Sangrur News : ਲਹਿਰਾਗਾਗਾ ’ਚ ਭੇਤਭਰੇ ਹਾਲਾਤਾਂ ’ਚ ਨੌਜਵਾਨ ਦੀ ਹੋਈ ਮੌਤ 

By : BALJINDERK

Published : May 8, 2024, 1:59 pm IST
Updated : May 8, 2024, 1:59 pm IST
SHARE ARTICLE
ਮ੍ਰਿਤਕ ਗੁਰਲਾਲ ਸਿੰਘ ਦੀ ਫਾਇਲ ਫੋਟੋ
ਮ੍ਰਿਤਕ ਗੁਰਲਾਲ ਸਿੰਘ ਦੀ ਫਾਇਲ ਫੋਟੋ

ਡੇਢ ਮਹੀਨਾ ਪਹਿਲਾਂ ਹੋਇਆ ਸੀ ਪ੍ਰੇਮ ਵਿਆਹ, ਸਹੁਰੇ ਪਰਿਵਾਰ ’ਤੇ ਕਤਲ ਦਾ ਕੇਸ ਦਰਜ 

Sangrur News : ਲਹਿਰਗਾਗਾ ਦੇ ਇਕ ਪਰਿਵਾਰ 'ਤੇ ਉਸ ਵੇਲੇ ਕਹਿਰ ਢਹਿ ਗਿਆ, ਜਦੋਂ ਡੇਢ ਮਹੀਨਾ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦੀ ਭੇਤਭਰੇ ਹਾਲਤ ’ਚ ਮੌਤ ਹੋ ਗਈ। ਇਸੇ ਪਰਿਵਾਰ ਦੇ ਵੱਡੇ ਪੁੱਤ ਦਾ ਸਿਵਾ ਅਜੇ ਥੋੜ੍ਹੇ ਦਿਨ ਪਹਿਲਾਂ ਹੀ ਬਲ ਕੇ ਹਟਿਆ ਸੀ ਕਿ ਛੋਟੇ ਪੁੱਤ ਦੀ ਮੌਤ ਨੇ ਪਰਿਵਾਰ ਦਾ ਲੱਕ ਹੀ ਤੋੜ ਕੇ ਰੱਖ ਦਿੱਤਾ। ਇਸ ’ਤੇ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਸਹੁਰੇ ਪਰਿਵਾਰ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ।

ਇਹ ਵੀ ਪੜੋ:Dr Mandeep Kaur News : ਆਸਟ੍ਰੇਲੀਆ ਵਿਚ ਪੰਜਾਬਣ ਨੂੰ ਮਿਲਿਆ 'ਰੂਰਲ ਡਾਕਟਰ ਆਫ ਦਾ ਯੀਅਰ' ਸਨਮਾਨ 

ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਰਣਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲਹਿਰਾਗਾਗਾ ਦੇ ਵਾਰਡ ਨੰਬਰ-8 ਦੇ ਵਸਨੀਕ ਗੁਰਚਰਨ ਸਿੰਘ ਪੁੱਤਰ ਜੀਤ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਹੈ ਕਿ ਉਸ ਦੇ ਪੁੱਤਰ ਗੁਰਲਾਲ ਸਿੰਘ ਨੇ ਕਰੀਬ ਡੇਢ ਮਹੀਨਾ ਪਹਿਲਾਂ ਸਿਮਰਜੀਤ ਕੌਰ ਪੁੱਤਰੀ ਹਰਜੀਤ ਸਿੰਘ ਵਾਸੀ ਘੋੜੇਨਬ ਹਾਲ ਆਬਾਦ ਵਾਰਡ ਨੰਬਰ-12 ਲਹਿਰਾਗਾਗਾ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਉਹ ਭੱਠੇ ’ਤੇ ਕੌਹਰੀਆਂ ਲੱਗਿਆ ਹੋਇਆ ਸੀ। ਜਦੋਂ ਉਹ 4 ਤੇ 5 ਮਈ ਦੀ ਦਰਮਿਆਨੀ ਰਾਤ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੌਹਰੀਆਂ ਤੋਂ ਘੋੜੇਨਬ ਵੱਲ ਆ ਰਿਹਾ ਸੀ ਤਾਂ ਕਿਸੇ ਨੇ ਫੋਨ ਕਰ ਕੇ ਦੱਸਿਆ ਕਿ ਤੁਹਾਡੇ ਪੁੱਤਰ ਦਾ ਐਕਸੀਡੈਂਟ ਹੋ ਗਿਆ ਹੈ।

(For more news apart from young man died under mysterious circumstances in Lehragaga News in Punjabi, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement