ਤਰਨਤਾਰਨ 'ਚ ਮਿਲਿਆ 3.5 ਕਿੱਲੋ RDX, ਖੰਡਰ ਇਮਾਰਤ 'ਚ ਛੁਪਾਇਆ ਸੀ RDX
Published : May 8, 2022, 2:11 pm IST
Updated : May 8, 2022, 2:11 pm IST
SHARE ARTICLE
3.5 kg RDX found in Tarn Taran
3.5 kg RDX found in Tarn Taran

ਐਸਐਸਪੀ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਜਾਂਚ ਅਜੇ ਚੱਲ ਰਹੀ ਹੈ ਤੇ ਫਿਲਹਾਲ ਕੁੱਝ ਵੀ ਦੱਸਣਾ ਸੰਭਵ ਨਹੀਂ ਹੈ। 

 

ਤਰਨਤਾਰਨ : ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਅੱਤਵਾਦੀਆਂ ਦੇ ਇਕ ਵੱਡੇ ਨੈੱਟਵਰਕ ਨੂੰ ਤੋੜਨ 'ਚ ਸਫ਼ਲਤਾ ਹਾਸਲ ਕੀਤੀ ਹੈ। ਤਰਨਤਾਰਨ ਪੁਲਿਸ ਨੇ ਕਰੀਬ ਸਾਢੇ ਤਿੰਨ ਕਿਲੋਗ੍ਰਾਮ RDX ਬਰਾਮਦ ਕੀਤਾ ਹੈ। ਇਹ ਆਰਡੀਐਕਸ ਇਕ ਖੰਡਰ ਇਮਾਰਤ 'ਚ ਛੁਪਾਇਆ ਹੋਇਆ ਸੀ। ਇਸ ਮਾਮਲੇ ਨੂੰ ਕਰਨਾਲ ਤੋਂ ਫੜੇ ਗਏ ਅੱਤਵਾਦੀਆਂ ਨਾਲ ਜੋੜਿਆ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਸੂਬੇ 'ਚ ਵੱਡੇ ਧਮਾਕੇ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਤਰਨਤਾਰਨ 'ਚ ਪਾਕਿਸਤਾਨ ਤੋਂ ਵੀ ਵੱਡਾ ਨੈੱਟਵਰਕ ਬਣਾਇਆ ਜਾ ਰਿਹਾ ਹੈ। ਤਿੰਨ ਦਿਨਾਂ ਤੋਂ ਜ਼ਿਲ੍ਹੇ ਦੀਆਂ ਖ਼ੁਫ਼ੀਆ ਏਜੰਸੀਆਂ ਦੇ ਅਧਿਕਾਰੀ ਇਸ ਮਿਸ਼ਨ 'ਤੇ ਕੰਮ ਕਰ ਰਹੇ ਸਨ ਜਿਸ ਤੋਂ ਬਾਅਦ ਅੱਜ ਇੱਕ ਵੱਡੀ ਸਫ਼ਲਤਾ ਮਿਲੀ ਹੈ। ਐਸਐਸਪੀ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਜਾਂਚ ਅਜੇ ਚੱਲ ਰਹੀ ਹੈ ਤੇ ਫਿਲਹਾਲ ਕੁੱਝ ਵੀ ਦੱਸਣਾ ਸੰਭਵ ਨਹੀਂ ਹੈ। 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement