ਜਸਪਾਲ ਕਤਲ ਕਾਂਡ ‘ਚ ਗ੍ਰਿਫ਼ਤਾਰ ਕੀਤੇ ਮੁਲਜ਼ਮ 3 ਦਿਨਾਂ ਪੁਲਿਸ ਰਿਮਾਂਡ ‘ਤੇ
Published : Jun 8, 2019, 6:15 pm IST
Updated : Jun 8, 2019, 6:19 pm IST
SHARE ARTICLE
Jaspal Singh
Jaspal Singh

ਪੁਲਿਸ ਹਿਰਾਸਤ ‘ਚ ਮਾਰੇ ਗਏ ਜਸਪਾਲ ਸਿੰਘ ਦੇ ਮੌਤ ਮਾਮਲਾ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ...

ਫਰੀਦਕੋਟ: ਪੁਲਿਸ ਹਿਰਾਸਤ ‘ਚ ਮਾਰੇ ਗਏ ਜਸਪਾਲ ਸਿੰਘ ਦੇ ਮੌਤ ਮਾਮਲਾ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਰਣਧੀਰ ਸਿੰਘ ਨੂੰ ਪੁਲਿਸ ਵੱਲੋਂ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਰਣਧੀਰ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਰਣਧੀਰ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਬੀਤੇ ਦਿਨੀਂ ਪੁਲਿਸ ਨੇ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਸੀ।

Arrest Arrest

ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਪਰਵਾਰ ਨੂੰ 5 ਲੱਖ ਰੁਪਏ ਮਾਲੀ ਸਹਾਇਤਾ ਅਤੇ ਪਰਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਸੀ। ਹਾਲਾਂਕਿ ਅਜੇ ਤੱਕ ਸਿਰ ਤੌੜ ਯਤਨ ਕਰਨ ਦੇ ਬਾਵਜੂਦ ਵੀ ਜਸਪਾਲ ਦੀ ਲਾਸ਼ ਬਰਾਮਦ ਨਹੀਂ ਕੀਤੀ ਜਾ ਸਕੀ ਹੈ। ਇਥੇ ਦੱਸਣਯੋਗ ਹੈ ਕਿ 18 ਮਈ ਨੂੰ ਪੁਲਿਸ ਹਿਰਾਸਤ ’ਚ ਮਾਰੇ ਗਏ ਜਸਪਾਲ ਸਿੰਘ ਦੇ ਪਰਵਾਰ ਤੇ ਪੁਲਿਸ ਦਰਮਿਆਨ ਆਖ਼ਰ ਸਮਝੌਤਾ ਹੋ ਹੀ ਹੈ। ਪਰਵਾਰ ਵਲੋਂ ਧਰਨਾ ਚੁੱਕ ਲਿਆ ਗਿਆ ਹੈ। ਜਸਪਾਲ ਨੇ ਪਰਵਾਰ ਨੇ ਇਹ ਫ਼ੈਸਲਾ ਮੁੱਖ ਮੁਲਜ਼ਮ ਰਣਧੀਰ ਸਿੰਘ ਦੀ ਗ੍ਰਿਫ਼ਤਾਰੀ ਹੋਣ ਮਗਰੋਂ ਲਿਆ ਹੈ।

ਹਾਲਾਂਕਿ ਜਸਪਾਲ ਦੀ ਲਾਸ਼ ਅਜੇ ਤੱਕ ਕੁਝ ਪਤਾ ਨਹੀਂ ਲੱਗਾ ਹੈ। ਪ੍ਰਸ਼ਾਸਨ ਨੇ ਜਸਪਾਲ ਦੇ ਪਰਵਾਰ ਨੂੰ ਪੰਜ ਲੱਖ ਦੀ ਮਾਲੀ ਮਦਦ ਤੇ ਨੌਕਰੀ ਦੇਣ ਦਾ ਭਰੋਸਾ ਵੀ ਦਿਤਾ ਹੈ। ਜਸਪਾਲ ਲਈ ਇਨਸਾਫ਼ ਦੀ ਮੰਗ ਲਈ ਐਕਸ਼ਨ ਕਮੇਟੀ ਬਣੀ ਸੀ ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਨੇ ਹਿੱਸਾ ਲਿਆ ਸੀ। ਹਾਲਾਂਕਿ, ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਅਸੀਂ ਪਰਵਾਰ ਦੇ ਨਾਲ ਹਾਂ ਪਰ ਪਰਵਾਰ ਦਾ ਸਮਝੌਤਾ ਕਰਨ ਦਾ ਫ਼ੈਸਲਾ ਆਪਣਾ ਹੈ।

ਜ਼ਿਕਰਯੋਗ ਹੈ 18 ਮਈ ਨੂੰ ਨੌਜਵਾਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਜਸਪਾਲ ਨੇ ਪੁਲਿਸ ਹਿਰਾਸਤ ’ਚ ਖ਼ੁਦਕੁਸ਼ੀ ਕੀਤੀ ਸੀ। ਇਸ ਤੋਂ ਬਾਅਦ ਐਸਐਚਓ ਨਰਿੰਦਰ ਕੁਮਾਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਜਸਪਾਲ ਦੀ ਮੌਤ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਵੀ ਬਣਾਈ ਗਈ ਸੀ।

ਐਸਆਈਟੀ ਦੇ ਮੈਂਬਰ ਤੇ ਡੀਐਸਪੀ ਫ਼ਰੀਦਕੋਟ ਜਸਤਿੰਦਰ ਸਿੰਘ ਨੇ ਦੱਸਿਆ ਸੀ ਕਿ ਪੁਲਿਸ ਨੇ ਇਸ ਮਾਮਲੇ ਵਿਚ ਦੋ ਪੁਲਿਸ ਕਰਮਚਾਰੀਆਂ ਸਮੇਤ ਕੁੱਲ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੁਲਜ਼ਮ ਰਣਧੀਰ ਦੀ ਪਤਨੀ ਪਰਵਿੰਦਰ ਕੌਰ ਪਹਿਲਾਂ ਤੋਂ ਹੀ ਪੁਲਿਸ ਦੀ ਗ੍ਰਿਫ਼ਤ ਵਿਚ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement