ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ
Published : May 8, 2023, 7:18 pm IST
Updated : May 8, 2023, 7:18 pm IST
SHARE ARTICLE
File Photo
File Photo

- ਪੰਜਾਬ ਪੁਲਿਸ, ਪੈਰਾ ਮਿਲਟਰੀ ਫੋਰਸ ਵੱਲੋਂ ਨਿਯਮਿਤ ਰੂਪ ਵਿਚ ਕੱਢਿਆ ਜਾ ਰਿਹਾ ਹੈ ਫਲੈਗ ਮਾਰਚ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਚੰਡੀਗੜ : ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੇੜੇ ਹੋਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਜਲੰਧਰ ਲੋਕ ਸਭਾ ਲਈ ਉਪ ਚੋਣ 10 ਮਈ 2023 ਨੂੰ ਹੋਣੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੀਪੀਜ/ਐਸਐਸਪੀਜ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਲਈ ਰਾਜ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰਾਂ ਸਰਹੱਦੀ ਜ਼ਿਲਿਆਂ ਦੇ ਐਸ.ਐਸ.ਪੀਜ ਨੂੰ ਅੰਤਰ-ਰਾਜੀ ਨਾਕੇ ਲਗਾ ਕੇ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਅਤੇ ਅਤੇ ਹਿਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਪੂਰੀ ਚੈਕਿੰਗ ਅਤੇ ਤਲਾਸ਼ੀ ਲਏ ਤੋਂ ਬਿਨਾਂ ਸੂਬੇ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।

ਉਨਾਂ ਕਿਹਾ ਕਿ ਗਸ਼ਤ ਵਧਾਉਣ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਪੈਰਾ ਮਿਲਟਰੀ ਫੋਰਸਿਜ ਦੇ ਨਾਲ ਸਾਂਝੇ ਤੌਰ ਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਯਮਤ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਸੁਰੱਖਿਆ ਦੀ ਭਾਵਨਾ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਸੁਰੱਖਿਆ ਨੂੰ ਹੋਰ ਮਜਬੂਤ ਕੀਤਾ ਜਾਵੇਗਾ।

ਵਿਸ਼ੇਸ਼ ਡੀਜੀਪੀ ਨੇ ਕਿਹਾ, “ਅਸੀਂ ਸੁਰੱਖਿਅਤ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਾਂਗੇ।” ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸ਼ਨਿਚਰਵਾਰ ਨੂੰ ਨਜਾਇਜ਼ ਸਰਾਬ ਦੀ ਵਿਕਰੀ ਨੂੰ ਰੋਕਣ ਅਤੇ ਲਾਹਣ ਨਿਰਮਾਤਾਵਾਂ ‘ਤੇ ਨਿਗਾਹਸਾਨੀ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ਚਲਾਈ ਸੀ, ਜਿਸ ਤਹਿਤ 306 ਪੁਲਿਸ ਟੀਮਾਂ ਨੇ 775 ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ

ਜੋ ਪਿਛਲੇ ਦੋ ਸਾਲਾਂ ਵਿੱਚ ਆਬਕਾਰੀ ਐਕਟ ਅਧੀਨ ਤਿੰਨ ਮਾਮਲਿਆਂ ਵਿੱਚ ਸ਼ਾਮਲ ਪਾਏ ਗਏ ਸਨ। ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 22 ਐਫਆਈਆਰ ਦਰਜ ਕਰਕੇ 1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਬੋਤਲਾਂ ਨਾਜਾਇਸ਼ ਸਰਾਬ ਅਤੇ 70 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ 29 ਮਾਰਚ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਗੌੜਾ ਅਪਰਾਧੀਆਂ (ਪੀ.ਓ.) ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਜਲੰਧਰ ਦਿਹਾਤੀ ਪੁਲਿਸ ਨੇ 44 ਭਗੌੜਿਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement