ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦਾ ਅਕਾਲੀ-ਭਾਜਪਾ ਗਠਜੋੜ 'ਤੇ ਅਸਰ ਪੈ ਸਕਦੈ
Published : Jun 8, 2020, 9:10 am IST
Updated : Jun 8, 2020, 9:10 am IST
SHARE ARTICLE
Akali-BJP
Akali-BJP

ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ ਸਾਕਾ ਨੀਲਾ ਤਾਰੇ ਦੇ ਪ੍ਰੋਗਰਾਮ

ਚੰਡੀਗੜ੍ਹ, 7 ਜੂਨ (ਗੁਰਉਪਦੇਸ਼ ਭੁੱਲਰ) : ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ ਸਾਕਾ ਨੀਲਾ ਤਾਰੇ ਦੇ ਪ੍ਰੋਗਰਾਮ ਮੌਕੇ ਖ਼ਾਲਿਸਤਾਨ ਲੈਣ ਸਬੰਧੀ ਦਿਤੇ ਬਿਆਨ ਨਾਲ ਸਿਆਸੀ ਹਲਕਿਆਂ 'ਚ ਚਰਚਾ ਛਿੜ ਗਈ ਹੈ, ਉਥੇ ਇਸ ਦਾ ਅਕਾਲੀ-ਭਾਜਪਾ ਗਠਜੋੜ 'ਤੇ ਵੀ ਅਸਰ ਪੈ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਭਾਜਪਾ ਦੇ ਕਈ ਪ੍ਰਮੁੱਖ ਨੇਤਾਵਾਂ ਨੂੰ ਜਥੇਦਾਰ ਦਾ ਬਿਆਨ ਹਜ਼ਮ ਨਹੀਂ ਆ ਰਿਹਾ ਅਤੇ ਉਹ ਪਾਰਟੀ ਦੀ ਪ੍ਰਦੇਸ਼ ਲੀਡਰਸ਼ਿਪ ਉਪਰ ਦਬਾ ਬਣਾ ਰਹੇ ਹਨ ਕਿ ਜਥੇਦਾਰ ਵਲੋਂ ਦਿਤੇ ਬਿਆਨ ਬਾਰੇ ਅਕਾਲੀ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਪ੍ਰਕਾਸ਼ ਸਿੰਘ ਬਾਦਲ ਅਤੇ ਸਖਬੀਰ ਸਿੰਘ ਬਾਦਲ ਤੋਂ ਤੁਰਤ ਸਪੱਸ਼ਟੀਕਰਨ ਲਿਆ ਜਾਵੇ।

File PhotoFile Photo

ਜ਼ਿਕਰਯੋਗ ਹੈ ਕਿ ਜਥੇਦਾਰ ਦੇ ਬਿਆਨ ਬਾਰੇ ਦੋਵੇਂ ਬਾਦਲ ਚੁੱਪ ਹਨ ਜਦ ਕਿ ਪਾਰਟੀ ਵਲੋਂ ਡਾ. ਦਲਜੀਤ ਸਿੰਘ ਚੀਮਾ ਨੇ ਬੀਤੇ ਦਿਨੀਂ ਸੰਖੇਪ ਪ੍ਰਤੀਕਿਰਿਆ ਜ਼ਰਰੂਰ ਦਿਤੀ ਹੈ, ਜਿਸ ਵਿਚ ਖ਼ਾਲਿਸਤਾਨ ਦੇ ਹੱਕ ਜਾਂ ਵਿਰੋਧ ਵਿਚ ਸਪੱਸ਼ਟ ਤੌਰ 'ਤੇ ਕੁੱਝ ਨਹੀਂ ਕਿਹਾ ਗਿਆ। ਭਾਜਪਾ ਦੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਤਾਂ ਬਹੁਤ ਹੀ ਤਿੱਖੀ ਪ੍ਰਤੀਕਿਰਿਆ ਦਿਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਖ਼ਾਲਿਸਤਾਨ ਕਿਸੇ ਵੀ ਕੀਮਤ 'ਤੇ ਨਹੀਂ ਬਣਨ ਦਿਤਾ ਜਾਵੇਗਾ ਅਤੇ ਅਜਿਹੀਆਂ ਗੱਲਾਂ ਕਰਨ ਵਾਲਿਆਂ ਨੂੰ ਉਹ ਮੂੰਹ ਤੋੜ ਜੁਆਬ ਦੇਣ ਲਈ ਤਿਆਰ ਹਨ।

File PhotoFile Photo

ਉਨ੍ਹਾਂ ਭਾਜਪਾ ਦੀ ਸੂਬਾ ਲੀਡਰਸ਼ਿਪ ਨੂੰ ਵੀ ਕਿਹਾ ਕਿ ਅਕਾਲੀ ਦਲ ਕੋਲ ਸਖ਼ਤੀ ਨਾਲ ਮਾਮਲਾ ਉਠਾਇਆ ਜਾਵੇ ਅਤੇ ਜੇ ਤਸੱਲੀਬਖ਼ਸ਼ ਉਤਰ ਨਹੀਂ ਮਿਲਦਾ ਤਾਂ ਅੱਗੇ ਦਾ ਫ਼ੈਸਲਾ ਲਿਆ ਜਾਵੇ। ਇਸੇ ਤਰ੍ਹਾਂ ਦੇ ਵਿਚਾਰ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਪ੍ਰਗਟ ਕੀਤੇ ਹਨ। ਹੋਰ ਕਈ ਸੀਨੀਅਰ ਭਾਜਪਾ ਆਗੂ ਵੀ ਜਥੇਦਾਰ ਦੇ ਬਿਆਨ ਤੋਂ ਕਾਫ਼ੀ ਔਖੇ ਹਨ ਪਰ ਹਾਲੇ ਖੁਲ੍ਹ ਕੇ ਬੋਲਣ ਦੀ ਥਾਂ ਪਾਰਟੀ ਅੰਦਰ ਹੀ ਅਪਣੀ ਰਾਏ ਰਖ ਰਹੇ ਹਨ। ਅਕਾਲੀ ਦਲ ਵਲੋਂ ਛੇਤੀ ਜਥੇਦਾਰ ਦੇ ਬਿਆਨ ਬਾਰੇ ਸਪੱਸ਼ਟ ਨਾ ਕਰਨ 'ਤੇ ਗਠਜੋੜ 'ਚ ਤਣਾ-ਤਣੀ ਸ਼ੁਰੂ ਹੋ ਸਕਦੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement