ਸਰਕਾਰ ਨੇ ਗੁਆਇਆ ਵਿਸ਼ਵਾਸ਼, ਲੋਕਾਂ ਨੂੰ ਕੈਪਟਨ 'ਤੇ ਨਹੀਂ ਹੈ ਭਰੋਸਾ : ਕੁਲਤਾਰ ਸਿੰਘ ਸੰਧਵਾਂ
Published : May 8, 2021, 6:29 pm IST
Updated : May 8, 2021, 6:29 pm IST
SHARE ARTICLE
Kultar Singh Sandhwan
Kultar Singh Sandhwan

ਜ਼ਬਰਨ ਲਾਈ ਜਾ ਰਹੀ ਤਾਲਾਬੰਦੀ ਕਾਰਨ ਸੂਬੇ 'ਚ ਕਾਰੋਬਾਰ ਖ਼ਤਮ ਹੋ ਕੇ ਰਹਿ ਗਿਆ ਹੈ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋ ਸੂਬੇ 'ਚ ਥੋਪੀ ਜਾ ਰਹੀ ਤਾਲਾਬੰਦੀ ਦੇ ਖ਼ਿਲਾਫ਼ ਵਪਾਰੀ ਅਤੇ ਕਿਸਾਨ ਰੋਸ਼ ਪ੍ਰਦਰਸ਼ਨ ਕਰ ਰਹੇ ਹਨ। ਜਿਸ ਤੋਂ ਪਤਾ ਚੱਲਦਾ ਹੈ ਕੈਪਟਨ ਸਰਕਾਰ ਨੇ ਵਿਸ਼ਵਾਸ਼ ਗੁਆ ਲਿਆ ਹੈ ਅਤੇ ਲੋਕਾਂ ਨੂੰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਕੋਈ ਭਰੋਸਾ ਨਹੀਂ ਰਿਹਾ।

Captain Amarinder SinghCaptain Amarinder Singh

ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਲ ਵਿੱਚ ਕੈਪਟਨ ਸਰਕਾਰ ਨੇ  ਜਿਥੇ ਹਸਪਤਾਲਾਂ ਵਿੱਚ ਬਿਮਾਰ ਵਿਅਕਤੀਆਂ ਲਈ ਇਲਾਜ ਦੀ ਚੰਗੀ ਵਿਵਸਥਾ ਕਰਨੀ ਸੀ, ਉਥੇ ਹੀ ਸੂਬੇ ਦੇ ਦੁਕਾਨਦਾਰਾਂ, ਮਜਦੂਰਾਂ ਅਤੇ ਹੋਰ ਕਾਰੋਬਾਰੀਆਂ ਦੀ ਵੀ ਬਾਂਹ ਫੜ੍ਹਨੀ ਸੀ।

 LockdownLockdown

ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨਾ ਤਾਂ ਹਸਪਤਾਲਾਂ ਵਿੱਚ ਇਲਾਜ ਦੇ ਚੰਗੇ ਪ੍ਰਬੰਧ ਕਰ ਸਕੀ ਅਤੇ ਨਾ ਹੀ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਕੋਈ ਮਦਦ ਕੀਤੀ, ਸਗੋਂ ਕੈਪਟਨ ਸਰਕਾਰ ਹਰ ਫਰੰਟ 'ਤੇ ਫ਼ੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਅਸਫ਼ਲਤਾ ਨੂੰ ਛੁਪਾਉਣ  ਲਈ ਹੁਣ ਕੈਪਟਨ ਸਰਕਾਰ ਤਾਲਾਬੰਦੀ ਦਾ ਸਹਾਰਾ ਲੈ ਰਹੀ ਹੈ, ਜਿਸ ਨਾਲ ਸੂਬੇ ਦਾ ਅਰਥਚਾਰਾ ਬਰਬਾਦ ਹੋ ਰਿਹਾ ਹੈ ਅਤੇ ਬੇਰੁਜ਼ਗਾਰੀ ਵੱਧ ਰਹੀ ਹੈ।

 kultar singh sandhwankultar singh sandhwan

ਵਿਧਾਇਕ ਸੰਧਵਾਂ ਨੇ ਕਿਹਾ ਕਿ ਹਰ ਸਾਲ ਜ਼ਬਰਨ ਲਾਈ ਜਾ ਰਹੀ ਤਾਲਾਬੰਦੀ ਕਾਰਨ ਸੂਬੇ 'ਚ ਕਾਰੋਬਾਰ ਖ਼ਤਮ ਹੋ ਕੇ ਰਹਿ ਗਿਆ ਹੈ। ਇਸ ਕਾਰਨ ਦੁਕਾਨਦਾਰ, ਵਪਾਰੀ ਅਤੇ ਉਦਯੋਗਪਤੀ ਬਰਬਾਦੀ ਦੇ ਕਿਨਾਰੇ 'ਤੇ ਪਹੁੰਚ ਗਏ ਹਨ। ਉਹ ਬੈਂਕਾਂ ਤੋਂ ਲਏ ਕਰਜ਼ੇ, ਦੁਕਾਨਾਂ ਤੇ ਫੈਕਟਰੀਆਂ ਦੇ ਕਿਰਾਏ ਅਤੇ ਮਜਦੂਰਾਂ ਦੀਆਂ ਤਨਖਾਹਾਂ ਦੇਣ ਤੋਂ ਅਸਮਰਥ ਹੋ ਗਏ ਹਨ।

captain Amarinder Singh Captain Amarinder Singh

ਜਿਸ ਕਾਰਨ ਦੁਕਾਨਦਾਰ, ਮਜਦੂਰ ਅਤੇ ਉਦਯੋਗਪਤੀ ਕੈਪਟਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰਨ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਤਾਂ ਪਹਿਲਾਂ ਹੀ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਦੇਸ਼ ਵਿਆਪੀ ਸੰਘਰਸ਼ ਕਰ ਰਹੇ ਹਨ। ਕੈਪਟਨ ਸਰਕਾਰ ਨੇ ਇਸ ਗੰਭੀਰ ਸਥਿਤੀ 'ਚ ਕਿਸਾਨਾਂ, ਮਜਦੂਰਾਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਦਾ ਸਹਾਰਾ ਬਣਨ ਦੀ ਥਾਂ ਤਾਲਾਬੰਦੀ ਕਰਕੇ ਉਨ੍ਹਾਂ ਨੂੰ ਭੁੱਖੇ ਮਾਰਨ ਦਾ ਰਾਹ ਚੁਣਿਆ ਹੈ।

Kultar Singh SandhwanKultar Singh Sandhwan

ਸੰਧਵਾਂ ਨੇ ਕਿਹਾ ਕਿ ਹਰ ਇਨਸਾਨ ਨੂੰ ਆਪਣੀ ਜਾਨ ਪਿਆਰੀ ਹੈ। ਕੋਈ ਵੀ ਵਿਅਕਤੀ ਸੜਕਾਂ 'ਤੇ ਨਹੀਂ ਉਤਰਨਾ ਚਾਹੁੰਦਾ ਹੈ, ਪਰ ਆਪਣੇ ਪਰਿਵਾਰਾਂ ਦੇ ਪਾਲਣ ਪੋਸ਼ਣ ਲਈ ਕਾਰੋਬਾਰ ਕਰਨੇ ਸਭ ਦੀ ਮਜਬੂਰੀ ਹੈ ਕਿਉਂਕਿ ਕੈਪਟਨ ਸਰਕਾਰ ਨੇ ਕਿਸੇ ਵੀ ਵਰਗ ਨੂੰ ਆਰਥਿਕ ਜਾਂ ਭੋਜਨ ਦੇ ਕੇ ਅਜੇ ਤੱਕ ਸਹਾਇਤਾ ਨਹੀਂ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਤਮ ਚਿੰਤਨ ਕਰਨ ਕਿ ਸੂਬੇ ਦੇ  ਲੋਕ ਅਜਿਹੇ ਫ਼ੈਸਲੇ ਕਿਉਂ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement