ਕੈਪਟਨ ਦੇ ਰਾਜ 'ਚ ਮਰੀਜ ਰੱਬ ਸਹਾਰੇ, ਹਸਪਤਾਲਾਂ 'ਚ ਸਹੂਲਤਾਂ ਦੀ ਵੱਡੀ ਕਮੀ: ਬਲਜਿੰਦਰ ਕੌਰ
Published : May 8, 2021, 6:50 pm IST
Updated : May 8, 2021, 6:50 pm IST
SHARE ARTICLE
Baljinder Kaur
Baljinder Kaur

ਓ.ਪੀ.ਡੀ ਬੰਦ, ਆਮ ਇਲਾਜ ਠੱਪ, ਕਿਥੇ ਜਾਣ ਗੰਭੀਰ ਬਿਮਾਰੀਆਂ ਵਾਲੇ ਮਰੀਜ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੋਰੋਨਾ ਕਾਲ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲੋਕਾਂ ਨੂੰ ਚੰਗਾ ਇਲਾਜ ਪ੍ਰਦਾਨ ਕਰਨ ਵਿੱਚ ਫ਼ੇਲ ਹੋਈ ਹੈ, ਜਿਸ ਕਾਰਨ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ ਹਸਪਤਾਲਾਂ 'ਚ ਇਲਾਜ ਪ੍ਰਾਪਤ ਨਾ ਹੋਣ ਕਾਰਨ ਹੁੱਣ ਰੱਬ ਸਹਾਰੇ ਦਿਨ ਕੱਟਣ ਲਈ ਮਜਬੂਰ ਹਨ।

Captain Amarinder Singh Captain Amarinder Singh

ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੇ ਆਪਣੇ ਰਾਜਕਾਲ ਦੌਰਨ ਸਿਹਤ ਸੇਵਾਵਾਂ ਲਈ ਕੁੱਝ ਨਹੀਂ ਕੀਤਾ। ਇੱਥੋ ਤੱਕ ਕਿ ਕੋਰੋਨਾ ਮਹਾਮਾਰੀ ਨੂੰ ਦੇਖ ਕੇ ਵੀ ਨਾ ਕੋਈ ਨਵਾਂ ਹਸਪਤਾਲ ਬਣਾਇਆ ਹੈ ਅਤੇ ਨਾ ਹੀ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਦੇ ਚੱਲਦਿਆਂ ਸੂਬੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਅਤੇ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

Hospital Hospital

ਕੈਪਟਨ ਸਰਕਾਰ ਨੇ ਕੋਰੋਨਾ ਪੀੜਤਾਂ ਦੇ ਇਲਾਜ ਦੇ ਨਾਂ 'ਤੇ ਸਰਕਾਰੀ ਹਸਪਤਾਲਾਂ ਦੀਆਂ ਓ.ਪੀ.ਡੀਜ਼ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਇਲਾਜ ਬੰਦ ਕਰ ਦਿੱਤੇ ਹਨ। ਜਿਸ ਕਾਰਨ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤ ਇਲਾਜ ਤੋਂ ਬਿਨਾਂ ਤੜਪ ਰਹੇ ਹਨ, ਉਹ ਇਲਾਜ ਕਰਾਉਣ ਲਈ ਕਿਥੇ ਜਾਣ। ਵਿਧਾਇਕਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਸੂਬੇ ਦੇ ਬੰਦ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਹਾਤਿਆਂ ਨੂੰ ਕੋਰੋਨਾ ਪੀੜਤਾਂ ਦੇ ਇਲਾਜ ਲਈ ਕੋਵਿਡ ਸੈਂਟਰਾਂ ਵਜੋਂ ਵਰਤੋਂ ਵਿੱਚ ਲਿਆਂਉਂਦੀ।

Baljinder KaurBaljinder Kaur

ਪ੍ਰੋ. ਬਲਜਿੰਦਰ ਕੌਰ ਨੇ ਕੈਪਟਨ ਸਰਕਾਰ 'ਤੇ ਦੋਸ਼ ਲਾਇਆ ਕਿ ਸੂਬੇ 'ਚ ਸਿਹਤ ਸੇਵਾਵਾਂ ਦਾ ਢਾਂਚਾ ਵਿਕਸਤ ਕਰਨ ਦੀ ਥਾਂ ਸਰਕਾਰ ਨੇ ਹੋਰ ਗੰਭੀਰ ਬਿਮਾਰੀਆਂ ਦਾ ਇਲਾਜ ਹੀ ਬੰਦ ਕਰ ਦਿੱਤਾ ਹੈ। ਇਸ ਦੀ ਉਦਾਹਰਨ ਬਠਿੰਡਾ ਦੇ ਕੈਂਸਰ ਹਸਪਤਾਲ ਤੋਂ ਮਿਲਦੀ ਹੈ, ਜਿਥੇ ਕੈਂਸਰ ਪੀੜਤਾਂ ਦਾ ਇਲਾਜ ਬੰਦ ਕਰਕੇ ਇਥੇ ਕੋਵਿਡ ਸੈਂਟਰ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਹੋ ਰਹੀ ਇਲਾਜ ਦੀ ਘਾਟ ਨੇ ਕੈਪਟਨ ਸਰਕਾਰ ਦੀ ਅਸਫ਼ਲਤਾ ਅਤੇ ਸਿਹਤ ਢਾਂਚੇ ਦੀ ਮਾੜੀ ਹਾਲਤ ਨੂੰ ਨੰਗਾ ਕਰ ਦਿੱਤਾ ਹੈ।

OPDOPD

ਹਸਪਤਾਲਾਂ ਦੀਆਂ ਓ.ਪੀ.ਡੀਜ਼ ਬੰਦ ਹੋਣ ਕਾਰਨ ਹੁਣ ਕੈਂਸਰ, ਦਿਲ ਦੀਆਂ ਬਿਮਾਰੀਆਂ,ਕਿਡਨੀਆਂ, ਸ਼ੂਗਰ ਆਦਿ ਤੋਂ ਪੀੜਤ ਆਪਣਾ ਇਲਾਜ ਕਰਾਉਣ ਲਈ ਕਿੱਥੇ ਜਾਣ। ਦੂਜੇ ਪਾਸੇ ਸੂਬੇ ਦੇ ਨਿੱਜੀ ਹਸਪਤਾਲਾਂ ਵਿੱਚ ਲੋਕਾਂ ਦੀ ਇਲਾਜ ਦੇ ਨਾਂ 'ਤੇ ਆਰਥਿਕ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਹੋਰ ਬਿਮਾਰੀਆਂ ਤੋਂ ਪੀੜਤ ਮਰੀਜਾਂ ਨੂੰ ਰੱਬ ਆਸਰੇ ਛੱਡ ਦਿੱਤਾ ਹੈ।

ਵਿਧਾਇਕਾ ਬਲਜਿੰਦਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਪੀੜਤਾਂ ਦੇ ਨਾਲ ਨਾਲ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤਾਂ ਦਾ ਇਲਾਜ ਵੀ ਸਰਕਾਰੀ ਹਸਪਤਾਲਾਂ ਵਿੱਚ ਸ਼ੁਰੂ ਕੀਤਾ ਜਾਵੇ। ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਦਾ ਸੁਚੱਜਾ ਢਾਂਚਾ ਕਾਇਮ ਕਰੇ ਤਾਂ ਜੋ ਲੋਕਾਂ ਨੂੰ ਮੌਤ ਦੇ ਮੂੰਹ ਜਾਣ ਤੋਂ ਬਚਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement