
Batala Accident News : ਬੇਕਾਬੂ ਹੋਏ ਘੜੁੱਕੇ ਦੀ ਲਪੇਟ 'ਚ ਆਉਣ ਕਾਰਨ ਤੋੜਿਆ ਦਮ
Batala Accident News in punjabi : ਬਟਾਲਾ 'ਚ ਅੱਜ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਮਹਿਤਾ ਰੋਡ 'ਤੇ ਰੰਗੜ ਨੰਗਲ ਵਿਖੇ ਇਕ ਤੇਜ਼ ਰਫਤਾਰ ਟਿੱਪਰ ਨੇ ਲੱਕੜਾਂ ਨਾਲ ਲੱਦੇ ਘੜੁੱਕੇ ਨੂੰ ਸਾਈਡ ਮਾਰ ਦਿੱਤੀ। ਬੇਕਾਬੂ ਹੋਏ ਘੜੁੱਕੇ ਦੀ ਲਪੇਟ 'ਚ ਆਉਣ ਨਾਲ ਅਖਬਾਰ ਵੰਡਣ ਜਾ ਰਹੇ ਹਾਕਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: Punjab News: ਪੰਜਾਬ ਦੀ ਸੀਨੀਅਰ ਆਈਏਐਸ ਅਧਿਕਾਰੀ ਰਾਖੀ ਗੁਪਤਾ ਵੱਲੋਂ ਪੰਜਾਬੀ ਗੀਤ 'ਮਾਹੀਆ' ਲੋਕਾਂ ਨੂੰ ਸਮਰਪਿਤ
ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ (40) ਪੁੱਤਰ ਗੁਰਦੀਪ ਸਿੰਘ ਵਾਸੀ ਬਦੋਵਾਲ ਵਜੋਂ ਹੋਈ ਹੈ। ਮ੍ਰਿਤਕ ਪਿਛਲੇ 20 ਸਾਲਾਂ ਤੋਂ ਅਖਬਾਰ ਵੰਡਣ ਦਾ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਮਹਿਤਾ ਚੌਂਕ ਤੋਂ ਅਖਬਾਰਾਂ ਲੈ ਕੇ ਵੱਖ-ਵੱਖ ਪਿੰਡਾਂ 'ਚ ਅਖਬਾਰਾਂ ਵੰਡਣ ਜਾ ਰਿਹਾ ਸੀ।
ਇਹ ਵੀ ਪੜ੍ਹੋ: Covishield Vaccine: ਗੰਭੀਰ ਮਾੜੇ ਪ੍ਰਭਾਵਾਂ ਤੋਂ ਬਾਅਦ AstraZeneca ਦਾ ਵੱਡਾ ਫੈਸਲਾ, ਬਾਜ਼ਾਰ ਤੋਂ ਵਾਪਸ ਮੰਗਵਾਈ ਕੋਵੀਸ਼ੀਲਡ ਵੈਕਸੀਨ
ਜਦ ਉਹ ਰੰਗੜ ਨੰਗਲ ਨਜ਼ਦੀਕ ਚੌਧਰੀਵਾਲ ਪੁੱਜਾ ਤਾਂ ਪਿੱਛੋ ਇਕ ਤੇਜ਼ ਰਫਤਾਰ ਟਿੱਪਰ ਨੇ ਲੱਕੜਾਂ ਲੱਦ ਕੇ ਜਾ ਰਹੇ ਘੜੁੱਕੇ ਨੂੰ ਸਾਈਡ ਮਾਰ ਦਿਤੀ, ਜਿਸ ਨਾਲ ਲੱਕੜਾਂ ਨਾਲ ਲੱਦਿਆ ਘੜੁੱਕਾ ਬੇਕਾਬੂ ਹੋ ਗਿਆ ਅਤੇ ਉਸ ਨੇ ਹਾਕਰ ਸਤਨਾਮ ਸਿੰਘ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Batala Accident News in punjabi stay tuned to Rozana Spokesman)