ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਮੈਂ ਕਿਸਾਨਾਂ ਨਾਲ ਪਰ ਇਸ ਵੇਲੇ ਮਨੁੱਖੀ ਜਾਨਾਂ ਬਚਾਉਣਾ ਤਰਜੀਹ: CM
Published : May 8, 2021, 7:04 pm IST
Updated : May 8, 2021, 7:04 pm IST
SHARE ARTICLE
Captain Amarinder Singh
Captain Amarinder Singh

ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਪਰ ਕੋਵਿਡ ਦੀਆਂ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦੇ ਸਕਦੇ: ਮੁੱਖ ਮੰਤਰੀ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂ ਜੋ ਉਨ੍ਹਾਂ ਦੀ ਸਰਕਾਰ ਖੁਦ ਵੀ ਇਨ੍ਹਾਂ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫਤ ਕਰਦੀ ਹੈ ਪਰ ਇਸ ਦੇ ਨਾਲ ਹੀ ਮੁਖ ਮੰਤਰੀ ਨੇ ਅੱਜ ਮੁੜ ਦੁਹਰਾਉਂਦਿਆਂ ਕਿਹਾ ਕਿ ਸੂਬੇ ਦੀ ਮੌਜੂਦਾ ਗੰਭੀਰ ਸਥਿਤੀ ਦੇ ਮੱਦੇਨਜ਼ਰ ਕਿਸੇ ਵੀ ਕੀਮਤ ਉਤੇ ਹਫਤਾਵਾਰੀ ਲੌਕਡਾਊਨ ਅਤੇ ਹੋਰ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

FarmersFarmers

ਮੁੱਖ ਮੰਤਰੀ ਨੇ ਕਿਹਾ, ''ਜ਼ਿੰਦਗੀਆਂ ਦਾਅ ਉਤੇ ਲੱਗੀਆਂ ਹੋਈਆਂ ਹਨ ਜਿਨ੍ਹਾਂ ਨੂੰ ਬਚਾਉਣਾ ਸਾਡੀ ਮੁੱਖ ਤਰਜੀਹ ਹੈ ਅਤੇ ਇਹ ਹਰੇਕ ਪੰਜਾਬੀ ਦੀ ਵੀ ਜ਼ਿੰਮੇਵਾਰੀ ਬਣਦੀ ਹੈ।'' ਉਨ੍ਹਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਨੇਤਾਵਾਂ ਨੂੰ ਇਸ ਮੁੱਦੇ ਉਤੇ ਬੀਤੇ ਦਿਨ ਉਨ੍ਹਾਂ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਹੋਰ ਰੰਗਤ ਨਾ ਦੇਣ ਦੀ ਅਪੀਲ ਕੀਤੀ ਹੈ।

lockdownlockdown

ਸੰਯੁਕਤ ਕਿਸਾਨ ਮੋਰਚਾ ਵੱਲੋਂ ਹਫਤਾਵਾਰੀ ਲੌਕਡਾਊਨ ਦਾ ਵਿਰੋਧ ਕਰਨ ਦੇ ਦਿੱਤੇ ਸੱਦੇ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਡੀ.ਜੀ.ਪੀ. ਨੂੰ ਕਿਹਾ ਸੀ ਕਿ ਹਫਤਾਵਾਰੀ ਲੌਕਡਾਊਨ ਦੀਆਂ ਸਾਰੀਆਂ ਬੰਦਿਸ਼ਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਅਤੇ ਕਿਸੇ ਵੀ ਕੀਮਤ ਉਤੇ ਇਸ ਦੀ ਉਲੰਘਣਾ ਕਰਨ ਦੀ ਆਗਿਆ ਨਾ ਦਿੱਤੀ ਜਾਵੇ। ਉਨ੍ਹਾਂ ਨੇ ਅੱਜ ਮੁੜ ਦੁਹਰਾਇਆ ਕਿ ਕਿਸੇ ਨੂੰ ਵੀ ਲੋਕਾਂ ਦੀਆਂ ਜਾਨਾਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਦੋ ਜਥੇਬੰਦੀਆਂ ਦੇ ਆਗੂਆਂ ਨੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਉਨ੍ਹਾਂ ਦੇ ਇਰਾਦਿਆਂ ਬਾਰੇ ਸ਼ੰਕੇ ਪੈਦਾ ਕਰਨ ਲਈ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ। ਮੁੱਖ ਮੰਤਰੀ ਨੇ ਪੁੱਛਿਆ, ''ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਕਿਵੇਂ ਜਾ ਸਕਦੀ ਹੈ ਜਦੋਂ ਕਿ ਮੇਰੀ ਸਰਕਾਰ ਦੇਸ਼ ਵਿੱਚ ਪਹਿਲੀ ਸੀ ਜਿਸ ਨੇ ਕੇਂਦਰ ਸਰਕਾਰ ਦੇ ਖਤਰਨਾਕ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿੱਚ ਸੋਧਨਾ ਬਿੱਲ ਲਿਆਂਦੇ।'' ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਕੇਂਦਰੀ ਕਾਨੂੰਨਾਂ ਦਾ ਸਬੰਧ ਹੈ, ਉਨ੍ਹਾਂ ਦੀ ਸਰਕਾਰ ਸਪੱਸ਼ਟ ਅਤੇ ਲਗਾਤਾਰ ਇਨ੍ਹਾਂ ਦੇ ਖਿਲਾਫ ਹੈ।

Corona deathCorona

ਸੂਬੇ ਵਿੱਚ ਸਥਿਤੀ ਦੇ ਬੇਹਦ ਗੰਭੀਰ ਹੋਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 6 ਮਈ ਨੂੰ ਸੂਬੇ ਵਿੱਚ 24 ਘੰਟਿਆਂ ਅੰਦਰ 8874 ਪਾਜ਼ੇਟਿਵ ਕੇਸ ਆਏ ਜਦੋਂ ਕਿ 154 ਮੌਤਾਂ ਹੋਈਆਂ ਅਤੇ 265 ਮਰੀਜ਼ ਏਕਾਂਤਵਾਸ ਸੇਵਾਵਾਂ ਵਿੱਚ ਦਾਖਲ ਕੀਤੇ, 30 ਮਰੀਜ਼ ਉਚ ਨਿਰਭਰਤਾ ਇਕਾਈਆਂ ਅਤੇ 16 ਮਰੀਜ਼ ਵੈਂਟੀਲੇਟਰ ਸਪੋਰਟ ਉਤੇ ਰੱਖੇ ਗਏ। ਉਨ੍ਹਾਂ ਕਿਹਾ, ''ਇਹ ਰਾਜਨੀਤੀ ਕਰਨ ਦਾ ਵੇਲਾ ਨਹੀਂ ਬਲਕਿ ਹਰੇਕ ਵਿਅਕਤੀ ਦੀ ਜਾਨ ਬਚਾਉਣ ਲਈ ਸਾਨੂੰ ਸਾਰੀਆਂ ਸ਼ਕਤੀਆਂ ਜੋੜਨ ਦੀ ਲੋੜ ਹੈ।''

Corona deathCorona 

ਕੋਵਿਡ ਸੰਕਟ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਸੂਬਾ ਸਰਕਾਰ ਨੂੰ ਹਰ ਤਰ੍ਹਾਂ ਦੇ ਸਮਰਥਨ ਅਤੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਜ਼ਿੰਦਗੀਆਂ ਅਤੇ ਉਨ੍ਹਾਂ ਦੀ ਸੁਰੱਖਿਆ ਸੂਬਾ ਸਰਕਾਰ ਦੀ ਵੱਡੀ ਪਹਿਲ ਹੈ। ਉਨ੍ਹਾਂ ਇਹ ਦੁਹਰਾਇਆ ਕਿ ਕੋਵਿਡ ਸੰਕਟ ਦੇ ਚੱਲਦਿਆਂ ਉਹ ਕਿਸੇ ਵੀ ਪੰਜਾਬੀ ਦੀ ਜਾਨ ਨੂੰ ਖਤਰੇ ਵਿੱਚ ਨਹੀਂ ਪੈਣ ਦੇਣਗੇ।

captain governmentcaptain Amarinder Singh 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁੱਢ ਤੋਂ ਹੀ ਕੇਂਦਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਲੜਾਈ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਨਿਰੰਤਰ ਖੜ੍ਹੀ ਰਹੇਗੀ ਕਿਉਂਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੀ ਹੋਂਦ ਅਤੇ ਜ਼ਿੰਦਗੀਆਂ ਲਈ ਸਿੱਧਾ ਖਤਰਾ ਹਨ ਪਰ ਇਸ ਸਮੇਂ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਜਾਨਾਂ ਬਚਾਉਣ ਉਤੇ ਪੂਰੀ ਤਰ੍ਹਾਂ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਸਖਤ ਬੰਦਿਸ਼ਾਂ ਨਾਲ ਕੋਈ ਪ੍ਰੇਸ਼ਾਨੀ ਨਾ ਹੋਵੇ, ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਰੋਟੇਸ਼ਨ ਅਨੁਸਾਰ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਅਤੇ ਪ੍ਰਾਈਵੇਟ ਦਫਤਰਾਂ ਨੂੰ ਵੀ ਖੋਲ੍ਹਣ ਦੀ ਆਗਿਆ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement