ਬਠਿੰਡਾ 'ਚ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਤੇ ਆਟੋ ਦੀ ਹੋਈ ਟੱਕਰ, 2 ਮੌਤਾਂ

By : GAGANDEEP

Published : May 8, 2023, 2:54 pm IST
Updated : May 8, 2023, 2:54 pm IST
SHARE ARTICLE
photo
photo

ਦੋ ਲੋਕ ਗੰਭੀਰ ਜਖ਼ਮੀ

 

ਬਠਿੰਡਾ:  ਬਠਿੰਡਾ ਦੇ ਸੰਤਪੁਰਾ ਰੋਡ 'ਤੇ ਓਵਰਬ੍ਰਿਜ ਨੇੜੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਅਤੇ ਇਕ ਆਟੋ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ 'ਚ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ, ਜਦਕਿ ਆਟੋ ਪਲਟ ਕੇ ਰੇਲਵੇ ਲਾਈਨ ਨੇੜੇ ਜਾ ਡਿਗਿਆ। ਘਟਨਾ 'ਚ ਆਟੋ ਅਤੇ ਬਾਈਕ 'ਚ ਸਵਾਰ ਚਾਰ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰ ਨੇ ਦੋਵਾਂ ਬਾਈਕ ਸਵਾਰਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁਡ ਅਦਾਕਾਰ ਵਿਧੁਤ ਜਾਮਵਾਲ 

ਜਦੋਂਕਿ ਆਟੋ ਸਵਾਰਾਂ ਦੇ ਜਖ਼ਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਬੀਤੇ ਦਿਨੀਂ ਟੈਕਸਾਸ 'ਚ ਵਾਪਰੀ ਗੋਲੀਬਾਰੀ ਦੀ ਘਟਨਾ 'ਚ ਭਾਰਤੀ ਮੂਲ ਦੀ ਲੜਕੀ ਦੀ ਹੋਈ ਮੌਤ  

ਜਾਣਕਾਰੀ ਮੁਤਾਬਕ ਐਤਵਾਰ ਰਾਤ ਨੂੰ ਸੰਤਪੁਰਾ ਰੋਡ 'ਤੇ ਓਵਰਬ੍ਰਿਜ ਨੇੜੇ ਪੁਲਿਸ ਵਲੋਂ ਬੈਰੀਕੇਡਿੰਗ ਕੀਤੀ ਗਈ ਸੀ। ਬੈਰੀਕੇਡਿੰਗ ਨੇੜੇ ਪਹੁੰਚਣ 'ਤੇ ਤੇਜ਼ ਰਫਤਾਰ ਮੋਟਰਸਾਈਕਲ ਅਤੇ ਆਟੋ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਬਾਈਕ ਸਵਾਰ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਆਟੋ ਸਵਾਰ 2 ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement