
ਸੜਕ 'ਤੇ ਜ਼ੁਰਾਬਾਂ ਵੇਚ ਰਹੇ ਦੇ ਵੀਡੀਉ ਹੋਈ ਸੀ ਵਾਇਰਲ
ਚੰਡੀਗੜ੍ਹ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਦੇ ਵੰਸ਼ ਸਿੰਘ ਦੀ ਹਾਲਤ ਨੂੰ ਦੇਖਦਿਆਂ ਅੱਜ ਸੂਬਾ ਸਰਕਾਰ ਵਲੋਂ ਉਸ ਦੀ ਸਿਖਿਆ ਲਈ ਪੂਰਾ ਵਿੱਤੀ ਸਹਿਯੋਗ ਕਰਨ ਤੋਂ ਇਲਾਵਾ ਪ੍ਰਵਾਰ ਨੂੰ 2 ਲੱਖ ਰੁਪਏ ਦੀ ਫੌਰੀ ਇਮਦਾਦ ਦੇਣ ਦਾ ਐਲਾਨ ਕੀਤਾ ਹੈ।
Captain Amarinder Singh
ਵੰਸ਼ ਸਿੰਘ ਦੀ ਅਪਣੇ ਪ੍ਰਵਾਰ ਦੀ ਸਹਾਇਤਾ ਲਈ ਲੁਧਿਆਣਾ ਦੀਆਂ ਸੜਕਾਂ ਉਤੇ ਜੁਰਾਬਾਂ ਵੇਚਣ ਦੀ ਵੀਡੀਉ ਵਾਇਰਲ ਹੋਈ ਸੀ ਜਿਸ ਦੀ ਹਾਲਤ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਇਹ ਐਲਾਨ ਕੀਤੇ ਹਨ।
Punjab CM comes to aid boy selling socks
ਮੁੱਖ ਮੰਤਰੀ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿਤੇ ਕਿ ਵੰਸ਼, ਜੋ ਸਕੂਲ ਛੱਡ ਚੁੱਕਾ ਹੈ, ਨੂੰ ਮੁੜ ਸਕੂਲ ਭੇਜਿਆ ਜਾਵੇ ਅਤੇ ਉਸ ਦੀ ਪੜ੍ਹਾਈ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਚੁੱਕੇਗੀ। ਮੁੱਖ ਮੰਤਰੀ ਨੇ ਵੰਸ਼ ਦੀ ਇਕ ਕਾਰ ਚਾਲਕ ਵਲੋਂ ਜੁਰਾਬਾਂ ਦੀ ਕੀਮਤ ਤੋਂ ਵੱਧ 50 ਰੁਪਏ ਦੇਣ ਦੀ ਪੇਸ਼ਕਸ਼ ਨੂੰ ਇਨਕਾਰ ਕਰਦੇ ਹੋਏ ਦੀ ਵੀਡੀਉ ਦੇਖਣ ਤੋਂ ਬਾਅਦ ਇਸ ਲੜਕੇ ਅਤੇ ਉਸ ਦੇ ਪ੍ਰਵਾਰ ਨਾਲ ਵੀਡੀਉ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਵੰਸ਼ ਦੇ ਸਵੈ-ਮਾਣ ਨੇ ਪ੍ਰਭਾਵਤ ਕੀਤਾ ਹੈ।
Punjab CM comes to aid boy selling socks
ਇਸ ਲੜਕੇ ਦੀ ਵੀਡੀਉ ਨੂੰ ਸੋਸ਼ਲ ਮੀਡੀਆ ਉਤੇ ਲੱਖਾਂ ਲੋਕਾਂ ਨੇ ਦੇਖਿਆ ਅਤੇ ਲੋਕ ਇਸ ਦੀ ਇਮਾਨਦਾਰੀ ਅਤੇ ਸਵੈ-ਮਾਣ ਦੀ ਸ਼ਲਾਘਾ ਕਰ ਰਹੇ ਹਨ। ਵੰਸ਼ ਦਾ ਪਿਤਾ ਪਰਮਜੀਤ ਵੀ ਜੁਰਾਬਾਂ ਵੇਚਦਾ ਹੈ। ਵੰਸ਼ ਦੀਆਂ ਤਿੰਨ ਭੈਣਾਂ ਅਤੇ ਇਕ ਵੱਡਾ ਭਰਾ ਹੈ ਅਤੇ ਪ੍ਰਵਾਰ ਹੈਬੋਵਾਲ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ।