ਸੱਸ ਨੂੰ ਬੇਰਹਿਮੀ ਨਾਲ ਕੁੱਟਦੀ ਨੂੰਹ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ
Published : Jun 8, 2019, 12:56 pm IST
Updated : Jun 8, 2019, 12:56 pm IST
SHARE ARTICLE
Elderly Woman Beaten in Mahendragarh By Daughter In Law
Elderly Woman Beaten in Mahendragarh By Daughter In Law

ਘਟਨਾ ਦੀ ਸ਼ਿਕਾਇਤ ਪੀੜਤ ਦੀ ਪੋਤੀ ਨੇ ਕੀਤੀ

ਹਰਿਆਣਾ- ਹਰਿਆਣਾ ਦੇ ਮਹੇਂਦਰਗੜ੍ਹ ਜ਼ਿਲ੍ਹੇ ਵਿਚੋਂ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਮਹੇਂਦਰਗੜ੍ਹ ਜ਼ਿਲ੍ਹੇ ਵਿਚ ਆਪਣੀ ਨੂੰਹ ਵੱਲੋਂ ਸੱਸ ਨੂੰ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਦੇਖਦੇ ਹੀ ਪੁਲਿਸ ਪ੍ਰਸ਼ਾਸ਼ਨ ਹਰਕਤ ਵਿਚ ਆ ਗਈ ਹੈ। ਨੂੰਹ ਵੱਲੋਂ ਸੱਸ ਦੀ ਬੇਰਹਿਮੀ ਨਾਲ ਕੁੱਟ ਮਾਰ ਕੀਤੀ ਗਈ ਜਿਸ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ।



 

ਇਹ ਘਟਨਾ ਮਹੇਂਦਰਗੜ੍ਹ ਦੇ ਨਿਵਾਜ ਪਿੰਡ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਸ਼ਿਕਾਇਤ ਪੀੜਤ ਦੀ ਪੋਤੀ ਨੇ ਕੀਤੀ। ਪੁਲਿਸ ਨੇ ਕਿਹਾ ਕਿ ਅਸੀਂ ਪਹਿਲਾਂ ਪੀੜਤ ਦੀ ਮੈਡੀਕਲ ਜਾਂਚ ਕਰਾਂਗੇ ਫਿਰ ਉਹ ਜਿੱਥੇ ਕਹਿਣਗੇ ਅਸੀਂ ਉਸ ਨੂੰ ਉੱਥੇ ਹੀ ਲੈ ਕੇ ਜਾਵਾਂਗੇ।



 

ਓਧਰ ਇਸ ਘਟਨਾ ਦਾ ਵੀਡੀਓ ਇਕ ਵਿਅਕਤੀ ਨੇ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖਟੜ ਨੂੰ ਟੈਗ ਕਰ ਕੇ ਭੇਜਿਆ ਜਿਸ ਤੋਂ ਬਾਅਦ ਉਹਨਾਂ ਨੇ ਇਸ ਘਟਨਾ ਨੂੰ ਬਹੁਤ ਹੀ ਨੀਚ ਹਰਕਤ ਦੱਸਿਆ। ਉਹਨਾਂ ਨੇ ਕਿਹਾ ਕਿ ਇਸ ਸਮਾਜ ਵਿਚ ਇਸ ਤਰ੍ਹਾਂ ਦੇ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਕ ਵਿਅਕਤੀ ਨੇ ਮਨੋਹਰ ਲਾਲ ਨੂੰ ਟੈਗ ਕਰਦੇ ਹੋਏ ਲਿਖਿਆ ਕਿ ਇਸ ਵੀਡੀਓ ਨੂੰ ਪੀੜਤ ਦੇ ਗੁਆਂਢੀ ਨੇ ਬਣਾਇਆ ਹੈ ਅਤੇ ਮਦਦ ਦੀ ਮੰਗ ਕੀਤੀ ਹੈ।  

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement