
20 ਮਈ 2025 ਨੂੰ ਪੇਸ਼ ਹੋਣ ਦਾ ਹੁਕਮ
Notice issued to 2 including Dharamsot's son in fraud case
ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਹਰਪ੍ਰੀਤ ਸਿੰਘ ਵਿਰੁੱਧ ਧੋਖਾਧੜੀ ਦੇ ਇੱਕ ਗੰਭੀਰ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਮਾਮਲਾ ਵਿਜਿਲੈਂਸ ਵਿਭਾਗ ਵੱਲੋਂ ਦਰਜ ਕੀਤਾ ਗਿਆ ਹੈ।
ਮਾਰਚ 2023 ਵਿੱਚ ਸਾਬਕਾ ਮੰਤਰੀ ਧਰਮਸੋਤ ਦੇ ਪੁੱਤਰ ਤੇ ਚਾਰ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਇੱਕ ਦਿਨ ਉਨ੍ਹਾਂ ਨੇ 60 ਲੱਖ ਰੁਪਏ ਦਾ ਪਲਾਟ ਖ਼ਰੀਦਿਆ ਅਤੇ ਇਸ ਨੂੰ 25 ਲੱਖ ਰੁਪਏ ਵਿੱਚ ਵੇਚ ਦਿੱਤਾ। ਇਸ ਤਰ੍ਹਾਂ ਸਰਕਾਰੀ ਖਜ਼ਾਨੇ ਨੂੰ ਧੋਖਾਧੜੀ ਨਾਲ ਨੁਕਸਾਨ ਪਹੁੰਚਾਇਆ ਗਿਆ। ਵਿਜੀਲੈਂਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਕਾਰਵਾਈ ਖਰੀਦ-ਫਰੋਖਤ ਅਤੇ ਮਨੀ ਲਾਂਡਰਿੰਗ ਨਾਲ ਜੋੜੀ ਜਾ ਰਹੀ ਹੈ। ਵਿਜਿਲੈਂਸ ਵਿਭਾਗ ਨੇ ਆਪਣੀ ਰਿਪੋਰਟ 'ਚ ਇਹ ਵੀ ਦੱਸਿਆ ਕਿ ਇਸ ਸੌਦੇ ਵਿਚ ਨਕਲੀ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਗਈ।
ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਸਾਧੂ ਸਿੰਘ ਧਰਮਸੋਤ ਅਦਾਲਤ ਵਿੱਚ ਹਾਜ਼ਰ ਹੋਏ, ਪਰ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਪੇਸ਼ ਨਹੀਂ ਹੋਏ।
ਅਦਾਲਤ ਨੇ ਇਸ ਗ਼ੈਰਹਾਜ਼ਰੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੋਵਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ 20 ਮਈ 2025 ਨੂੰ ਅਗਲੀ ਪੇਸ਼ੀ ਲਈ ਹਾਜ਼ਰ ਹੋਣ ਦਾ ਹੁਕਮ ਦਿੱਤਾ ਗਿਆ ਹੈ।