
ਪੁਲਿਸ ਨੇ ਸ਼ੁਰੂ ਕੀਤੀ ਅਗਲੇਰੀ ਕਾਰਵਾਈ
ਬਠਿੰਡਾ: ਜੇਲ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੋਬਾਈਲ ਫ਼ੋਨ ਪਹੁੰਚਾਉਣ ਵਾਲੇ ਮੁਲਜ਼ਮ ਨੇ ਖ਼ੁਦ ਹੀ ਪੁਲਿਸ ਨੂੰ ਆਤਮ ਸਮਰਪਣ ਕਰ ਦਿਤਾ ਹੈ। ਇਸ ਦੇ ਚਲਦਿਆਂ ਥਾਣਾ ਕੈਂਟ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਦੀਪ ਢਿੱਲੋਂ ਨੇ ਆਪਣੇ ਪਿਤਾ ਦਾ ਕੈਨੇਡਾ ਏਅਰਪੋਰਟ ‘ਤੇ ਕੀਤਾ ਸਵਾਗਤ, ਪਿਤਾ ਲਈ ਲਿਖੀ ਭਾਵੁਕ ਪੋਸਟ
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਕੇਂਦਰੀ ਜੇਲ ਬਠਿੰਡਾ ਦੇ ਕੈਦੀਆਂ ਦੀ ਜੇਲ ਅੰਦਰੋਂ ਇਕ ਵੀਡੀਓ ਵਾਇਰਲ ਹੋਈ ਸੀ। ਇਸ ਵਿਚ ਕੈਦੀਆਂ ਨੇ ਜੇਲ ਪ੍ਰਬੰਧਕਾਂ ’ਤੇ ਜੇਲ ’ਚ ਮੋਬਾਈਲ ਅਤੇ ਨਸ਼ੇ ਵੇਚਣ ਦੇ ਇਲਜ਼ਾਮ ਲਗਾਏ ਸਨ। ਇਸ ਸਬੰਧੀ ਪੁਲਿਸ ਨੇ ਦਰਜਨ ਤੋਂ ਵੱਧ ਮੁਲਾਜ਼ਮਾਂ ਵਿਰੁਧ ਕੇਸ ਵੀ ਦਰਜ ਕੀਤਾ ਸੀ।
ਇਹ ਵੀ ਪੜ੍ਹੋ: ਵਿਦਿਆਰਥੀਆਂ ਨਾਲ ਭਰੀ ਸਕੂਲੀ ਬੱਸ ਨੂੰ ਤੇਜ਼ ਰਫ਼ਤਾਰ ਟਿੱਪਰ ਨੇ ਮਾਰੀ ਟੱਕਰ, ਟੁੱਟੇ ਸ਼ੀਸ਼ੇ
ਥਾਣਾ ਕੈਂਟ ਦੇ ਐਸ. ਆਈ. ਕਰਮਜੀਤ ਸਿੰਘ ਨੇ ਦਸਿਆ ਕਿ ਜੇਲ ਵਿਚ ਬੰਦ ਵਿਅਕਤੀਆਂ ਨੂੰ ਮੋਬਾਈਲ ਫ਼ੋਨ ਪਹੁੰਚਾਉਣ ਵਾਲੇ ਮੁਲਜ਼ਮਾਂ ਵਿਚੋਂ ਇਕ ਨੇ ਅਪਣੇ ਆਪ ਨੂੰ ਪੁਲਿਸ ਸਾਹਮਣੇ ਪੇਸ਼ ਕੀਤਾ ਹੈ। ਉਕਤ ਮੁਲਜ਼ਮ ਅਪਣੇ ਕੁੱਝ ਸਾਥੀਆਂ ਦੀ ਮਦਦ ਨਾਲ ਜੇਲ ਵਿਚ ਮੋਬਾਈਲ ਪਹੁੰਚਾਉਂਦਾ ਸੀ।