ਮੋਹਾਲੀ 'ਚ ਇੱਕ ਅਪਰਾਧੀ ਦੀ ਗ੍ਰਿਫ਼ਤਾਰੀ ਨਾਲ ਸੰਭਾਵਿਤ ਕਤਲ ਦੀ ਕੋਸ਼ਿਸ਼ ਟਲੀ: ਪੰਜਾਬ ਪੁਲਿਸ
Published : May 8, 2022, 4:37 pm IST
Updated : May 8, 2022, 4:37 pm IST
SHARE ARTICLE
 Arrest of a criminal in Mohali thwarted possible assassination attempt: Punjab Police
Arrest of a criminal in Mohali thwarted possible assassination attempt: Punjab Police

ਉਸ ਖਿਲਾਫ਼ ਪਹਿਲਾਂ ਵੀ ਸੂਬੇ ਵਿਚ ਫਿਰੌਤੀ, ਅਸਲਾ ਕਾਨੂੰਨ, ਸਨੈਚਿੰਗ, ਡਕੈਤੀ ਸਮੇਤ 6 ਮਾਮਲੇ ਦਰਜ ਹਨ। 

 

ਚੰਡੀਗੜ੍ਹ - ਪੰਜਾਬ ਪੁਲਿਸ ਨੇ ਐਤਵਾਰ ਨੂੰ ਕਿਹਾ ਕਿ ਉਹਨਾਂ ਨੇ ਮੋਹਾਲੀ ਦੇ ਖਰੜ ਇਲਾਕੇ ਤੋਂ ਇੱਕ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਗ੍ਰਿਫ਼ਤਾਰੀ ਨਾਲ ਸੂਬੇ ਵਿਚ ਇੱਕ ਕਤਲ ਦੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਸਿੰਧਵਾਂ ਦੇ ਰਹਿਣ ਵਾਲੇ ਗੁਰਿੰਦਰ ਸਿੰਘ ਉਰਫ਼ ਗੁਰੀ ਸ਼ੇਰਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖਿਲਾਫ਼ ਪਹਿਲਾਂ ਵੀ ਸੂਬੇ ਵਿਚ ਫਿਰੌਤੀ, ਅਸਲਾ ਕਾਨੂੰਨ, ਸਨੈਚਿੰਗ, ਡਕੈਤੀ ਸਮੇਤ 6 ਮਾਮਲੇ ਦਰਜ ਹਨ। 

file photo

ਪੁਲਿਸ ਨੇ ਦੱਸਿਆ ਕਿ ਗੁਰੀ ਸ਼ੇਰਾ ਕੋਲੋਂ ਦੋ 30 ਕੈਲੀਬਰ ਪਿਸਤੌਲ, ਇੱਕ 32 ਕੈਲੀਬਰ ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਸ਼ਨੀਵਾਰ ਨੂੰ ਖਰੜ ਦੇ ਨਡਿਆਲਾ ਚੌਕ ਤੋਂ ਗ੍ਰਿਫ਼ਤਾਰ ਕੀਤਾ ਗਿਆ। ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਗੁਰੀ ਸ਼ੇਰਾ ਆਪਣੇ ਸਾਥੀ ਸਮੇਤ ਪਟਿਆਲਾ ਦੇ ਪਿੰਡ ਮਲਕਪੁਰ ਜੱਟਾਂ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ ਜੌਨੀ ਵਜੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦਾ ਧੰਦਾ ਕਰਦਾ ਸੀ।

ਉਸ ਖਿਲਾਫ ਥਾਣਾ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਭੁੱਲਰ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਗੁਰੀ ਨੇ ਖੁਲਾਸਾ ਕੀਤਾ ਕਿ ਉਸ ਨੂੰ ਯੂਰਪ ਦੇ ਕਿਸੇ ਵਿਅਕਤੀ ਨੇ ਪੰਜਾਬ ਦੇ ਇੱਕ ਵੱਡੇ ਸ਼ਹਿਰ ਵਿੱਚ ਇੱਕ ਵਿਅਕਤੀ ਦਾ ਕਤਲ ਕਰਨ ਲਈ ਕਿਰਾਏ 'ਤੇ ਲਿਆ ਸੀ।

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement