗ ਲੱਗਣ ਕਾਰਨ ਦਫ਼ਤਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।
Fire broke out on the third floor of the passport office in Jalandhar
ਅੱਗ ਲ਼ੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਲਿਆ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਉਦੋਂ ਦਫ਼ਤਰ ਬੰਦ ਸੀ, ਇਸ ਲਈ ਉਹ ਸ਼ੀਸ਼ੇ ਭੰਨ ਕੇ ਅੰਦਰ ਦਾਖਲ ਹੋਏ।
Fire broke out on the third floor of the passport office in Jalandhar
ਉਹਨਾਂ ਦੱਸਿਆ ਕਿ ਦਫ਼ਤਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ ਛੇ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ।