ਤਰਨਤਾਰਨ 'ਚ ਸੰਭਾਵੀ ਅੱਤਵਾਦੀ ਹਮਲਾ ਨਾਕਾਮ, IED ਸਮੇਤ ਦੋ ਕਾਬੂ 
Published : May 8, 2022, 8:41 pm IST
Updated : May 8, 2022, 8:41 pm IST
SHARE ARTICLE
Crime news
Crime news

ਅਜਨਾਲਾ ਦੇ ਰਹਿਣ ਵਾਲੇ ਹਨ ਫੜੇ ਗਏ ਮੁਲਜ਼ਮ, ਮੋਟਰਸਾਈਕਲ ਅਤੇ ਦੋ ਮੋਬਾਈਲ ਫ਼ੋਨ ਵੀ ਕੀਤੇ ਬਰਾਮਦ 

ਚੰਡੀਗੜ੍ਹ/ਤਰਨਤਾਰਨ : ਸਰਹੱਦੀ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲਦਿਆਂ, ਪੰਜਾਬ ਪੁਲਿਸ ਨੇ ਐਤਵਾਰ ਨੂੰ ਧਾਤੂ ਬਲੈਕ ਕਲਰ ਬਾਕਸ (12 ਇੰਚ x 6 ਇੰਚ x 2.5 ਇੰਚ) ਵਿੱਚ ਪੈਕ ਆਰਡੀਐਕਸ ਨਾਲ ਲੈਸ ਇੱਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਬਰਾਮਦ ਕਰਨ ਤੋਂ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਹ ਬਰਾਮਦਗੀ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆਂ ਤੋਂ ਹੋਈ ਹੈ ਜੋ 2.5 ਕਿਲੋ ਆਈਈਡੀ ਟਾਈਮਰ, ਡੈਟੋਨੇਟਰ, ਬੈਟਰੀ ਅਤੇ ਸ਼ਰੇਪਨਲ ਨਾਲ ਲੈਸ ਸੀ।

PUNJAB POLICE THWARTS POSSIBLE TERROR ATTACK IN TARN TARAN; 2 HELD WITH 2.5 KG IEDPUNJAB POLICE THWARTS POSSIBLE TERROR ATTACK IN TARN TARAN; 2 HELD WITH 2.5 KG IED

 ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਬਿੰਦੂ (22) ਵਾਸੀ ਪਿੰਡ ਗੁੱਜਰਪੁਰਾ ਜ਼ਿਲ੍ਹਾ ਅਜਨਾਲਾ ਅਤੇ ਜਗਤਾਰ ਸਿੰਘ ਉਰਫ ਜੱਗਾ (40) ਵਾਸੀ ਪਿੰਡ ਖਾਨੋਵਾਲ, ਅਜਨਾਲਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਇੱਕ ਬਜਾਜ ਪਲੈਟੀਨਾ ਮੋਟਰਸਾਈਕਲ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ।  ਮਿਲੀ ਜਾਣਕਾਰੀ ਅਨੁਸਾਰ ਬਿੰਦੂ ਅਜਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਨਰਸਿੰਗ ਅਸਿਸਟੈਂਟ ਵਜੋਂ ਕੰਮ ਕਰਦਾ ਸੀ, ਜਦੋਂ ਕਿ ਜੱਗਾ ਮਜ਼ਦੂਰ ਹੈ ਅਤੇ ਦੋਵੇਂ ਪੈਸੇ ਅਤੇ ਨਸ਼ੇ ਲਈ ਇਹ ਕੰਮ ਕਰ ਰਹੇ ਸਨ।

PUNJAB POLICE THWARTS POSSIBLE TERROR ATTACK IN TARN TARAN; 2 HELD WITH 2.5 KG IEDPUNJAB POLICE THWARTS POSSIBLE TERROR ATTACK IN TARN TARAN; 2 HELD WITH 2.5 KG IED

 ਇਹ ਘਟਨਾ ਪੰਜਾਬ ਪੁਲਿਸ ਦੇ ਇਨਪੁਟਸ ਦੇ ਬਾਅਦ ਹਰਿਆਣਾ ਪੁਲਿਸ ਦੁਆਰਾ ਕਰਨਾਲ ਤੋਂ ਇੱਕ ਮੈਟੇਲਿਕ ਬੋਕਸ ਅਤੇ ਇੱਕ ਪਿਸਤੌਲ ਨਾਲ ਭਰੇ ਤਿੰਨ ਆਈਈਡੀ ਦੀ ਬਰਾਮਦਗੀ ਦੇ ਨਾਲ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਤਿੰਨ ਦਿਨ ਬਾਅਦ ਆਈ ਹੈ।

PUNJAB POLICE THWARTS POSSIBLE TERROR ATTACK IN TARN TARAN; 2 HELD WITH 2.5 KG IEDPUNJAB POLICE THWARTS POSSIBLE TERROR ATTACK IN TARN TARAN; 2 HELD WITH 2.5 KG IED

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਜੀਪੀ ਅੰਦਰੂਨੀ ਸੁਰੱਖਿਆ ਆਰਐਨ ਢੋਕੇ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਿੰਦੂ ਅਤੇ ਜੱਗਾ ਧਮਾਕਾਖੇਜ਼ ਸਮੱਗਰੀ ਲੈ ਕੇ ਨੌਸ਼ਹਿਰਾ ਪੰਨੂਆਂ ਇਲਾਕੇ ਵਿੱਚ ਘੁੰਮ ਰਹੇ ਹਨ ਅਤੇ ਇਲਾਕੇ ਵਿੱਚ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਲਈ ਧਮਾਕਾ ਕਰਨ ਦੀ ਯੋਜਨਾ ਬਣਾ ਰਹੇ ਹਨ।

PUNJAB POLICE THWARTS POSSIBLE TERROR ATTACK IN TARN TARAN; 2 HELD WITH 2.5 KG IEDPUNJAB POLICE THWARTS POSSIBLE TERROR ATTACK IN TARN TARAN; 2 HELD WITH 2.5 KG IED

ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦੇ ਹੋਏ ਐਸਐਸਪੀ ਤਰਨਤਾਰਨ ਰਣਜੀਤ ਸਿੰਘ ਢਿੱਲੋਂ ਨੇ ਇਲਾਕੇ ਵਿੱਚ ਛਾਪੇਮਾਰੀ ਕਰਨ ਲਈ ਪੁਲਿਸ ਟੀਮਾਂ ਭੇਜੀਆਂ ਅਤੇ ਦੋਵੇਂ ਮੁਲਜ਼ਮਾਂ ਨੂੰ ਧਾਤੂ ਦੇ ਡੱਬੇ ਵਿੱਚ ਇੱਕ ਆਈਈਡੀ ਸਮੇਤ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਮੋਟਰਸਾਈਕਲ ’ਤੇ ਜਾ ਰਹੇ ਸਨ। ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮ ਆਪਣੇ ਸਾਥੀ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਅਜਨਾਲਾ ਦੇ ਅਵਾਣ ਵਸਾਊ ਦੇ ਕਹਿਣ ’ਤੇ ਆਈਈਡੀ ਬਰਾਮਦ ਕਰਨ ਲਈ ਗਏ ਸਨ।  ਜੋਬਨਜੀਤ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ।

PUNJAB POLICE THWARTS POSSIBLE TERROR ATTACK IN TARN TARAN; 2 HELD WITH 2.5 KG IEDPUNJAB POLICE THWARTS POSSIBLE TERROR ATTACK IN TARN TARAN; 2 HELD WITH 2.5 KG IED

ਐਸਐਸਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਬੰਬ ਨਿਰੋਧਕ ਟੀਮ ਨੇ ਬਾਅਦ ਵਿੱਚ ਆਈਈਡੀ ਨੂੰ ਨਕਾਰਾ ਕੀਤਾ, ਜਿਸ ਵਿੱਚ ਲਗਭਗ 1.5 ਕਿਲੋ ਆਰਡੀਐਕਸ ਸੀ। ਇਸ ਦੌਰਾਨ, ਪੁਲਿਸ ਵਿੱਚ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ (ਸੋਧ) ਐਕਟ ਦੀ ਧਾਰਾ 3, 4 ਅਤੇ 5 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਦੇ ਤਹਿਤ ਇੱਕ ਐਫਆਈਆਰ ਨੰਬਰ 70 ਮਿਤੀ 08.05.2022 ਨੂੰ ਥਾਣਾ ਸਰਹਾਲੀ ਤਰਨਤਾਰਨ ਵਿਖੇ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement