ਖ਼ਬਰਾਂ |

ਤਾਜ਼ਾ |

‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026' ਵਿਰੁੱਧ ਪਟੀਸ਼ਨ ਹਾਈ ਕੋਰਟ ਵੱਲੋਂ ਖਾਰਜ
Published : May 8, 2026, 6:14 pm IST
Updated : May 8, 2026, 6:14 pm IST
SHARE ARTICLE
Petition against ‘Sri Guru Granth Sahib Satkar Act 2026' dismissed by High Court
Petition against ‘Sri Guru Granth Sahib Satkar Act 2026' dismissed by High Court

ਅਦਾਲਤ ਨੇ ਪਟੀਸ਼ਨਰ ਸਿਮਰਨਜੀਤ ਸਿੰਘ 'ਤੇ ਲਾਇਆ 10,000 ਰੁਪਏ ਜੁਰਮਾਨਾ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਬਣਾਏ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ (PIL) ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਨਾ ਸਿਰਫ਼ ਪਟੀਸ਼ਨ ਰੱਦ ਕੀਤੀ, ਸਗੋਂ ਪਟੀਸ਼ਨਰ 'ਤੇ 10,000 ਰੁਪਏ ਦਾ ਜੁਰਮਾਨਾ ਵੀ ਲਾਇਆ।

ਪਟੀਸ਼ਨਰ ਦੇ ਕਿਰਦਾਰ 'ਤੇ ਉੱਠੇ ਸੀ ਸਵਾਲ:

ਸੁਣਵਾਈ ਦੌਰਾਨ ਸਰਕਾਰੀ ਪੱਖ ਨੇ ਪਟੀਸ਼ਨਰ ਸਿਮਰਨਜੀਤ ਸਿੰਘ (ਨਿਵਾਸੀ ਜਲੰਧਰ) ਦੀ ਨੀਅਤ ਅਤੇ ਪਿਛੋਕੜ 'ਤੇ ਗੰਭੀਰ ਇਤਰਾਜ਼ ਜਤਾਏ ਸੀ। ਸਰਕਾਰ ਵੱਲੋਂ ਦਲੀਲ ਦਿੱਤੀ ਗਈ ਸੀ ਕਿ:

ਪਟੀਸ਼ਨਰ ਦੇ ਖ਼ਿਲਾਫ਼ ਕਈ ਪੁਲਿਸ ਮਾਮਲੇ (FIR) ਦਰਜ ਹਨ। ਉਸ ਵੱਲੋਂ ਪਹਿਲਾਂ ਦਾਇਰ ਕੀਤੀਆਂ ਕਈ ਪਟੀਸ਼ਨਾਂ ਨੂੰ ਅਦਾਲਤ ਪਹਿਲਾਂ ਹੀ ਬੇਬੁਨਿਆਦ ਦੱਸ ਕੇ ਖਾਰਜ ਕਰ ਚੁੱਕੀ ਹੈ। ਬਾਰ ਕੌਂਸਲ ਵੱਲੋਂ ਪਟੀਸ਼ਨਰ ਦਾ ਲਾਇਸੈਂਸ ਵੀ ਸਸਪੈਂਡ ਕੀਤਾ ਜਾ ਚੁੱਕਾ ਹੈ।

ਕਿਹੜੀਆਂ ਕਾਨੂੰਨੀ ਦਲੀਲਾਂ ਨਾਲ ਐਕਟ ਨੂੰ ਦਿੱਤੀ ਗਈ ਸੀ ਚੁਣੌਤੀ?

ਪਟੀਸ਼ਨਰ ਨੇ ਇਸ ਐਕਟ ਨੂੰ ਸੰਵਿਧਾਨ ਦੇ ਵਿਰੁੱਧ ਦੱਸਦਿਆਂ ਹੇਠ ਲਿਖੇ ਨੁਕਤੇ ਚੁੱਕੇ ਸਨ:

ਰਾਸ਼ਟਰਪਤੀ ਦੀ ਮਨਜ਼ੂਰੀ ਦਾ ਮੁੱਦਾ: ਪਟੀਸ਼ਨ ਅਨੁਸਾਰ, ਅਪਰਾਧਿਕ ਕਾਨੂੰਨ 'ਸਮਵਰਤੀ ਸੂਚੀ' ਦਾ ਵਿਸ਼ਾ ਹੈ। ਸੰਵਿਧਾਨ ਦੀ ਧਾਰਾ 254(2) ਮੁਤਾਬਕ ਅਜਿਹੇ ਸਖ਼ਤ ਕਾਨੂੰਨ ਲਈ ਰਾਸ਼ਟਰਪਤੀ ਦੀ ਸਹਿਮਤੀ ਜ਼ਰੂਰੀ ਹੈ, ਜਦੋਂ ਕਿ ਇਸ ਨੂੰ ਸਿਰਫ਼ ਰਾਜਪਾਲ ਦੀ ਮਨਜ਼ੂਰੀ ਨਾਲ ਲਾਗੂ ਕੀਤਾ ਗਿਆ। 

ਧਰਮ ਨਿਰਪੱਖਤਾ ਦੀ ਉਲੰਘਣਾ: ਦਲੀਲ ਦਿੱਤੀ ਗਈ ਸੀ ਕਿ ਕਿਸੇ ਇੱਕ ਵਿਸ਼ੇਸ਼ ਧਰਮ ਲਈ ਵੱਖਰਾ ਕਾਨੂੰਨ ਬਣਾਉਣਾ ਸੰਵਿਧਾਨ ਦੇ 'ਧਰਮ ਨਿਰਪੱਖ' ਢਾਂਚੇ ਅਤੇ ਧਾਰਾ 14 (ਬਰਾਬਰੀ ਦਾ ਅਧਿਕਾਰ) ਦੇ ਖ਼ਿਲਾਫ਼ ਹੈ।

ਸਖ਼ਤ ਸਜ਼ਾਵਾਂ 'ਤੇ ਇਤਰਾਜ਼: ਐਕਟ ਦੀ ਧਾਰਾ 5(3) ਤਹਿਤ ਬੇਅਦਬੀ ਦੀ ਸਾਜ਼ਿਸ਼ ਲਈ 'ਉਮਰ ਕੈਦ' ਦੀ ਸਜ਼ਾ ਨੂੰ ਪਟੀਸ਼ਨਰ ਨੇ ਗੈਰ-ਵਾਜਬ ਅਤੇ ਮਨਮਾਨੀ ਕਰਾਰ ਦਿੱਤਾ ਸੀ।

ਬੋਲਣ ਦੀ ਆਜ਼ਾਦੀ 'ਤੇ ਖ਼ਤਰਾ: ਪਟੀਸ਼ਨ ਵਿੱਚ ਕਿਹਾ ਗਿਆ ਕਿ 'ਬੇਅਦਬੀ' ਦੀ ਪਰਿਭਾਸ਼ਾ ਅਸਪਸ਼ਟ ਹੋਣ ਕਾਰਨ ਇਹ ਧਾਰਾ 19 ਤਹਿਤ ਮਿਲੀ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ 'ਤੇ ਮਾੜਾ ਅਸਰ ਪਾ ਸਕਦੀ ਹੈ।

ਅਦਾਲਤ ਦਾ ਸਟੈਂਡ:

ਹਾਈ ਕੋਰਟ ਨੇ ਪਟੀਸ਼ਨਰ ਦੇ ਪਿਛੋਕੜ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਟੀਸ਼ਨ ਨੂੰ ਸੁਣਵਾਈ ਦੇ ਯੋਗ ਨਹੀਂ ਸਮਝਿਆ ਅਤੇ ਜੁਰਮਾਨੇ ਸਮੇਤ ਇਸ ਨੂੰ ਖਾਰਜ ਕਰ ਦਿੱਤਾ। ਇਸ ਫੈਸਲੇ ਨਾਲ ਪੰਜਾਬ ਸਰਕਾਰ ਦੇ ਇਸ ਨਵੇਂ ਕਾਨੂੰਨ ਨੂੰ ਫਿਲਹਾਲ ਵੱਡੀ ਕਾਨੂੰਨੀ ਰਾਹਤ ਮਿਲੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Giani Raghbir Singh ਨੇ ਉਹੀ ਬਿਆਨ ਦਿੱਤੇ,ਜੋ ਗੁਨਾਹ Sukhbir Badal ਨੇ ਕਬੂਲ ਕੀਤੇ, ਇਸ 'ਚ ਕੁਝ ਨਹੀਂ ਗਲਤ

13 Jun 2026 2:52 PM

ਦੇਸ਼ 'ਚ ਮਹਿੰਗਾਈ ਦਾ ਝਟਕਾ, ਲਗਾਤਾਰ ਪੰਜਵੇਂ ਮਹੀਨੇ ਮਹਿੰਗਾਈ 'ਚ ਵਾਧਾ

13 Jun 2026 2:50 PM

ਮੋਦੀ ਸਰਕਾਰ ਨੇ ਹੁਣ Petrol-Diesel ਦੀ ਖ਼ਰੀਦ ਨੂੰ ਲੈ ਕੇ ਨਵੇਂ ਨਿਯਮ ਕੀਤੇ ਤੈਅ, ਇਨ੍ਹਾਂ ਸ਼ਰਤਾਂ 'ਤੇ ਕੀਤੀ ਜਾ ਸਕੇਗੀ ਖ਼ਰੀਦ

12 Jun 2026 3:08 PM

Amritsar Beadbi Case: "ਮੈਂ ਨਹੀਂ ਡਰਦਾ", ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦਾ ਵੀਡੀਓ ਆਇਆ ਸਾਹਮਣੇ

12 Jun 2026 3:05 PM

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM
Advertisement