Punjab News : ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਕਾਬੂ
Published : May 8, 2024, 9:04 pm IST
Updated : May 8, 2024, 9:43 pm IST
SHARE ARTICLE
Vigilance Bureau
Vigilance Bureau

ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Punjab News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement