ਨਾਨਕੇ ਰਹਿ ਰਹੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
Published : May 8, 2021, 2:34 pm IST
Updated : May 8, 2021, 2:35 pm IST
SHARE ARTICLE
Simarjit Singh
Simarjit Singh

4 ਸਾਲ ਦੀ ਉਮਰ ਤੋਂ ਹੀ ਰਹਿ ਨਾਨਕੇ

 ਗੁਰਦਾਸਪੁਰ (ਨਿਤਿਨ ਲੁਥਰਾ) ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਭਗਤੂਪੁਰ ਦੇ ਵਿੱਚ ਨਾਨਕੇ ਰਹਿ ਰਹੇ ਨੌਜਵਾਨ ਸਿਮਰਜੀਤ ਸਿੰਘ ਦੇ ਵੱਲੋਂ ਪਾਣੀ ਟੈਂਕੀ ਦੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ। ਇਤਲਾਹ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ।

Simarjit SinghSimarjit Singh

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਘੁਮਾਣ ਦੇ ਪੁਲਿਸ ਅਧਿਕਾਰੀ ਏਐਸਆਈ ਬਘੇਲ ਸਿੰਘ  ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਨੇ ਫੋਨ ਤੇ ਸੂਚਨਾ ਦਿੱਤੀ ਕਿ ਪਿੰਡ ਦੀ ਪਾਣੀ ਵਾਲੀ ਟੈਂਕੀ ਦੇ ਉੱਤੇ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ASI Baghel SinghASI Baghel Singh

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਸਿਮਰਨਜੀਤ ਸਿੰਘ ਜੋ ਕਿ ਚਾਰ ਸਾਲ ਦੀ ਉਮਰ ਤੋਂ ਹੀ ਆਪਣੇ ਨਾਨੇ ਬਲਬੀਰ ਸਿੰਘ ਭਗਤੂਪੁਰ ਦੇ ਕੋਲ ਰਹਿ ਰਿਹਾ ਸੀ। ਉਸਦੇ  ਨਾਨੇ ਨੇ ਉਸ ਨੂੰ ਪਾਲਿਆ ਸੀ ਤੇ ਉਹ ਆਪਣੇ ਮਾਮੇ ਤਰਸੇਮ ਸਿੰਘ ਦੇ ਨਾਲ ਸਬਜ਼ੀ ਦਾ ਕੰਮ ਕਰਦਾ ਸੀ।

Water tankyWater tank

ਮਾਮੇ ਤਰਸੇਮ ਸਿੰਘ  ਨੇ ਗੱਲਬਾਤ ਦੌਰਾਨ ਦੱਸਿਆ ਕਿ ਮ੍ਰਿਤਕ ਪਿਛਲੇ ਦੋ ਦਿਨਾਂ ਤੋਂ ਘਰ ਨਹੀਂ ਆਇਆ ਸੀ ਜਿਸ ਦੀ ਉਨ੍ਹਾਂ ਦੇ ਵੱਲੋਂ ਭਾਲ ਕੀਤੀ ਜਾ ਰਹੀ ਸੀ ਪਰ ਅੱਜ ਸ਼ਨੀਵਾਰ ਸਵੇਰੇ ਪਿੰਡ ਦੀ ਵਾਟਰ ਸਪਲਾਈ ਟੈਂਕੀ ਦੇ ਕੋਲ ਗਲ ਵਿੱਚ ਰੱਸੀ ਪਈ ਹੋਈ ਸਿਨਰਨਜੀਤ ਸਿੰਘ ਦੀ ਲਾਸ਼ ਲਟਕ ਰਹੀ ਸੀ।

Tarsem SinghTarsem Singh

 ਪਿੰਡ ਦੇ ਲੋਕ ਕਹਿ ਰਹੇ ਹਨ, ਕਿ ਨੌਜਵਾਨ ਨੇ ਆਤਮਹਤਿਆ ਨਹੀਂ ਕੀਤੀ ਬਲਕਿ ਉਸਦਾ ਕਤਲ ਕੀਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜੋ ਵੀ ਇਸ ਘਟਨਾ ਸਬੰਧੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Tarsem SinghTarsem Singh

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement