ਕੈਪਟਨ ਦੀ ਹਾਈਕੋਰਟ ਨੂੰ ਅਪੀਲ, ਬਲਾਤਕਾਰ ਮਾਮਲਿਆਂ ’ਚ ਤੇਜ਼ੀ ਨਾਲ ਮੁਕੱਦਮੇ ਚਲਾਏ ਜਾਣ
Published : Jun 8, 2019, 6:47 pm IST
Updated : Jun 8, 2019, 6:49 pm IST
SHARE ARTICLE
Captain Amarinder Singh
Captain Amarinder Singh

ਅਜਿਹੇ ਕੇਸਾਂ ਵਿਚ ਤੇਜ਼ੀ ਨਾਲ ਮੁਕੱਦਮੇ ਦੀ ਕਾਰਵਾਈ ਮੁਕੰਮਲ ਕਰਨ ਲਈ ਹੇਠਲੀਆਂ ਅਦਾਲਤਾਂ ਨੂੰ ਸਲਾਹ ਦੇਣ ਵਾਸਤੇ ਵੀ ਚੀਫ ਜਸਟਿਸ ਨੂੰ ਆਖਿਆ

ਚੰਡੀਗੜ੍ਹ: ਬਲਾਤਕਾਰ ਦੇ ਮਾਮਲਿਆਂ ਵਿਚ ਸੁਣਵਾਈ 'ਚ ਦੇਰੀ ਉਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਕੇਸਾਂ 'ਚ ਤੇਜ਼ੀ ਨਾਲ ਮੁਕੱਦਮੇ ਚਲਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੂੰ ਫਾਸਟ-ਟ੍ਰੈਕ ਵਿਧੀ ਵਿਧਾਨ ਸਥਾਪਤ ਕਰਨ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਅਜਿਹੇ ਕੇਸਾਂ ਦੀ ਤੇਜ਼ੀ ਨਾਲ ਸੁਣਵਾਈ ਨੂੰ ਮੁਕੰਮਲ ਕਰਵਾਉਣ ਲਈ ਅਪਣੇ ਅਧਿਕਾਰ ਖੇਤਰ ਹੇਠਲੀਆਂ ਸਬੰਧਤ ਅਦਾਲਤਾਂ ਨੂੰ ਵੀ ਸਲਾਹ ਦੇਣ ਲਈ ਆਖਿਆ ਹੈ। 

Punjab And Haryana HighcourtPunjab And Haryana Highcourt

ਇਸ ਸਬੰਧ ਵਿਚ ਮੁੱਖ ਮੰਤਰੀ ਨੇ ਚੀਫ ਜਸਟਿਸ ਨੂੰ ਇਕ ਪੱਤਰ ਲਿਖਿਆ ਹੈ। ਸੰਗਰੂਰ ਪੁਲਿਸ ਵਲੋਂ ਧੂਰੀ ਵਿਖੇ ਨਬਾਲਗ ਨਾਲ ਬਲਤਾਕਾਰ ਕਰਨ ਦੇ ਕੇਸ ਵਿਚ ਸੱਤ ਦਿਨਾਂ 'ਚ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਲਿਖੇ ਇਸ ਪੱਤਰ ਵਿਚ ਕਿਹਾ ਹੈ ਕਿ ਇਨ੍ਹਾਂ ਕੇਸਾਂ 'ਚ ਤੇਜ਼ੀ ਨਾਲ ਮਕੱਦਮਾ ਚਲਾਇਆ ਜਾਣਾ ਜ਼ਰੂਰੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਨਿਆਂ ਦੇ ਹੇਠ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ। 

ਕੈਪਟਨ ਅਮਰਿੰਦਰ ਸਿੰਘ ਨੇ ਕਰੀਮਿਨਲ ਪ੍ਰੋਸੀਡਰ ਕੋਡ ਦੀ ਧਾਰਾ 173 (1-ਏ) ਦੀ ਸੋਧੀ ਵਿਵਸਥਾ ਵੱਲ ਚੀਫ ਜਸਟਿਸ ਦਾ ਧਿਆਨ ਲਿਆਂਦਾ ਜਿਸ ਵਿਚ ਇੰਡੀਅਨ ਪੀਨਲ ਕੋਡ ਦੀ ਧਾਰਾ 376, 376 ਏ, 376 ਬੀ, 376 ਸੀ, 376 ਡੀ, 376 ਡੀ.ਏ., 376 ਡੀ.ਬੀ. ਅਤੇ 376 ਈ ਦੇ ਹੇਠ ਦਰਜ ਕੇਸਾਂ ਵਿਚ ਜਾਂਚ ਦੇ ਲਈ ਸਮੇਂ ਸੀਮਾ ਨਿਰਧਾਰਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਸੂਬਾ ਪੁਲਿਸ ਨੂੰ ਅਜਿਹੇ ਜ਼ੁਰਮਾਂ ਨਾਲ ਸਬੰਧਤ ਕੇਸਾਂ ਦੀ ਪੜਤਾਲ ਨਿਰਧਾਰਤ ਸਮੇਂ ਸੀਮਾ ਵਿਚ ਯਕੀਨੀ ਬਣਾਉਣ ਲਈ ਵਾਰ ਵਾਰ ਨਿਰਦੇਸ਼ ਦਿੱਤੇ ਗਏ ਹਨ।

Captain Amarinder SinghCaptain Amarinder Singh

ਉਨ੍ਹਾਂ ਅੱਗੇ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਅਜਿਹੇ ਮਾਮਲਿਆਂ ਵਿਚ ਪੜਤਾਲ ਸਮੇਂ ਸਿਰ ਮੁਕੰਮਲ ਹੋਣ ਦੇ ਬਾਵਜੂਦ ਅਦਾਲਤਾਂ ਵਿਚ ਮੁਕੱਦਮੇ ਇੱਛਕ ਸਮੇਂ ਤੋਂ ਜ਼ਿਆਦਾ ਸਮਾਂ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੀੜਤਾਂ ਨੂੰ ਨਿਆਂ ਵਿਚ ਦੇਰੀ ਦੇ ਕਾਰਨ ਆਮ ਲੋਕਾਂ ਨੂੰ ਠੇਸ ਪਹੁੰਚਦੀ ਹੈ ਅਤੇ ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਅਜਿਹੇ ਕੇਸਾਂ ਖਾਸ ਕਰ ਬਲਾਤਕਾਰ ਨਾਲ ਸਬੰਧਤ ਕੇਸਾਂ ਵਿਚ ਮੁਕੱਦਮਾ ਬਿਨਾਂ ਕਿਸੇ ਦੇਰੀ ਤੋਂ ਤੇਜ਼ੀ ਨਾਲ ਚਲਾਇਆ ਜਾਣਾ ਚਾਹੀਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement