ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨਮਿਤ ਅੰਤਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
Published : Jun 8, 2020, 9:51 am IST
Updated : Jun 8, 2020, 9:51 am IST
SHARE ARTICLE
balbir singh senior
balbir singh senior

ਰਾਸ਼ਟਰਪਤੀ, ਪੰਜਾਬ ਦੇ ਮੁੱਖ ਮੰਤਰੀ ਤੇ ਖੇਡ ਮੰਤਰੀ ਵਲੋਂ ਸ਼ਰਧਾਂਜਲੀਆਂ ਭੇਂਟ

ਚੰਡੀਗੜ੍ਹ, 7 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਭਾਰਤੀ ਹਾਕੀ ਦੇ ਮਹਾਨ ਖਿਡਾਰੀ ਅਤੇ ਕੋਚ ਬਲਬੀਰ ਸਿੰਘ ਸੀਨੀਅਰ ਜੋ ਬੀਤੇ ਦਿਨੀਂ 97 ਵਰ੍ਹਿਆਂ ਦੀ ਉਮਰੇ ਸਦੀਵੀ ਵਿਛੋੜਾ ਦੇ ਗਏ ਸਨ, ਨਮਿੱਤ ਸੁਖਮਨੀ ਸਾਹਿਬ ਦਾ ਪਾਠ ਅਤੇ ਅੰਤਮ ਅਰਦਾਸ ਕੀਤੀ ਗਈ। ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਦਿਆਂ ਹਾਕੀ ਖਿਡਾਰੀ ਦੇ ਪਰਵਾਰ ਵਲੋਂ ਅਪਣੀ ਰਿਹਾਇਸ਼ ਵਿਖੇ ਸਾਦੇ ਢੰਗ ਨਾਲ ਸ਼ਰਧਾਂਜਲੀ ਸਮਾਰੋਹ ਰੱਖਿਆ ਗਿਆ ਜਿਸ ਮੌਕੇ 15 ਕੁ ਦੇ ਕਰੀਬ ਨਜ਼ਦੀਕੀ ਰਿਸ਼ਤੇਦਾਰ ਅਤੇ ਸਨੇਹੀ ਇਕੱਤਰ ਹੋਏ। ਪਰਵਾਰਕ ਮੈਂਬਰਾਂ ਵਲੋਂ ਮਿਲ ਕੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਉਪਰੰਤ ਅੰਤਮ ਅਰਦਾਸ ਕੀਤੀ ਗਈ।

ਉਲੰਪਿਕ ਖੇਡਾਂ ਵਿਚ ਤਿੰਨ ਸੋਨ ਤਮਗ਼ੇ ਅਤੇ ਕੋਚਿੰਗ ਹੇਠ ਭਾਰਤ ਨੂੰ ਇਕਲੌਤਾ ਵਿਸ਼ਵ ਕੱਪ ਜਿਤਾਉਣ ਵਾਲੇ ਬਲਬੀਰ ਸਿੰਘ ਸੀਨੀਅਰ ਦੀ ਬੇਟੀ ਸੁਸ਼ਬੀਰ ਕੌਰ ਦੇ ਸੈਕਟਰ-36 ਗ੍ਰਹਿ ਵਿਖੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਉਪਰੰਤ ਅਰਦਾਸ ਕੀਤੀ ਗਈ। ਕੌਮਾਂਤਰੀ ਉਲੰਪਿਕ ਕਮੇਟੀ ਦੇ ਪ੍ਰਧਾਨ ਥੌਮਸ ਬੈਸ਼, ਕੌਮਾਂਤਰੀ ਹਾਕੀ ਫ਼ੈਡਰੇਸ਼ਨ (ਐਫ.ਆਈ.ਐਚ.) ਦੇ ਪ੍ਰਧਾਨ ਡਾ. ਨਰਿੰਦਰ ਬੱਤਰਾ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪਰਵਾਰ ਦੇ ਨਾਲ ਦੁੱਖ ਸਾਂਝਾ ਕਰਦਿਆਂ ਸ਼ੋਕ ਸੁਨੇਹੇ ਭੇਜੇ ਗਏ।

File PhotoFile Photo

ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ ਅਤੇ ਖੇਡ ਲਿਖਾਰੀ ਪ੍ਰਿੰਸੀਪਲ ਸਰਵਣ ਸਿੰਘ ਵਲੋਂ ਆਨਲਾਈਨ ਸ਼ਿਰਕਤ ਕਰਦਿਆਂ ਬਲਬੀਰ ਸਿੰਘ ਸੀਨੀਅਰ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਬਲਬੀਰ ਸਿੰਘ ਦੇ ਪਰਵਾਰਕ ਮੈਂਬਰ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਕੁਲਬੀਰ ਸਿੰਘ ਸਿੱਧੂ ਨੇ ਬਲਬੀਰ ਸਿੰਘ ਸੀਨੀਅਰ ਦੇ ਦੇਵ ਸਮਾਜ ਸਕੂਲ ਮੋਗਾ ਦੇ ਦਿਨਾਂ ਨੂੰ ਯਾਦ ਕਰਦਿਆਂ ਇਸ ਮਹਾਨ ਖਿਡਾਰੀ ਨੂੰ ਇਕ ਚੰਗਾ ਇਨਸਾਨ ਅਤੇ ਲੋਕਾਂ ਲਈ ਪ੍ਰੇਰਨਾ ਦਾ ਸੋਮਾ ਦਸਿਆ। ਉਨ੍ਹਾਂ ਬਲਬੀਰ ਸਿੰਘ ਦੀ ਮੋਗਾ ਫੇਰੀ ਨੂੰ ਚੇਤੇ ਕਰਦਿਆਂ ਯਾਦ ਕੀਤਾ ਕਿ ਕਿਵੇਂ ਉਹ ਅਪਣੇ ਪਹਿਲੇ ਸਕੂਲ ਅੱਗੇ ਨਤਮਸਤਕ ਹੋਏ ਸਨ।

ਬਲਬੀਰ ਸਿੰਘ ਦੇ ਲੰਬਾ ਸਮਾਂ ਸਾਥੀ ਰਹੇ ਡਾ.ਰਾਜਿੰਦਰ ਕਾਲੜਾ ਨੇ 1975 ਵਿਸ਼ਵ ਕੱਪ ਦੇ ਦਿਨਾਂ ਨੂੰ ਯਾਦ ਕੀਤਾ ਅਤੇ ਕੈਂਪ ਤੋਂ ਲੈ ਕੇ ਵਿਸ਼ਵ ਚੈਂਪੀਅਨ ਬਣਨ ਤਕ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਡਾ.ਕਾਲੜਾ ਨੇ ਦਸਿਆ ਕਿ ਬਲਬੀਰ ਸਿੰਘ ਦੀ ਸਖ਼ਸ਼ੀਅਤ ਵਿਚ ਹੀ ਜਾਦੂ ਸੀ ਜਿਹੜਾ ਟੀਮ ਨੂੰ ਬੰਨ੍ਹ ਕੇ ਰੱਖਣ ਦੀ ਕਲਾ ਜਾਣਦਾ ਸੀ। ਇਸ ਮੌਕੇ ਨਵਦੀਪ ਸਿੰਘ ਗਿੱਲ ਅਤੇ ਬਲਬੀਰ ਸਿੰਘ ਦੇ ਪਰਵਾਰਕ ਮੈਂਬਰ ਡਾ. ਜੀ.ਐਸ.ਰੰਧਾਵਾ ਵੀ ਸ਼ਾਮਲ ਹੋਏ। ਬਲਬੀਰ ਸਿੰਘ ਸੀਨੀਅਰ ਦੇ ਦੋਹਤੇ ਕਬੀਰ ਸਿੰਘ ਨੇ ਇਸ ਮੌਕੇ ਨਿੱਜੀ ਤੌਰ 'ਤੇ ਸ਼ਿਰਕਤ ਕਰਨ ਵਾਲਿਆਂ ਅਤੇ ਆਨਲਾਈਨ ਦੂਰ-ਦੁਰਾਡਿਆਂ ਤੋਂ ਸ਼ਰਧਾਂਜਲੀ ਸਮਾਰੋਹ ਵਿਚ ਸ਼ਾਮਲ ਹੋਣ ਵਾਲਿਆਂ ਦਾ ਧਨਵਾਦ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement