Patiala News : ਪਟਿਆਲਾ 'ਚ ਕਿਸਾਨਾਂ ਵਲੋਂ ਪ੍ਰਨੀਤ ਕੌਰ ਦਾ ਵਿਰੋਧ ਜਾਰੀ, ਭਾਜਪਾ ਅਤੇ ਪ੍ਰਨੀਤ ਕੌਰ ਮੁਰਦਾਬਾਦ ਦੇ ਨਾਅਰੇ ਲਾਏ

By : BALJINDERK

Published : May 8, 2024, 5:42 pm IST
Updated : May 8, 2024, 5:42 pm IST
SHARE ARTICLE
 ਘਿਰਾਓ ਕਰਨ ਜਾ ਰਹੇ ਕਿਸਾਨ
ਘਿਰਾਓ ਕਰਨ ਜਾ ਰਹੇ ਕਿਸਾਨ

Patiala News : ਮਹਿਲ ਕਲਾਂ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਿਆ, ਕਈ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

Patiala News :  ਪਟਿਆਲਾ 'ਚ ਅੱਜ ਰਾਜਪੁਰਾ ਦੇ ਪਿੰਡ ਸੇਹਰੀ ਸੇਹਰਾ 'ਚ ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਹੋਈ ਕਿਸਾਨ ਦੀ ਮੌਤ ਦੇ ਮਾਮਲੇ 'ਚ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕਿਸਾਨ ਮੋਤੀ ਮਹਿਲ ਦਾ ਘਿਰਾਓ ਕਰਨ ਪਹੁੰਚੇ। ਮੋਤੀ ਮਹਿਲ ਦਾ ਘਿਰਾਓ ਕਰਨ ਲਈ ਵੱਡੀ ਗਿਣਤੀ ’ਚ ਕਿਸਾਨ ਇਕੱਠੇ ਹੋ ਗਏ ਹਨ।
ਇਸ ਮੌਕੇ ਸਥਿਤੀ ਨਾਲ ਨਜਿੱਠਣ ਲਈ ਪੈਲੇਸ ਦੇ ਆਲੇ-ਦੁਆਲੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਹੋਏ ਸਨ। ਜਿੱਥੇ ਕਿਸਾਨਾਂ ਨੂੰ ਰੋਕਿਆ ਗਿਆ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਅਤੇ ਪ੍ਰਨੀਤ ਕੌਰ ਮੁਰਦਾਬਾਦ ਦੇ ਨਾਅਰੇ ਲਾਏ।

ਲਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੇ ਕਿਸਾਨ ਸਾਥੀ ਜੋ ਮਹਿਲ ਕਲਾਂ ਦਾ ਘਿਰਾਓ ਕਰਨ ਆ ਰਹੇ ਸਨ, ਨੂੰ ਪੁਲਿਸ ਨੇ ਰਸਤੇ ਵਿਚ ਹੀ ਰੋਕ ਲਿਆ। ਰਾਜਪੁਰਾ ਨੇੜੇ ਢੱਡਰੀਆਂ ਵਾਲੇ ਜੱਟਾਂ ਟੋਲ ਪਲਾਜ਼ਾ ’ਤੇ ਕਈ ਕਿਸਾਨਾਂ ਨੂੰ ਰੋਕਿਆ ਗਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਫੁਵਾਰਾ ਚੌਕ ਵਿਖੇ ਵੀ ਰੋਕਿਆ ਗਿਆ ਹੈ। ਕਿਸਾਨ ਆਗੂ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਾਥੀ ਕਿਸਾਨਾਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

(For more news apart from   Protest against Praneet Kaur continues by farmers in Patiala  News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement