CM ਵੱਲੋਂ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ 1 ਕਰੋੜ ਦੀ ਸਹਾਇਤਾ ਰਾਸ਼ੀ ਅਤੇ ਸਰਕਾਰੀ ਨੌਕਰੀ ਦਾ ਐਲਾਨ
Published : May 8, 2022, 11:42 am IST
Updated : May 8, 2022, 11:42 am IST
SHARE ARTICLE
Subedar Hardeep Singh
Subedar Hardeep Singh

15 ਪੰਜਾਬ (ਪਟਿਆਲਾ) ਨਾਲ ਸਬੰਧਤ ਸੂਬੇਦਾਰ ਹਰਦੀਪ ਸਿੰਘ ਪਿੰਡ ਬਰਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਜੋ ਸ਼ੁੱਕਰਵਾਰ ਨੂੰ ਅਰੁਣਾਂਚਲ ਪ੍ਰਦੇਸ਼ ਵਿੱਚ ਐਲਏਸੀ ਦੇ ਨਾਲ ਦੇਸ਼ ਦੀ ਸੇਵਾ ਕਰਦਿਆਂ ਜਾਨ ਨਿਛਾਵਰ ਕਰ ਗਏ।
ਬਹਾਦਰ ਜੇ.ਸੀ.ਓ. ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਈ ਅਤੇ ਉਨ੍ਹਾਂ ਦੀ ਕੁਰਬਾਨੀ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ  ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।     

15 ਪੰਜਾਬ (ਪਟਿਆਲਾ) ਨਾਲ ਸਬੰਧਤ ਸੂਬੇਦਾਰ ਹਰਦੀਪ ਸਿੰਘ ਪਿੰਡ ਬਰਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਰਵਿੰਦਰ ਕੌਰ, ਬੇਟੀ ਅਤੇ ਪੁੱਤਰ ਛੱਡ ਗਿਆ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਵਿੱਤੀ ਰਾਹਤ ਰਾਸ਼ੀ ਵਧਾ ਕੇ ਇਕ ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਸੀ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement