ਫ਼ਿਰੋਜ਼ਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਤ

By : KOMALJEET

Published : May 8, 2023, 1:25 pm IST
Updated : May 8, 2023, 1:25 pm IST
SHARE ARTICLE
Kulwinder Singh (file photo)
Kulwinder Singh (file photo)

ਪੈਦਲ ਜਾਂਦੇ ਸਮੇਂ ਸਕਾਰਪੀਓ ਨੇ ਮਾਰੀ ਟੱਕਰ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੇ ਪਿੰਡ ਸੇਤੀਆ ਵਾਲਾ ਤੋਂ ਫਿਰੋਜ਼ਪੁਰ ਛਾਉਣੀ ਵੱਲ ਪੈਦਲ ਜਾ ਰਹੇ 25 ਸਾਲਾ ਨੌਜਵਾਨ ਨੂੰ ਸਕਾਰਪੀਓ ਗੱਡੀ ਨੇ ਟੱਕਰ ਮਾਰ ਦਿਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਸ਼ਹਿਰ ਦੇ ਇਕ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਇਹ ਵੀ ਪੜ੍ਹੋ: ਨਿਊਜ਼ੀਲੈਂਡ ਸਿੱਖ ਖੇਡਾਂ ਦੀ ਪ੍ਰਬੰਧਕੀ ਕਮੇਟੀ ਮੈਂਬਰ ਗੁਰਜਿੰਦਰ ਸਿੰਘ ਘੁੰਮਣ ਦੇ ਛੋਟੇ ਭਰਾ ਦਾ ਦੇਹਾਂਤ  

ਪੁਲਿਸ ਨੂੰ ਦਿਤੇ ਬਿਆਨਾਂ ਵਿਚ ਕਮਲਜੀਤ ਸਿੰਘ ਵਾਸੀ ਗੋਬਿੰਦ ਐਨਕਲੇਵ ਸੇਤੀਆ ਵਾਲਾ ਨੇ ਦਸਿਆ ਕਿ ਉਸ ਦਾ 25 ਸਾਲਾ ਭਰਾ ਕੁਲਵਿੰਦਰ ਸਿੰਘ ਪੈਦਲ ਅਪਣੇ ਕੰਮ ਤੋਂ ਫਿਰੋਜ਼ਪੁਰ ਛਾਉਣੀ ਜਾ ਰਿਹਾ ਸੀ। ਉਹ ਹਰਿਆਲੀ ਪੈਟਰੋਲ ਪੰਪ ਨੇੜੇ ਪਹੁੰਚਿਆ ਕਿ ਇਸ ਦੌਰਾਨ ਮਨਜੀਤ ਸਿੰਘ ਵਾਸੀ ਵਜੀਦਪੁਰ ਨੇ ਅਪਣੀ ਸਕਾਰਪੀਓ ਗੱਡੀ ਨਾਲ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿਤੀ, ਜਿਸ ਕਾਰਨ ਉਸ ਦਾ ਭਰਾ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਹਾਲਤ ਵਿਚ ਕੁਲਵਿੰਦਰ ਸਿੰਘ ਨੂੰ ਤੁਰਤ ਨਿਜੀ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਮੁਲਜ਼ਮਾਂ ਵਿਰੁਧ ਕੇਸ ਦਰਜ ਕਰ ਲਿਆ ਹੈ। ਏ.ਐਸ.ਆਈ. ਮੁਖਤਿਆਰ ਸਿੰਘ ਨੇ ਦਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ।

Location: India, Punjab, Firozpur

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement