ਐਨ.ਡੀ.ਪੀ.ਐਸ. ਤਹਿਤ ਮਾਮਲਾ ਦਰਜ
ਸੰਗਰੂਰ : ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਜਿਸ ਤਹਿਤ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਸੰਗਰੂਰ ਪੁਲਿਸ ਨੇ ਸਥਾਨਕ ਸਿਹਤ ਵਿਭਾਗ ਦੀ ਟੀਮ ਨਾਲ ਮਿਲ ਕੇ ਕਈ ਘੰਟੇ ਸੰਗਰੂਰ ਦੇ ਕ੍ਰਿਸ਼ਨਪੁਰਾ ਨੇੜੇ ਇਕ ਮੈਡੀਕਲ ਸਟੋਰ 'ਤੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਤੋਂ ਬਾਅਦ ਦੋ ਨੂੰ ਕਾਬੂ ਕਰ ਲਿਆ ਗਿਆ।
ਜਾਣਕਾਰੀ ਅਨੁਸਾਰ ਟੀਮ ਵਲੋਂ 22 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ ਅਤੇ ਫੜੇ ਗਏ 2 ਵਿਅਕਤੀਆਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਸੰਗਰੂਰ ਦੇ ਐਸ.ਪੀ. ਪਲਵਿੰਦਰ ਸਿੰਘ ਚੀਮਾ ਨੇ ਦਸਿਆ ਕਿ ਸਾਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੰਗਰੂਰ ਸਿਹਤ ਵਿਭਾਗ ਦੀ ਟੀਮ ਨੇ 22000 ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ: ਭਾਰਤੀ ਜਨਤਾ ਪਾਰਟੀ ਇਕ ਚੁੰਬਕ ਵਾਂਗ ਸਾਰਿਆਂ ਨੂੰ ਅਪਣੇ ਵਲ ਖਿੱਚ ਰਹੀ ਹੈ : ਅਨੁਰਾਗ ਠਾਕੁਰ
ਉਨ੍ਹਾਂ ਦਸਿਆ ਕਿ ਮੈਡੀਕਲ ਸਟੋਰ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਇਸ ਦੌਰਾਨ 2 ਵਿਅਕਤੀਆਂ ਸਾਹਿਲ ਬਾਵਾ ਅਤੇ ਪਿਯੂਸ਼ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ 'ਚੋਂ ਇਕ ਦੁਕਾਨ ਦਾ ਮਾਲਕ ਹੈ ਅਤੇ ਇਕ ਉਥੇ ਕੰਮ ਕਰਦਾ ਸੀ। ਉਨ੍ਹਾਂ ਦਸਿਆ ਕਿ ਇਹ ਲੋਕ ਮੈਡੀਕਲ ਸਟੋਰ ਦੀ ਆੜ 'ਚ ਨਸ਼ੇ ਦਾ ਕਾਰੋਬਾਰ ਕਰ ਰਹੇ ਸਨ। ਜਾਂਚ ਅਧਿਕਾਰੀਆਂ ਨੇ ਦਸਿਆ ਕਿ ਇਸ ਮਾਮਲੇ ਦੀ ਤਹਿ ਤਕ ਪਹੁੰਚ ਕੀਤੀ ਜਾਵੇਗੀ ਕਿ ਇਹ ਲੋਕ ਨਸ਼ੀਲੀਆਂ ਗੋਲੀਆਂ ਕਿਥੋਂ ਲੈ ਕੇ ਆਉਂਦੇ ਸਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਅਤੇ ਪੰਜਾਬ ਦੀ ਜਨਤਾ ਨਾਲ ਖਿਲਵਾੜ ਨਹੀਂ ਕਰਨ ਦਿਤਾ ਜਾਵੇਗਾ।