
Ludhiana News : ਔਰਤ ਨੇ ਕਿਹਾ- ਮੇਰੇ ਅਕਾਊਂਟ ਰਾਹੀਂ ਲੋਕਾਂ ਨਾਲ ਕਰਦਾ ਅਸ਼ਲੀਲ ਗੱਲਾਂ
Husband and wife fighting each other Ludhiana News in punjabi: ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਬੀਤੀ ਰਾਤ ਹੰਗਾਮਾ ਹੋ ਗਿਆ। ਇਕ ਘਰ ਵਿੱਚ ਪਤੀ-ਪਤਨੀ ਦਾ ਝਗੜਾ ਇੰਨਾ ਵੱਧ ਗਿਆ ਕਿ ਦੋਵੇਂ ਆਪਸ ਵਿੱਚ ਲੜ ਪਏ। ਲੜਾਈ 'ਚ ਪਤਨੀ ਅਤੇ ਉਸ ਦੀ ਡੇਢ ਸਾਲ ਦੀ ਬੇਟੀ ਜ਼ਖ਼ਮੀ ਹੋ ਗਏ, ਜਦਕਿ ਦੂਜੇ ਪਾਸੇ ਉਸ ਦਾ ਪਤੀ ਅਤੇ ਸੱਸ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇਸ ਸਬੰਧੀ ਥਾਣਾ ਮਾਡਲ ਟਾਊਨ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: Health News: ਖਾਣਾ ਖਾਣ ਤੋਂ ਤੁਰਤ ਬਾਅਦ ਨਾ ਕਰੋ ਇਹ ਕੰਮ, ਸਿਹਤ ਦਾ ਹੋ ਸਕਦੈ ਨੁਕਸਾਨ
3 ਸਾਲ ਪਹਿਲਾਂ ਵਿਆਹ ਹੋਇਆ ਸੀ
ਔਰਤ ਹਰਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਕਰੀਬ 3 ਸਾਲ ਪਹਿਲਾਂ ਮਾਡਲ ਟਾਊਨ ਦੇ ਰਹਿਣ ਵਾਲੇ ਸੂਰਜ ਨਾਲ ਵਿਆਹ ਹੋਇਆ ਸੀ। ਵਿਆਹ ਦੇ ਕਰੀਬ ਡੇਢ ਸਾਲ ਬਾਅਦ ਦੋਵਾਂ ਵਿਚਾਲੇ ਝਗੜਾ ਹੋ ਗਿਆ। ਉਸ ਨੇ ਆਪਣੇ ਪਤੀ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੈ। ਔਰਤ ਦੀ ਸ਼ਿਕਾਇਤ ਹੈ ਕਿ ਉਸ ਦਾ ਪਤੀ ਅਕਸਰ ਉਸ ਦੇ ਇੰਸਟਾਗ੍ਰਾਮ ਅਕਾਊਂਟ ਦੀ ਵਰਤੋਂ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਅਸ਼ਲੀਲ ਗੱਲਾਂ ਕਰਨ ਲਈ ਕਰਦਾ ਸੀ।
ਇਹ ਵੀ ਪੜ੍ਹੋ: Health News : ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਧਨੀਏ ਦਾ ਜੂਸ
ਹਰਵਿੰਦਰ ਨੇ ਦੱਸਿਆ ਕਿ ਉਹ ਮੰਗਲਵਾਰ ਸ਼ਾਮ ਨੂੰ ਆਪਣੇ ਪਤੀ ਨਾਲ ਗੱਲ ਕਰਨ ਲਈ ਆਪਣੇ ਸਹੁਰੇ ਘਰ ਗਈ ਸੀ। ਉੱਥੇ ਉਸ ਦੇ ਪਤੀ ਅਤੇ ਸੱਸ ਨੇ ਉਸ ਨੂੰ ਅਤੇ ਉਸ ਦੀ ਡੇਢ ਸਾਲ ਦੀ ਬੇਟੀ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਲੜਾਈ ਵਿਚ ਉਸ ਦੀ ਛਾਤੀ ਅਤੇ ਸਿਰ 'ਤੇ ਡੂੰਘੀਆਂ ਸੱਟਾਂ ਲੱਗੀਆਂ। ਲੜਕੀ ਦੇ ਦੰਦ ਟੁੱਟ ਗਏ ਹਨ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਖੂਨ ਨਾਲ ਲੱਥਪੱਥ ਹਾਲਤ 'ਚ ਹਸਪਤਾਲ ਪਹੁੰਚਾਇਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਦੂਜੇ ਪਾਸੇ ਜ਼ਖ਼ਮੀ ਪਤੀ ਸੂਰਜ ਨੇ ਦੱਸਿਆ ਕਿ ਉਸ ਦੀ ਪਤਨੀ ਉਸ ਨੂੰ ਵਿਆਹ ਤੋਂ ਬਾਅਦ ਅਕਸਰ ਤੰਗ ਪ੍ਰੇਸ਼ਾਨ ਕਰਦੀ ਆ ਰਹੀ ਹੈ। ਮੰਗਲਵਾਰ ਸ਼ਾਮ ਨੂੰ ਬੁਲਾ ਕੇ ਉਸ ਨਾਲ ਬਦਸਲੂਕੀ ਕੀਤੀ। ਇਸ ਤੋਂ ਬਾਅਦ ਉਹ ਆਪਣੀ ਇਕ ਸਹੇਲੀ ਨਾਲ ਉਸ ਦੇ ਘਰ ਆ ਗਈ। ਉਨ੍ਹਾਂ ਉਸ ਦੀ ਅਤੇ ਉਸ ਦੀ ਮਾਂ ਦਲਵਿੰਦਰ ਕੌਰ ਦੀ ਕੁੱਟਮਾਰ ਕੀਤੀ। ਉਸ ਕੋਲ ਘਟਨਾ ਦੀ ਸੀਸੀਟੀਵੀ ਫੁਟੇਜ ਹੈ, ਜਿਸ ਨੂੰ ਉਹ ਪੁਲਿਸ ਸਾਹਮਣੇ ਪੇਸ਼ ਕਰੇਗਾ। ਫਿਲਹਾਲ ਪੁਲਿਸ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
(For more Punjabi news apart from Husband and wife fighting each other Ludhiana News in punjabi, stay tuned to Rozana Spokesman)