Punjab News: ਦਸੂਹਾ ਕਤਲ ਮਾਮਲੇ ਵਿਚ ਖੁਲਾਸਾ; ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਦਿਤਾ ਵਾਰਦਾਤ ਨੂੰ ਅੰਜਾਮ
Published : May 8, 2024, 11:29 am IST
Updated : May 8, 2024, 11:29 am IST
SHARE ARTICLE
Dasuya Murder Case
Dasuya Murder Case

ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਘਰ 'ਚ ਹੀ ਕੀਤੀ ਹਤਿਆ

Punjab News: ਹੁਸ਼ਿਆਰਪੁਰ ਦੇ ਦਸੂਹਾ ਨੇੜਲੇ ਪਿੰਡ ਕੋਲੀਆਂ 'ਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਅਪਣੇ ਹੀ ਪਤੀ ਦਾ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਕਤਲ ਕਰ ਦਿਤਾ। ਮਿਲੀ ਜਾਣਕਾਰੀ ਅਨੁਸਾਰ ਪਤਨੀ ਨੇ ਸ਼ੱਕ ਤੋਂ ਬਚਣ ਲਈ ਅਪਣੇ ਪਤੀ ਦੀ ਲਾਸ਼ ਨੂੰ ਵਰਾਂਡੇ 'ਚ ਰੱਖ ਦਿਤਾ। ਮ੍ਰਿਤਕ ਦੀ ਪਛਾਣ ਬੂਟੀ ਰਾਮ ਪੁੱਤਰ ਹੰਸਰਾਜ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕ ਦੇ ਜੀਜਾ ਮਲਕੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਹਰਦੋਥਲਾ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਅਤੇ ਉਸ ਦੇ ਸਾਥੀ ਗੁਰਜੀਤ ਸਿੰਘ ਉਰਫ਼ ਮੋਨੂੰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਪ੍ਰੇਮੀ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਮ੍ਰਿਤਕ ਦੇ ਜੀਜਾ ਮਲਕੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਬੂਟੀ ਰਾਮ ਦੀ ਪਤਨੀ ਦਾ ਫੋਨ ਆਇਆ ਕਿ ਬੂਟੀ ਰਾਮ ਦੀ ਮੌਤ ਹੋ ਗਈ ਹੈ। ਜਦੋਂ ਉਨ੍ਹਾਂ ਨੇ ਘਰ ਪਹੁੰਚ ਕੇ ਦੇਖਿਆ ਤਾਂ ਬੂਟੀ ਰਾਮ ਦੀ ਲਾਸ਼ ਵਰਾਂਡੇ ਵਿਚ ਮੰਜੇ ’ਤੇ ਪਈ ਸੀ। ਉਸ ਦੇ ਸਿਰ 'ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਸਨ ਅਤੇ ਘਰ ਦੇ ਥੰਮ੍ਹਾਂ 'ਤੇ ਖੂਨ ਦੇ ਧੱਬੇ ਦਿਖਾਈ ਦੇ ਰਹੇ ਸਨ। ਪੁੱਛਣ 'ਤੇ ਅਮਨਦੀਪ ਕੌਰ ਨੇ ਦਸਿਆ ਕਿ ਉਹ ਬੱਚਿਆਂ ਨਾਲ ਕਮਰੇ ਅੰਦਰ ਸੌਂ ਰਹੀ ਸੀ। ਜਦੋਂ ਉਹ ਸਵੇਰੇ ਉੱਠ ਕੇ ਬਾਹਰ ਆਈ ਤਾਂ ਉਸ ਦੇ ਸਿਰ 'ਤੇ ਸੱਟਾਂ ਦੇ ਨਿਸ਼ਾਨ ਸਨ। ਇਸ ਮਗਰੋਂ ਪੁਲਿਸ ਨੂੰ ਸੂਚਨਾ ਦਿਤੀ ਗਈ।

ਦਸੂਹਾ ਦੇ ਵਾਈਸ ਕੈਪਟਨ ਜਗਦੀਸ਼ ਰਾਜ ਅੱਤਰੀ ਅਤੇ ਐਸਐਚਓ ਇੰਸਪੈਕਟਰ ਹਰਪ੍ਰੇਮ ਸਿੰਘ ਨੇ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਮੁੱਢਲੀ ਤਫ਼ਤੀਸ਼ 'ਚ ਇਸ ਨੂੰ ਕਤਲ ਕਰਾਰ ਦਿਤਾ। ਦਸਿਆ ਜਾ ਰਿਹਾ ਹੈ ਕਿ ਪਤੀ ਨੂੰ ਪਤਨੀ ਦੇ ਪ੍ਰੇਮ ਸਬੰਧਾਂ ਬਾਰੇ ਪਤਾ ਲੱਗ ਗਿਆ ਸੀ, ਜਿਸ ਕਾਰਨ ਦੋਵਾਂ ਵਿਚਾਲੇ ਕਈ ਵਾਰ ਲੜਾਈ-ਝਗੜਾ ਹੋ ਜਾਂਦਾ ਸੀ। ਇਸ ਤੋਂ ਬਾਅਦ ਪਤਨੀ ਨੇ ਅਪਣੇ ਨੇ ਅਪਣੇ ਪ੍ਰੇਮੀ ਨੂੰ ਘਰ ਬੁਲਾ ਕੇ ਪਤੀ ਉਤੇ ਹਮਲਾ ਕਰ ਦਿਤਾ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸ਼ੱਕ ਤੋਂ ਬਚਣ ਲਈ ਉਸ ਨੇ ਅਪਣੇ ਕੱਪੜੇ ਬਦਲ ਕੇ ਉਸ ਦੀ ਲਾਸ਼ ਨੂੰ ਮੰਜੇ 'ਤੇ ਰੱਖ ਦਿਤਾ।

(For more Punjabi news apart from Dasuya husband murder case update, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement