
ਬੀਤੇ ਸਾਲ ਵੱਡੇ ਭਰਾ ਵਾਹਿਗੁਰੂ ਪਾਲ ਸਿੰਘ ਦਾ ਹੋਇਆ ਸੀ ਦਿਹਾਂਤ
ਰਵਿੰਦਰ ਸਿੰਘ ਫੂਲਕਾ ਦੇ ਦਿਹਾਂਤ 'ਤੇ CM ਭਗਵੰਤ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਐਡਵੋਕੇਟ ਐਚ.ਐਸ. ਫੂਲਕਾ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਰਵਿੰਦਰ ਸਿੰਘ ਫੂਲਕਾ ਦਾ ਦਿਹਾਂਤ ਹੋ ਗਿਆ ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਫੂਲਕਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਸੀ।
photo
ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਪਿੰਡ ਭਦੌੜ ਵਿਖੇ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੇ ਸਾਲ ਉਨ੍ਹਾਂ ਦੇ ਵੱਡੇ ਭਰਾ ਵਾਹਿਗੁਰੂ ਪਾਲ ਸਿੰਘ, ਸਾਬਕਾ ਡੀ.ਪੀ.ਆਰ.ਓ ਦਾ ਵੀ ਦਿਹਾਂਤ ਹੋ ਗਿਆ ਸੀ।
Bhagwant Mann
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਵਿੰਦਰ ਸਿੰਘ ਫੂਲਕਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਮਾਨ ਨੇ ਕਾਮਨਾ ਕੀਤੀ ਕਿ ਰੱਬ ਫੂਲਕਾ ਜੀ ਤੇ ਉਹਨਾਂ ਦੇ ਪਰਿਵਾਰ ਨੂੰ ਦੁਖ ਸਹਿਣ ਦਾ ਬਲ ਬਖਸ਼ਣ।