
ਕੁਝ ਸਮਾਂ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ ਸੁੱਖਾ ਬਾੜੇਵਾਲ
ਲੁਧਿਆਣਾ: ਲੁਧਿਆਣਾ 'ਚ ਵੱਡੀ ਗੈਂਗਵਾਰ ਹੋਈ ਹੈ। ਇਥੇ ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੋਗਿੰਦਰ ਨਗਰ ਵਿਚ ਅੱਜ ਦਿਨ-ਦਿਹਾੜੇ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਕਤਲ ਕਰ ਦਿਤਾ ਗਿਆ।
ਇਹ ਵੀ ਪੜ੍ਹੋ: WTC ਫਾਈਨਲ 'ਚੋਂ ਬਾਹਰ ਹੋਏ ਕੇਐਲ ਰਾਹੁਲ, ਇਸ ਖਿਡਾਰੀ ਨੂੰ ਮਿਲਿਆ ਮੌਕਾ
ਜਾਣਕਾਰੀ ਅਨੁਸਾਰ ਸੁੱਖਾ ਬਾੜੇਵਾਲੀਆ ਨੂੰ ਉਸ ਦੇ ਹੀ ਇਕ ਸਾਥੀ ਵਲੋਂ ਗੋਲੀਆਂ ਨਾਲ ਭੁੰਨਿਆ ਗਿਆ। ਇਸ ਦੀ ਪੁਸ਼ਟੀ ਕਰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਗੁਰਦਾਸਪੁਰ ਦੇ ਨੌਜਵਾਨ ਨੇ ਇਲੈਕਟ੍ਰਿਕ ਸਾਈਕਲ ਰਾਹੀਂ ਕਸ਼ਮੀਰ ਤੋਂ ਕੰਨਿਆਕੁਮਾਰੀ ਤਕ ਦਾ ਸਫ਼ਰ ਕੀਤਾ ਪੂਰਾ
ਦੱਸ ਦਈਏ ਕਿ ਸੁੱਖਾ ਖ਼ਿਲਾਫ਼ ਕਈ ਸੰਗੀਨ ਆਪਰਾਧਿਕ ਮਾਮਲੇ ਚੱਲ ਰਹੇ ਸਨ ਅਤੇ ਕੁਝ ਸਮਾਂ ਪਹਿਲਾਂ ਹੀ ਉਹ ਜ਼ਮਾਨਤ ’ਤੇ ਬਾਹਰ ਆਇਆ ਸੀ।