
ਗੁਰੂ ਘਰਾਂ 'ਚ ਸੰਗਤ ਦੀ ਆਮਦ 'ਤੇ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ
ਅੰਮ੍ਰਿਤਸਰ : ਅੱਜ 8 ਜੂਨ ਨੂੰ ਹਰਿਮੰਦਰ ਸਾਹਿਬ ਸਮੇਤ ਸਮੂਹ ਧਾਰਮਕ ਸਥਾਨ ਖੁਲ੍ਹ ਰਹੇ ਹਨ ਜਿਥੇ ਲੰਮੇ ਸਮੇਂ ਤੋ ਉਡੀਕ ਰਹੀਆਂ ਸੰਗਤਾਂ ਮੱਕਾ ਟੇਕਣਗੀਆਂ। ਧਾਰਮਕ ਸਥਾਨਾਂ 'ਤੇ ਸੰਗਤਾਂ ਨੂੰ ਮੱਥਾ ਟੇਕਣ ਦੀ ਖੁਲ੍ਹੀ ਇਜਾਜ਼ਤ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਬੰਧਕੀ ਤਿਆਰੀਆਂ ਮੁਕੰਮਲ ਹਨ। ਲੰਮੇ ਅਰਸੇ ਬਾਅਦ ਸੰਗਤ ਦੇ ਗੁਰੂ ਘਰਾਂ ਵਿਚ ਆਉਣ 'ਤੇ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ ਕੀਤਾ ਜਾਵੇਗਾ।
Darbar Sahib
ਸੰਗਤ ਲਈ ਗੁਰਦੁਆਰਾ ਸਾਹਿਬਾਨ ਅੰਦਰ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣਗੀਆਂ। ਕੋਰੋਨਾ ਮਹਾਂਮਾਰੀ ਕਾਰਨ ਅਜੇ ਵੀ ਸੁਚੇਤ ਰੂਪ ਵਿਚ ਵਿਚਰਨ ਦੀ ਲੋੜ ਹੈ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀ ਕੀਤੀ ਹੋਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਸੰਗਤ ਦੀ ਆਪਸੀ ਦੂਰੀ ਯਕੀਨੀ ਬਣਾਈ ਜਾਵੇਗੀ।
Gobind Singh Longowal
ਹੱਥ ਸਾਫ਼ ਕਰਵਾਉਣ ਲਈ ਸੈਨੇਟਾਈਜ਼ਰ ਦਾ ਪ੍ਰਬੰਧ ਹੈ। ਹਰ ਗੁਰਦੁਆਰਾ ਸਾਹਿਬ 'ਚ ਸੇਵਾਦਾਰਾਂ ਨੂੰ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ। ਗੁਰਦੁਆਰਾ ਸਾਹਿਬਾਨ ਵਿਖੇ ਮੱਕਾ ਟੇਕ ਕੇ ਸੰਗਤ ਨੂੰ ਮਾਨਸਿਕ ਸ਼ਾਂਤੀ ਮਿਲਦੀ ਹੈ ਅਤੇ ਲੰਮੇ ਅਰਸੇ ਬਾਅਦ ਸੰਗਤਾਂ ਗੁਰੂ ਘਰਾਂ 'ਚ ਆ ਕੇ ਅਰਦਾਸ ਬੇਨਤੀ ਕਰਨ ਲਈ ਉਡੀਕ ਕਰ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਭਾਈ ਗੌਬਿੰਦ ਸਿੰਘ ਲੌਗੋਵਾਲ ਨੇ ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਨਤਮਸਤਕ ਹੋਣ ਸਮੇਂ ਸਾਵਧਾਨੀਆਂ ਜ਼ਰੂਰ ਵਰਤਣ ਅਤੇ ਪ੍ਰਬੰਧਕੀ ਸਹਿਯੋਗ ਦੇਣ।
Corona Virus
ਧਾਰਮਕ ਸਥਾਨਾਂ ਦੇ ਖੁਲ੍ਹਣ ਦੇ ਐਲਾਨ ਤੋਂ ਬਾਅਦ ਕੀਤੇ ਢੁਕਵੇਂ ਪ੍ਰਬੰਧ
ਅੰਮ੍ਰਿਤਸਰ : ਦੇਸ਼ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੱਗੀ ਤਾਲਾਬੰਦੀ ਦੌਰਾਨ ਬੰਦ ਕੀਤੇ ਸਾਰੇ ਧਾਰਮਕ ਸਥਾਨਾਂ ਨੂੰ ਰਾਜ ਸਰਕਾਰ ਵਲੋਂ 8 ਜੂਨ ਨੂੰ ਕੁੱਝ ਦਿਸ਼ਾ ਨਿਰਦੇਸ਼ ਤਹਿਤ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿਤੀ ਗਈ ਹੈ। ਪੰਜਾਬ ਵਿਚ ਗੁਰਦਵਾਰਿਆਂ-ਮੰਦਰਾਂ ਤੇ ਹੋਰ ਧਾਰਮਕ ਸਥਾਨਾਂ ਨੂੰ ਖੋਲ੍ਹਣ ਲਈ ਕੇਂਦਰ ਵਲੋਂ ਦਿਤੀਆਂ ਹਦਾਇਤਾਂ ਮੁਤਾਬਕ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਲੋਕਾਂ ਵਲੋਂ ਧਾਰਮਕ ਸਥਾਨਾਂ ਨੂੰ ਖੋਲ੍ਹੇ ਜਾਣ ਦੇ ਕੇਂਦਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਹੈ।
Langar
ਪਰ ਗੁਰਦਵਾਰਿਆਂ ਵਿਚ ਪ੍ਰਸ਼ਾਦ, ਭੋਜਨ ਅਤੇ ਲੰਗਰ ਦੀ ਵੰਡ 'ਤੇ ਪਾਬੰਦੀ ਲਗਾਉਣ ਵਾਲੇ ਇਕ ਨਵੇਂ ਦਿਸ਼ਾ-ਨਿਰਦੇਸ਼ ਤੋਂ ਸ਼੍ਰੋਮਣੀ ਕਮੇਟੀ ਨਾਖ਼ੁਸ਼ ਹੈ। ਧਾਰਮਕ ਅਸਥਾਨਾਂ ਦੇ ਅੰਦਰ ਵੱਧ ਤੋਂ ਵੱਧ ਲੋਕਾਂ ਦੀ ਆਗਿਆ ਦੇਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਦਿਸ਼ਾ-ਨਿਰਦੇਸ਼ਾਂ ਮੁਤਾਬਕ ਧਾਰਮਕ ਸਥਾਨਾਂ ਵਿਚ ਆਉਣ ਵਾਲਿਆਂ ਦੀ ਗਿਣਤੀ 20 ਤੋਂ ਵੱਧ ਨਹੀਂ ਹੋਣੀ ਚਾਹੀਦੀ।
SGPC
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ, “ਅਸੀਂ ਸਰਕਾਰ ਦੇ ਧਾਰਮਕ ਅਸਥਾਨਾਂ ਨੂੰ ਦੁਬਾਰਾ ਖੋਲ੍ਹਣ ਦੇ ਕਦਮ ਦਾ ਸਵਾਗਤ ਕਰਦੇ ਹਾਂ, ਪਰ ਲੰਗਰ ਅਤੇ ਪ੍ਰਸ਼ਾਦ ਦੀ ਸੇਵਾ ਕਰਨਾ ਸਿੱਖ ਰਹਿਤ ਮਰਿਆਦਾ ਦਾ ਹਿੱਸਾ ਹੈ। ਇਸ ਲਈ ਅਭਿਆਸ ਜਾਰੀ ਰਖਣਾ ਚਾਹੀਦਾ ਹੈ। ਸਰਕਾਰ ਨੂੰ ਇਸ ਦਿਸ਼ਾ-ਨਿਰਦੇਸ਼ ਦੀ ਸਮੀਖਿਆ ਕਰਨੀ ਚਾਹੀਦੀ ਹੈ
Sangat langar
ਕਿਉਂਕਿ ਇਸ ਨਾਲ ਖਾਣਾ ਤਿਆਰ ਕਰਨ ਅਤੇ ਪਰੋਸਣ ਵਾਲੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ” ਉਨ੍ਹਾਂ ਅੱਗੇ ਕਿਹਾ ਕਿ ਸਿਹਤ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਗੁਰਦਵਾਰਿਆਂ ਦੇ ਰਸੋਈਆਂ ਵਿਚ ਪੂਰੀ ਦੇਖਭਾਲ ਅਤੇ ਸਵੱਛਤਾ ਬਣਾਈ ਰੱਖੀ ਜਾ ਰਹੀ ਹੈ। ਪਵਿੱਤਰ ਅਸਥਾਨ ਵਿਚ ਸ਼ਰਧਾਲੂਆਂ ਦੀ ਗਿਣਤੀ 'ਤੇ ਪਾਬੰਦੀ ਬਾਰੇ, ਉੁਨ੍ਹਾਂ ਕਿਹਾ ਕਿ ਸਮਾਜਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਵਿਸਥਾਰਤ ਪ੍ਰਬੰਧ ਕੀਤੇ ਗਏ ਹਨ।