
Holidays cancelled of Punjab Police : ਭਾਰਤ-ਪਾਕਿ ਤਣਾਅ ਵਿਚਕਾਰ ਡੀ.ਜੀ.ਪੀ ਗੌਰਵ ਯਾਦਵ ਨੇ ਜਾਰੀ ਕੀਤੇ ਹੁਕਮ
Holidays of all officers and employees of Punjab Police cancelled Latest News in Punjabi : ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਹੁਕਮਾਂ ਉਤੇ ਪੁਲਿਸ ਪ੍ਰਸ਼ਾਸਨ ਨੇ ਪ੍ਰਬੰਧਕੀ ਕਾਰਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ।
ਡੀ.ਜੀ.ਪੀ ਗੌਰਵ ਯਾਦਵ ਦੇ ਦਫ਼ਤਰ ਵਲੋਂ ਜਾਰੀ ਪੱਤਰ ਨੰਬਰ 2946-3045-E-3(3) ਵਿਚ ਲਿਖਿਆ ਗਿਆ ਹੈ ਕਿ ਪ੍ਰਬੰਧਕੀ ਕਾਰਨਾਂ ਕਰ ਕੇ ਪੰਜਾਬ ਪੁਲਿਸ ਵਿਭਾਗ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਬੁਧਵਾਰ 7 ਮਈ ਤੋਂ ਪੂਰੀ ਤਰ੍ਹਾਂ ਬੰਦ ਕਰ ਦਿਤੀਆਂ ਗਈਆਂ ਹਨ।
ਪੱਤਰ ਵਿਚ ਲਿਖਿਆ ਹੈ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਛੁੱਟੀ ਸਿਰਫ਼ ਵਿਸ਼ੇਸ਼ ਹਾਲਾਤਾਂ ਵਿਚ ਹੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਮਨਜ਼ੂਰ ਕੀਤੀ ਜਾਵੇਗੀ। ਡੀ.ਜੀ.ਪੀ. ਦਫ਼ਤਰ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਈ-ਮੇਲ ਰਾਹੀਂ ਭੇਜ ਦਿਤੀਆਂ ਗਈਆਂ ਹਨ।