
ਫਰੀਦਕੋਟ ਦੇ ਮੈਡੀਕਲ ਸੁਪਰਡੈਂਟ ਨੂੰ ਦੋ ਦਿਨਾਂ ਅੰਦਰ ਮੈਡੀਕਲ ਬੋਰਡ ਦਾ ਗਠਨ ਕਰਨ ਅਤੇ ਪੋਸਟਮਾਰਟਮ ਕਰਵਾਉਣ ਦੇ ਆਦੇਸ਼
Court News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀ ਚਲਾਉਣ ਦੇ ਮੁਲਜ਼ਮ ਅਨੁਜ ਥਾਪਨ ਦਾ ਦੂਜੀ ਵਾਰ ਪੋਸਟਮਾਰਟਮ ਕਰਵਾਉਣ ਦੇ ਆਦੇਸ਼ ਦਿਤੇ ਹਨ। ਅਦਾਲਤ ਨੇ ਫਰੀਦਕੋਟ ਦੇ ਮੈਡੀਕਲ ਸੁਪਰਡੈਂਟ ਨੂੰ ਦੋ ਦਿਨਾਂ ਦੇ ਅੰਦਰ ਮੈਡੀਕਲ ਬੋਰਡ ਦਾ ਗਠਨ ਕਰਨ ਅਤੇ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿਤੇ ਹਨ।
ਹਾਈ ਕੋਰਟ ਨੇ ਅਨੁਜ ਦੀ ਮਾਂ ਵਲੋਂ ਦਾਇਰ ਪਟੀਸ਼ਨ 'ਤੇ ਇਹ ਆਦੇਸ਼ ਦਿਤਾ। ਦਾਇਰ ਪਟੀਸ਼ਨ 'ਚ ਇਲਜ਼ਾਮ ਲਾਇਆ ਗਿਆ ਹੈ ਕਿ ਉਨ੍ਹਾਂ ਦੇ ਬੇਟੇ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ, ਜਿਸ ਲਈ ਜਾਂਚ ਬਹੁਤ ਜ਼ਰੂਰੀ ਹੈ।
ਅਨੁਜ ਥਾਪਨ (32) ਨੂੰ 26 ਅਪ੍ਰੈਲ ਨੂੰ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਕਥਿਤ ਤੌਰ 'ਤੇ ਫਾਇਰਿੰਗ ਕਰਨ ਦੇ ਇਲਜ਼ਾਮ ਤਹਿਤ ਪੰਜਾਬ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਮੁੰਬਈ ਪੁਲਿਸ ਅਨੁਸਾਰ, ਥਾਪਨ ਨੇ ਪੁਲਿਸ ਲਾਕਅੱਪ ਦੇ ਨਾਲ ਲੱਗਦੇ ਬਾਥਰੂਮ ਵਿਚ ਸਵੇਰੇ 11 ਵਜੇ ਖੁਦਕੁਸ਼ੀ ਕਰ ਲਈ। ਅਨੁਜ ਥਾਪਨ 'ਤੇ 14 ਅਪ੍ਰੈਲ ਨੂੰ ਸਲਮਾਨ ਖਾਨ ਦੇ ਘਰ ਦੇ ਬਾਹਰ ਪੰਜ ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਇਲਜ਼ਾਮ ਸੀ।
(For more Punjabi news apart from HC ordered a second post-mortem of Anuj Thapan, stay tuned to Rozana Spokesman)