ਕੋਟਕਪੂਰਾ ਗੋਲੀ ਕਾਂਡ : ਕੈਪਟਨ ਅਮਰਿੰਦਰ ਸਿੰਘ ਨੇ ਬਣਾਈ ਨਵੀਂ ਸਿੱਟ
Published : May 8, 2021, 6:47 am IST
Updated : May 8, 2021, 6:47 am IST
SHARE ARTICLE
image
image

ਕੋਟਕਪੂਰਾ ਗੋਲੀ ਕਾਂਡ : ਕੈਪਟਨ ਅਮਰਿੰਦਰ ਸਿੰਘ ਨੇ ਬਣਾਈ ਨਵੀਂ ਸਿੱਟ

ਏ.ਡੀ.ਜੀ.ਪੀ. ਐਲ.ਕੇ. ਯਾਦਵ ਕਰਨਗੇ ਅਗਵਾਈ

ਚੰਡੀਗੜ੍ਹ, 7 ਮਈ (ਗੁਰਉਪਦੇਸ਼ ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈ ਕੋਰਟ ਦੇ ਫ਼ੈਸਲੇ ਮੁਤਾਬਕ ਕੋਟਕਪੂਰਾ ਗੋਲੀ ਕਾਂਡ ਦੀ ਮੁੜ ਜਾਂਚ ਲਈ ਤਿੰਨ ਮੈਂਬਰਾਂ ਦੀ ਨਵੀਂ ਸਿੱਟ ਬਣਾ ਦਿਤੀ ਹੈ | ਇਸ ਦੀ ਅਗਵਾਈ ਏ.ਡੀ.ਜੀ.ਪੀ. ਐਲ.ਕੇ. ਯਾਦਵ ਕਰਨਗੇ ਅਤੇ ਫ਼ਰੀਦਕੋਟ ਰੇਂਜ ਦੇ ਡੀ.ਆਈ.ਜੀ. ਸੁਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਇਸ ਦੇ ਮੈਂਬਰ ਹੋਣਗੇ | 
ਜ਼ਿਕਰਯੋਗ ਹੈ ਕਿ ਪਾਰਟੀ ਅੰਦਰ ਵੀ ਮੁੱਖ ਮੰਤਰੀ 'ਤੇ ਨਵੀਂ ਸਿੱਟ ਛੇਤੀ ਗਠਿਤ ਕਰ ਕੇ ਕੋਟਕਪੂਰਾ ਗੋਲੀ ਕਾਂਡ ਦੇ ਨਿਆਂ ਦੀ ਕਾਰਵਾਈ ਨੂੰ  ਅੱਗੇ ਵਧਾ ਕੇ ਮੁੱਖ ਦੋਸ਼ੀਆਂ ਵਿਰੁਧ ਕਾਰਵਾਈ ਲਈ ਕਾਫ਼ੀ ਦਬਾਅ ਸੀ |
ਯਾਦ ਰਹੇ ਇਕ ਪੁਲਿਸ ਮੁਲਾਜ਼ਮ ਗੁਰਦੀਪ ਪੰਧੇਰ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਕੁੰਵਰ ਵਿਜੇ ਪ੍ਰਤਾਪ ਦੀ ਰੀਪੋਰਟ ਨੂੰ  ਸਿਰੇ ਤੋਂ ਖਾਰਜ ਕਰ ਕੇ ਨਵੀਂ ਸਿੱਟ ਬਣਾਉਣ ਦਾ ਫ਼ੈਸਲਾ ਸੁਣਾਇਆ ਸੀ | ਹਾਈ ਕੋਰਟ ਨੇ ਨਵੀਂ ਜਾਂਚ 6 ਮਹੀਨੇ 'ਚ ਪੂਰੀ ਕਰਨ ਅਤੇ ਇਸ ਵਿਚ ਸਰਕਾਰ ਦਾ ਕਿਸੇ ਤਰ੍ਹਾਂ ਦਾ ਦਖ਼ਲ ਨਾ ਹੋਣ ਦੀ ਵੀ ਗੱਲ ਕਹੀ ਹੈ | ਸਿੱਟ ਦੇ ਨਵੇਂ ਮੈਂਬਰ ਮੀਡੀਆ 'ਚ ਵੀ ਨਹੀਂ ਜਾ ਸਕਣਗੇ ਅਤੇ ਹੁਣ ਸਾਰੀ ਜਾਂਚ ਅਦਾਲਤ ਦੀ ਨਿਗਰਾਨੀ ਹੇਠ ਹੀ ਹੋਵੇਗੀ |
 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement