ਖ਼ਬਰਾਂ |

ਤਾਜ਼ਾ |

ਮੋਗਾ ਪੁਲਿਸ ਦੀ ਵੱਡੀ ਕਾਰਵਾਈ, ਕਾਰ ਵਿਚੋਂ 1 ਕਿੱਲੋ ਅਫੀਮ ਬਰਾਮਦ, 4 ਤਸਕਰ ਕਾਬੂ
Published : May 8, 2026, 7:53 pm IST
Updated : May 8, 2026, 7:53 pm IST
SHARE ARTICLE
Major operation by Moga Police, 1 kg of opium recovered from car, 4 smugglers arrested
Major operation by Moga Police, 1 kg of opium recovered from car, 4 smugglers arrested

ਬਿਲਾਸਪੁਰ ਪੁਲ ਹੇਠਾਂ ਨਾਕਾਬੰਦੀ ਦੌਰਾਨ ਪੁਲਿਸ ਨੂੰ ਮਿਲੀ ਸਫਲਤਾ

ਮੋਗਾ: ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਅਉਡੀ ਕਾਰ ਵਿਚੋਂ ਕਰੀਬ 1 ਕਿਲੋ ਅਫੀਮ ਬਰਾਮਦ ਕਰਦੇ ਹੋਏ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਬਿਲਾਸਪੁਰ ਪੁਲ ਦੇ ਹੇਠਾਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਕਾਲੇ ਰੰਗ ਦੀ ਆਡੀ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਾਰ ਵਿਚੋਂ 1 ਕਿਲੋ ਅਫੀਮ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਾਰ ਸਵਾਰ 4 ਵਿਅਕਤੀਆਂ ਨੂੰ ਕਾਬੂ ਕਰ ਲਿਆ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਲੁਧਿਆਣਾ ਅਤੇ ਬਰਨਾਲਾ ਜ਼ਿਲ੍ਹਿਆਂ ਨਾਲ ਸੰਬੰਧਤ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਦਾਲਤ ਤੋਂ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਬਰਾਮਦ ਕੀਤੀ ਗਈ ਅਫੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਅੱਗੇ ਕਿਹੜੇ ਲੋਕਾਂ ਤੱਕ ਕੀਤੀ ਜਾਣੀ ਸੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM
Advertisement