DIG ਨਰਿੰਦਰ ਭਾਰਗਵ ਕਰਨਗੇ ਕਮੇਟੀ ਦੀ ਅਗਵਾਈ
ਚੰਡੀਗੜ੍ਹ - ਪੰਜਾਬ ਸਰਕਾਰ ਦੇ ਮੰਤਰੀ ਦੀ ਕਥਿਤ ਅਸ਼ਲੀਲ ਵੀਡੀਓ ਦੇ ਮਾਮਲੇ ਵਿਚ ਅੱਜ ਤਿੰਨ ਮੈਂਬਰੀ SIT ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੀ ਅਗਵਾਈ DIG ਨਰਿੰਦਰ ਭਾਰਗਵ ਕਰਨਗੇ ਤੇ ਇਸ ਕਮੇਟੀ ਵਿਚ ਗੁਰਦਾਸਪੁਰ ਦੇ ਸੀਨੀਅਰ ਸੁਪਰਡੈਂਟ ਹਰੀਸ਼ ਕੁਮਾਰ ਅਤੇ ਪਠਾਨਕੋਟ ਦੇ ਸੀਨੀਅਰ ਸੁਪਰਡੈਂਟ ਹਰਕਮਲਪ੍ਰੀਤ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਸ ਪੂਰੇ ਮਾਮਲੇ ਦੀ ਜਾਂਚ SIT ਵੱਲੋਂ ਕੀਤੀ ਜਾਵੇਗੀ ਤੇ ਸ਼ਿਕਾਇਤਕਰਤਾ ਨੂੰ ਸੁਰੱਖਿਆ ਵੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਬੀਤੇ ਦਿਨੀਂ ਪੀੜਤ ਪਹਿਲੀ ਵਾਰ ਕੈਮਰੇ ਸਾਹਮਣੇ ਆਇਆ ਸੀ। ਪੀੜਤ ਨੇ ਇਸ ਮਾਮਲੇ ਵਿਚ ਰਾਸ਼ਟਰੀ ਐਸਸੀ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਸੁਰੱਖਿਆ ਦੇਣ ਦੀ ਗੱਲ ਕਹੀ ਗਈ ਸੀ ਤੇ ਅੱਜ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।