Jalandhar News: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਾਗਰਿਕਾਂ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਦੀ ਅਪੀਲ
Published : May 8, 2025, 2:14 pm IST
Updated : May 8, 2025, 2:21 pm IST
SHARE ARTICLE
Jalandhar Deputy Commissioner Dr. Himanshu Agarwal appeals to citizens to shop with restraint
Jalandhar Deputy Commissioner Dr. Himanshu Agarwal appeals to citizens to shop with restraint

 ਕਿਹਾ, ਜਮ੍ਹਾਂਖ਼ੋਰੀ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਪਰ ਭਵਿੱਖ ’ਚ ਹੋਣ ਵਾਲੀ ਮੌਕ ਡਰਿੱਲ ਦੀ ਪੂਰੀ ਗੰਭੀਰਤਾ ਨਾਲ ਪਾਲਣਾ ਕਰਨ ਦੇ ਨਿਰਦੇਸ਼

Jalandhar Deputy Commissioner Dr. Himanshu Agarwal appeals to citizens to shop with restraint

ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਾਗਰਿਕਾਂ ਨੂੰ ਸੰਜਮ ਨਾਲ ਅਤੇ ਸੋਚ-ਵਿਚਾਰ ਕੇ ਖ਼ਰੀਦਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਘਬਰਾਹਟ ਵਿੱਚ ਆ ਕੇ ਧੜਾਧੜ ਖ਼ਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੇ ਐਮਰਜੈਂਸੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨਾਲ ਖੜ੍ਹਾ ਹੈ।

ਡਾ. ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਹਾਲਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਜਨਤਾ ਨੂੰ ਹਰ ਪ੍ਰਕਾਰ ਦੀ ਸਹਾਇਤਾ ਤੇ ਸਹਿਯੋਗ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। 

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਸਮੇਤ ਕਿਸੇ ਵੀ ਚੀਜ਼ ਦੀ ਜਮ੍ਹਾਂਖ਼ੋਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਮ੍ਹਾਂਖ਼ੋਰੀ ਜਾਂ ਕਾਲਾਬਾਜ਼ਾਰੀ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਡੀ.ਐਫ.ਐਸ.ਸੀ. ਨੂੰ ਜਮ੍ਹਾਂਖ਼ੋਰੀ ’ਤੇ ਸਖ਼ਤ ਨਿਗਰਾਨੀ ਰੱਖਣ ਅਤੇ ਗ਼ਲਤ ਇਰਾਦੇ ਨਾਲ ਥੋਕ ਵਿੱਚ ਖ਼ਰੀਦਦਾਰੀ ਕਰਨ ਵਾਲਿਆਂ ਦੀ ਸੂਚੀ ਤਿਆਰ ਕਰ ਕੇ ਪ੍ਰਸ਼ਾਸਨ ਨਾਲ ਸਾਂਝੀ ਕਰਨ ਦੇ ਨਿਰਦੇਸ਼ ਵੀ ਦਿੱਤੇ। 

ਇਸ ਦੇ ਨਾਲ ਹੀ, ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਭਵਿੱਖ ਵਿੱਚ ਹੋਣ ਵਾਲੀ ਮੌਕ ਡਰਿੱਲ ਦੀ ਪੂਰੀ ਗੰਭੀਰਤਾ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਮੌਕ ਡਰਿੱਲ ਘੱਟ ਸਮੇਂ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਲੈਕ ਆਊਟ ਡਰਿੱਲ ਦੌਰਾਨ ਲਾਈਟ ਬੰਦ ਕਰ ਦਿੱਤੀ ਜਾਵੇਗੀ ਅਤੇ ਟ੍ਰੈਫਿਕ ਲਾਈਟਾਂ ਵੀ ਬੰਦ ਰਹਿਣਗੀਆਂ। ਉਨ੍ਹਾਂ ਅਪੀਲ ਕੀਤੀ ਕਿ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖੇ ਜਾਣ।

ਜੇਕਰ ਕਿਸੇ ਵਜ੍ਹਾ ਕਾਰਨ ਇਹ ਚਲਾਉਣੇ ਵੀ ਹਨ ਤਾਂ ਇਸ ਤਰ੍ਹਾਂ ਚਲਾਏ ਜਾਣ ਕਿ ਰੌਸ਼ਨੀ ਖਿੜਕੀਆਂ ਦਰਵਾਜ਼ਿਆਂ ਵਿੱਚੋਂ ਬਾਹਰ ਨਾ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵਾਹਨਾਂ ’ਤੇ ਗ਼ੈਰ-ਜ਼ਰੂਰੀ ਸਫ਼ਰ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਕੋਈ ਵਾਹਨ ਸੜਕ ’ਤੇ ਜਾ ਰਿਹਾ ਹੈ ਤਾਂ ਉਸ ਦੀਆਂ ਲਾਈਟਾਂ ਬੰਦ ਕਰ ਕੇ ਉਸ ਨੂੰ ਸੜਕ ਦੇ ਕਿਨਾਰੇ ਰੋਕ ਲਿਆ ਜਾਵੇ।

ਡਾ. ਅਗਰਵਾਲ ਨੇ ਕਿਹਾ ਕਿ ਜੇਕਰ ਬਿਨਾਂ ਮੌਕ ਡਰਿੱਲ ਦੀ ਅਨਾਊਂਸਮੈਂਟ ਤੋਂ ਵੀ ਸਾਇਰਨ ਦੀ ਆਵਾਜ਼ ਸੁਣਾਈ ਦਿੰਦੀ ਹੈ ਤਾਂ ਤੁਰੰਤ ਮੌਕ ਡਰਿੱਲ ਦੌਰਾਨ ਕੀਤੇ ਅਭਿਆਸ ਨੂੰ ਅਮਲ ਵਿੱਚ ਲਿਆਂਦਾ ਜਾਵੇ। 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਲੋਕ ਹਿੱਤ ਵਿੱਚ ਜਾਰੀ ਐਡਵਾਈਜ਼ਰੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਅਫ਼ਵਾਹ ਫੈਲਾਉਂਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਓਧਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਡੀ.ਐਫ.ਐਸ.ਸੀ. ਨਰਿੰਦਰ ਸਿੰਘ ਵੱਲੋਂ ਡੀ. ਮਾਰਟ ਸਮੇਤ ਵੱਖ-ਵੱਖ ਸਟੋਰਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਪ੍ਰਬੰਧਕਾਂ ਨੂੰ ਵਿਅਕਤੀਗਤ ਲੋਕਾਂ ਨੂੰ ਥੋਕ ਵਿੱਚ ਸਾਮਾਨ ਨਾ ਵੇਚਣ ਅਤੇ ਗਾਹਕਾਂ ਨੂੰ ਵੀ ਬਿਨਾਂ ਲੋੜ ਤੋਂ ਥੋਕ ਵਿੱਚ ਖ਼ਰੀਦਦਾਰੀ ਨਾ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ। ਡੀ.ਐਫ.ਐਸ.ਸੀ. ਨੇ ਦੱਸਿਆ ਕਿ ਸਟੋਰ ਵਿੱਚ ਨਿਯਮਿਤ ਤੌਰ ’ਤੇ ਘੋਸ਼ਣਾਵਾਂ ਵੀ ਕਰਵਾਈਆਂ ਜਾ ਰਹੀਆਂ ਹਨ ਕਿ ਨਿਯਮਿਤ ਲੋੜ ਮੁਤਾਬਕ ਹੀ ਸਾਮਾਨ ਖਰੀਦਿਆ ਜਾਵੇ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement